Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:34 pm

+91 90915 01313 , +91 90916 01313

punjabbanni@gmail.com
punjabbani@yahoo.com

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ‘ਚ ਲਗਾਏ ਜਾਗਰੂਕਤਾ ਕੈਂਪ

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ‘ਚ ਲਗਾਏ ਜਾਗਰੂਕਤਾ ਕੈਂਪ

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ‘ਚ ਲਗਾਏ ਜਾਗਰੂਕਤਾ ਕੈਂਪ
ਸੰਗਰੂਰ, 31 ਜਨਵਰੀ : ਪੀ. ਏ. ਯੂ. ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਫਰਵਰੀ ਮਹੀਨੇ ਦੌਰਾਨ ਕਣਕ ਦੇ ਖੇਤਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਰਾਏ ਸਿੰਘ ਵਾਲਾ ਅਤੇ ਹਰਕਿਸ਼ਨਪੁਰਾ ਵਿਖੇ ਦੋ ਜਾਗਰੂਕਤਾ ਕੈਂਪ ਲਗਾਏ ਗਏ । ਇਹਨਾਂ ਕੈਂਪਾਂ ਦਾ ਉਦੇਸ਼ ਫਸਲ ਪ੍ਰਬੰਧਨ ਦੀਆਂ ਨਵੀਨਤਮ ਤਕਨੀਕਾਂ ਦਾ ਪ੍ਰਸਾਰ ਕਰਨਾ ਸੀ । ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਖੁਰਾਕੀ ਤੱਤਾਂ ਜਿਵੇਂ ਕਿ ਮੈਂਗਨੀਜ਼ ਅਤੇ ਜ਼ਿੰਕ ਦੀ ਕਮੀ ਦੇ ਲੱਛਣਾਂ ਦੀ ਪਛਾਣ ਕਰਨ ਅਤੇ ਇਲਾਜ ‘ਤੇ ਚਰਚਾ ਕੀਤੀ । ਉਹਨਾਂ ਨੇ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਮਿੱਟੀ ਦੇ ਨਮੂਨੇ ਲੈਣ, ਪ੍ਰਭਾਵਸ਼ਾਲੀ ਨਦੀਨਨਾਸ਼ਕਾਂ ਦੀ ਵਰਤੋਂ ਬਾਰੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕਣਕ ਵਿੱਚ ਬੋਰਾਨ, ਮੈਗਨੀਸ਼ੀਅਮ ਅਤੇ ਨੈਨੋ-ਯੂਰੀਆ ਦੀ ਵਰਤੋਂ ਵਰਗੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ । ਉਨ੍ਹਾਂ ਕਿਸਾਨਾਂ ਨੂੰ ਸਿਹਤਮੰਦ ਪਰਿਵਾਰਕ ਜੀਵਨ ਲਈ ਆਪਣੇ ਹੀ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾਉਣ ਦੀ ਵੀ ਅਪੀਲ ਕੀਤੀ । ਕੈਂਪਾਂ ਦੌਰਾਨ ਪੀ. ਏ. ਯੂ. ਦੀਆਂ ਗਰਮੀਆਂ ਦੀਆਂ ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ ਦਾ ਪ੍ਰਚਾਰ ਵੀ ਕੀਤਾ ਗਿਆ । ਕੈਂਪ ਦੌਰਾਨ ਰਾਏ ਸਿੰਘ ਵਾਲਾ ਤੋਂ ਜਗਮੇਲ ਸਿੰਘ (ਸਰਪੰਚ) ਅਤੇ ਗੁਰਜੀਵਨ ਸਿੰਘ ਅਤੇ ਹੋਰ ਹਾਜ਼ਰ ਸਨ । ਇਸੇ ਤਰ੍ਹਾਂ ਪਿੰਡ ਹਰਕਿਸ਼ਨਪੁਰਾ ਤੋਂ ਗੁਰਤੇਜ ਸਿੰਘ (ਸਰਪੰਚ), ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨਾਂ ਨੇ ਕੈਂਪ ਵਿੱਚ ਸ਼ਿਰਕਤ ਕੀਤੀ। ਕੈਂਪ ਦੌਰਾਨ ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਟ ਅਤੇ ਗਰਮੀਆਂ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ ।

Advertisement
Advertisement
Advertisement
Advertisement
Scroll to Top