Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 10:22 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 24 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਸੰਦਰਭ ਵਿੱਚ ਅੱਜ ਉਪ ਮੰਡਲ ਮੈਜਿਸਟਰੇਟ ਸ਼੍ਰੀ ਪ੍ਰਮੋਦ ਸਿੰਗਲਾ ਅਤੇ ਐਸ. ਐਚ. ਓ. ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਤੇ ਚੀਨੀ ਡੋਰ ਦੀ ਚੈਕਿੰਗ ਲਈ ਅਭਿਆਨ ਚਲਾਇਆ ਗਿਆ । ਇਸ ਮੌਕੇ ਐਸ. ਡੀ. ਐਮ. ਸਿੰਗਲਾ ਨੇ ਦੱਸਿਆ ਕਿ ਸੁਨਾਮ ਊਧਮ ਸਿੰਘ ਵਾਲਾ ਸਬ ਡਵੀਜ਼ਨ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ । ਇਨ੍ਹਾਂ ਹੁਕਮਾਂ ਤਹਿਤ ਅੱਜ ਵੱਖ ਵੱਖ ਥਾਈਂ ਟੀਮਾਂ ਵੱਲੋਂ ਪਤੰਗ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਤੇ ਅਚਨਚੇਤ ਛਾਪਾਮਾਰੀ ਕਰਕੇ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਸ਼ੱਕ ਦੇ ਅਧਾਰ ਤੇ ਕੁਝ ਬਸਤੀਆਂ ਦੀ ਵੀ ਜਾਂਚ ਕੀਤੀ ਗਈ ਹੈ ਅਤੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਨਾ ਤਾਂ ਪਤੰਗਬਾਜ਼ੀ ਲਈ ਖੁਦ ਚੀਨੀ ਡੋਰ ਦੀ ਵਰਤੋਂ ਕਰਨ ਅਤੇ ਨਾ ਹੀ ਇਸ ਜਾਨਲੇਵਾ ਡੋਰ ਦਾ ਭੰਡਾਰ ਕੀਤਾ ਜਾਵੇ ਕਿਉਂਕਿ ਇਹ ਕਾਨੂੰਨੀ ਜੁਰਮ ਹੈ ਅਤੇ ਇਸ ਦੀ ਉਲੰਘਣਾ ਪਾਏ ਜਾਣ ਤੇ ਸਬੰਧਤ ਵਿਅਕਤੀ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਦੌਰਾਨ ਐਸ. ਡੀ. ਐਮ. ਸਿੰਗਲਾ ਨੇ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਆਪਣੇ ਸ਼ੌਕ ਦੀ ਪੂਰਤੀ ਲਈ ਕਿਸੇ ਦੀ ਵੀ ਜਾਨ ਜੋਖ਼ਮ ਵਿੱਚ ਨਾ ਪਾਉਣ। ਉਨ੍ਹਾਂ ਕਿਹਾ ਕਿ ਜਿਹੜੇ ਦੁਕਾਨਦਾਰ ਲੋਕਾਂ ਤੇ ਪਸ਼ੂ ਪੰਛੀਆਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਚੀਨੀ ਡੋਰ ਦੀ ਵਿਕਰੀ ਜਾਂ ਭੰਡਾਰ ਕਰਨਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top