Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 11:16 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪੁਲਿਸ ਲਾਈਨ ਵਿਖੇ ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਦਾ ਜਾਇਜ਼ਾ
26 ਜਨਵਰੀ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਤਿਰੰਗਾ
ਸੰਗਰੂਰ, 24 ਜਨਵਰੀ : ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਪੁਲਿਸ ਲਾਈਨ ਸਟੇਡੀਅਮ ਵਿਖੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦੇ ਜਾਇਜ਼ੇ ਵਜੋਂ ਅੱਜ ਪੁਲਸ ਲਾਈਨ ਸਟੇਡੀਅਮ ਵਿਖੇ ਫਾਈਨਲ ਰਿਹਰਸਲ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਭ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਟੇਡੀਅਮ ਵਿਖੇ ਆਯੋਜਿਤ ਸਮਾਰੋਹ ਵਿੱਚ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਉਪਰੰਤ ਵੱਖ-ਵੱਖ ਪਰੇਡ ਟੁਕੜੀਆਂ ਦਾ ਜਾਇਜ਼ਾ ਲਿਆ । ਇਸ ਮੌਕੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸਲਾਮੀ ਲੈਣਗੇ । ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਉਤੇ ਅਧਾਰਿਤ ਝਾਕੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ ਤੇ ਹੋਰ ਦੇਸ਼ਭਗਤੀ ਅਧਾਰਿਤ ਪ੍ਰੋਗਰਾਮ ਪੇਸ਼ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਮਾਗਮ ਵਿੱਚ ਖਾਸ ਤੌਰ ’ਤੇ ਸ਼ਾਮਲ ਹੋਣਗੇ । ਅੱਜ ਫਾਈਨਲ ਰਿਹਰਸਲ ਮੌਕੇ ਵੀ ਝਾਕੀਆਂ ਤੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਸਭ ਨੇ ਪਸੰਦ ਕੀਤਾ । ਪਰੇਡ ਕਮਾਂਡਰ ਡੀ. ਐਸ. ਪੀ. ਮੇਜਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤੀ । ਅੰਤਿਮ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ
ਸੰਦੀਪ ਰਿਸ਼ੀ ਅਤੇ ਐਸ.ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ । ਸੰਦੀਪ ਰਿਸ਼ੀ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਤਾਂ ਜੋ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਜਦਾ ਕੀਤਾ ਜਾ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਅਦਿਤਿਆ ਸ਼ਰਮਾ, ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top