ਭਾਦਸੋਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ ਬਲਵੀਰ ਸਿੰਘ ਖੱਟੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਭਾਦਸੋਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ ਬਲਵੀਰ ਸਿੰਘ ਖੱਟੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਵਿਧਾਇਕ ਦੇਵ ਮਾਨ ਨੇ ਕੀਤਾ ਸਵਾਗਤ
ਨਾਭਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਹੋ ਰਹੇ ਵੱਡੇ ਵਿਕਾਸ ਕਾਰਜਾਂ ਨੂੰ ਦੇਖ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਅੱਜ ਸ਼੍ਰਮੋਣੀ ਅਕਾਲੀ ਦਲ ਭਾਦਸੋਂ ਦੇ ਸਾਬਕਾ ਸਹਿਰੀ ਪ੍ਰਧਾਨ ਬਲਵੀਰ ਸਿੰਘ ਖੱਟੜਾ ਚਾਸਵਾਲ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਉਪਰੰਤ ਕੀਤਾ ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਨਾਭਾ ਹਲਕੇ ਵਿੱਚ ਬਿਨਾਂ ਭੇਦ ਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ, ਜਿਸ ਨੂੰ ਦੇਖ ਲਗਾਤਾਰ ਦੂਜੀਆਂ ਪਾਰਟੀਆਂ ਦੇ ਵਰਕਰ ਅਤੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ । ਬਲਵੀਰ ਸਿੰਘ ਖੱਟੜਾ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਉਨ੍ਹਾਂ ਦੇ ਨਾਲ ਰਣਧੀਰ ਸਿੰਘ ਢੀਡਸਾ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋ, ਤੇ ਤੇਜਿੰਦਰ ਸਿੰਘ ਖਹਿਰਾ, ਕਪਿਲ ਮਾਨ, ਰੁਪਿੰਦਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਭਾਦਸੋਂ, ਗੁਰਬਚਨ ਸਿੰਘ ਨਾਨੋਕੀ, ਕਾਕਾ ਸਿੰਘ ਸਰਪੰਚ ਚਾਸਵਾਲ , ਅੰਗਰੇਜ ਸਿੰਘ ਨੇਤਰ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ, ਜਗਦੀਸ਼ ਸਿੰਘ, ਨਿੱਕਾ ਸਿੰਘ, ਜੈ ਸਿੰਘ, ਭੁਪਿੰਦਰ ਸਿੰਘ ਕੱਲਰ ਮਾਜਰੀ, ਬਲਜਿੰਦਰ ਸਿੰਘ ਮਾਨ, ਜਸਵੀਰ ਸਿੰਘ ਵਜੀਦਪੁਰ ਅਤੇ ਵੱਡੀ ਗਿਣਤੀ ਵਿੱਚ ਹੋਰ ਆਹੁਦੇਦਾਰ ਮੋਜੂਦ ਸਨ ।
