ਦਿੱਲੀ ਚੋਣਾਂ ਦੇ ਐਲਾਨ ਦੇੇ ਬਾਅਦ ਤੋਂ ਹੀ ਭਾਜਪਾ ਬਣਾ ਰਹੀ ਹੈ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ : ਕੰਗ

ਦਿੱਲੀ ਚੋਣਾਂ ਦੇ ਐਲਾਨ ਦੇੇ ਬਾਅਦ ਤੋਂ ਹੀ ਭਾਜਪਾ ਬਣਾ ਰਹੀ ਹੈ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ : ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਸੀਨੀਅਰ ਆਗੂ ਮਲਵਿੰਦਰ ਸਿੰੰਘ ਕੰਗ ਨੇ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ `ਤੇ ਛਾਪੇਮਾਰੀ ਸਬੰਧੀ ਬਿਆਨ `ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਆਖਿਆ ਹੈ ਕਿ ਜਿਸ ਦਿਨ ਦਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਇਆ ਹੈ ਉਸ ਦਿਨ ਤੋ਼ ਹੀ ਭਾਜਪਾ ਵਲੋਂ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਕੰਗ ਨੇ ਕਿਹਾ ਕਿ ਭਾਜਪਾ ਦਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਸਾਜਿ਼ਸ਼ ਦਾ ਹਿੱਸਾ ਹੈ । ਮਲਵਿੰਦਰ ਕੰਗ ਨੇ ਕਿਹਾ ਕਿ ਦਿੱਲੀ ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ । ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਦੇ ਪੰਜਾਬ ਦੀਆਂ ਗੱਡੀਆਂ ਤੋਂ ਦਿੱਕਤ ਹੁੰਦੀ ਹੈ ਅਤੇ ਕਦੇ ਸਿੱਖਾਂ ਅਤੇ ਪੰਜਾਬ ਦੇ ਲੋਕਾਂ ਤੋਂ, ਜਿਸ ਤੋ਼ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਆਗੂਆਂ ਅੰਦਰ ਪੰਜਾਬੀਆਂ ਨਫ਼ਰਤ ਭਰੀ ਪਈ ਹੈ । ਕੰਗ ਨੇ ਕਿਹਾ ਕਿ ਇਹ ਸਭ ਚੋਣ ਕਮਿਸ਼ਨ ਦੀ ਅਯੋਗਤਾ ਕਾਰਨ ਹੋ ਰਿਹਾ ਹੈ । ਚੋਣ ਕਮਿਸ਼ਨ ਭਾਜਪਾ ਦਾ ਗੁਲਾਮ ਬਣ ਗਿਆ ਹੈ । ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ `ਤੇ ਬੇਲੋੜੇ ਛਾਪੇਮਾਰੀ ਕਰਦੀ ਹੈ ਪਰ ਪਰਵੇਸ਼ ਵਰਮਾ ਵੱਲੋਂ ਪੈਸੇ ਵੰਡਣ `ਤੇ ਚੁੱਪ ਹੈ, ਜਦੋਂ ਕਿ ਵਰਮਾ ਵੱਲੋਂ ਨਵੀਂ ਦਿੱਲੀ ਵਿਧਾਨ ਸਭਾ `ਚ ਲਗਾਤਾਰ ਪੈਸੇ, ਜੁੱਤੀਆਂ ਅਤੇ ਕੱਪੜੇ ਵੰਡੇ ਜਾ ਰਹੇ ਹਨ । ਚੋਣ ਕਮਿਸ਼ਨ ਨੂੰ ਉਸ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਸੀ ਪਰ ਉਸ ਨੇ ਕੁਝ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਭਾਜਪਾ ਨੇ ਜਾਣ ਬੁੱਝ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸਿ਼ਸ਼ ਕੀਤੀ ਹੈ, ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮੁਆਫ ਨਹੀਂ ਕਰਨਗੇ। ਦਿੱਲੀ ਦੇ ਲੋਕ ਵੀ ਅਜਿਹੀ ਘਟੀਆ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ ਤੇ 5 ਫਰਵਰੀ ਨੂੰ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਜਵਾਬ ਜ਼ਰੂਰ ਦੇਣਗੇ ।
