Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:59 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤੀ

ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤੀ

ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ
* ਸੁਝਾਅ ਲੈਣ ਵਾਲਾ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ

ਚੰਡੀਗੜ੍ਹ, 8 ਜੁਲਾਈ:

ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com ‘ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

Advertisement
Advertisement
Advertisement
Advertisement
Scroll to Top