Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:45 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ 'ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ 'ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ ‘ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ ‘ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ
ਪਟਿਆਲਾ, 9 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਫੌਜਦਾਰੀ ਜ਼ਾਬਤਾ, 1973 ਦੀ ਧਾਰਾ 144 ਦੇ ਆਧਾਰ ‘ਤੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਵਹਿੰਦੇ ਨਦੀ/ਨਦੀਆਂ/ਪਾਣੀ ਦਾ ਵਹਿਣ/ਵੱਡੀ ਨਦੀ/ਨਾਲੇ/ਦਰਿਆ/ਛੋਟੀ ਨਦੀ ਬੰਨ੍ਹ/ਉμਚੇ ਬੰਨ੍ਹ ਦੇ ਕਿਨਾਰਿਆਂ ਦੇ 20 ਮੀਟਰ ਦੇ ਘੇਰੇ ਵਿਚ ਕਿਸੇ ਵੀ ਵਿਅਕਤੀ/ਬਾਲਗ ਅਤੇ ਬੱਚੇ ਦੇ ਜਾਣ ਦੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹਾ ਪਟਿਆਲਾ ਸਮੇਤ ਹੋਰਨਾਂ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਇਸਦੇ ਮੱਦੇਨਜ਼ਰ ਸੁਖਨਾ ਝੀਲ ਦੇ ਨਾਲ-ਨਾਲ ਕੌਸ਼ੱਲਿਆ ਡੈਮ ਤੋਂ ਵੀ ਸਮੇਂ-ਸਮੇਂ ‘ਤੇ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਰਕੇ ਘੱਗਰ ਅਤੇ ਇਸ ਦੀਆਂ ਵੱਖ-ਵੱਖ ਸਹਾਇਕ ਨਦੀਆਂ ਮਾਰਕੰਡਾ ਅਤੇ ਟਾਂਗਰੀ ਸਮੇਤ ਪਟਿਆਲਾ ਵਿੱਚ ਵਹਿੰਦੀਆਂ ਹੋਰ ਨਦੀਆਂ ਵਿਚ ਪਾਣੀ ਦੇ ਪੱਧਰ ਵਿੱਚ ਵਾਧੇ ਬਾਰੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੁਆਰਾ ਇਹ ਰਿਪੋਰਟ ਕੀਤੀ ਗਈ ਹੈ ਕਿ ਇਹਨਾਂ ਨਦੀਆਂ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਹੁਤ ਨੇੜੇ ਪੁੱਜ ਗਿਆ ਹੈ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਵਾਸੀਆਂ ਅਤੇ ਪਸ਼ੂਆਂ ਦੀ ਜਾਨ ਅਤੇ ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਉਪਾਅ ਲਾਗੂ ਕਰਨੇ ਬੇਹੱਦ ਜ਼ਰੂਰੀ ਹਨ। ਇਸ ਲਈ ਆਮ ਜਨਤਾ ਅਤੇ ਪਸ਼ੂ ਧਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਦੀ/ਨਦੀਆਂ/ਪਾਣੀ ਦਾ ਵਹਿਣ/ਵੱਡੀ ਨਦੀ/ਨਾਲੇ/ਦਰਿਆ/ਛੋਟੀ ਨਦੀ ਬੰਨ੍ਹ/ਉμਚੇ ਬੰਨ੍ਹ ਦੇ ਕਿਨਾਰਿਆਂ ਦੇ 20 ਮੀਟਰ ਦੇ ਘੇਰੇ ਤੋਂ ਮਨੁੱਖਾਂ ਤੇ ਪਸ਼ੂਆਂ ਨੂੰ ਦੂਰ ਰੱਖਣਾ ਜ਼ਰੂਰੀ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਆਦੇਸ਼ਾਂ ‘ਚ ਕਿਹਾ ਗਿਆ ਹੈ ਕਿ ਇਹ ਮਨਾਹੀ ਦਾ ਹੁਕਮ 09.07.2023 ਤੋਂ 11.07.2023 ਤੱਕ ਜਾਰੀ ਰਹੇਗਾ ਅਤੇ ਜ਼ਿਲ੍ਹਾ ਪਟਿਆਲਾ ਦੀਆਂ ਭੂਗੋਲਿਕ ਸੀਮਾਵਾਂ ਦੇ ਅੰਦਰ ਅਤੇ ਖਾਸ ਤੌਰ ‘ਤੇ ਸਰਾਲਾ, ਮਾੜੂ, ਸਿਰਕਪੜਾ, ਹੜਿਆਣਾ, ਪੁਰਮੰਡੀ, ਬਾਦਸ਼ਾਹਪੁਰ ਅਤੇ ਹਸਨਪੁਰ ਕੰਬੋਆਂ ਵਿੱਚ ਇਹ ਹੁਕਮ ਲਾਗੂ ਰਹਿਣਗੇ ਅਤੇ ਕਿਸੇ ਵੀ ਨਿੱਜੀ, ਸਮਾਜਿਕ, ਧਾਰਮਿਕ ਜਾਂ ਰਾਜਨੀਤਕ ਉਦੇਸ਼ ਜਾਂ ਕਾਰਨਾਂ ਕਰਕੇ ਨਦੀਆਂ ਜਾਂ ਪਾਣੀਆਂ ‘ਚ ਜਾਣ ਦੀ ਮਨਾਹੀ ਹੈ।
ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹੜ੍ਹ ਰਾਹਤ ਦੇ ਸਬੰਧ ਵਿੱਚ ਆਪਣੀਆਂ ਡਿਊਟੀਆਂ ਨਿਭਾਉਣ ਲਈ ਲਗਾਈਆਂ ਗਈਆਂ ਵਿਸ਼ੇਸ਼ ਏਜੰਸੀਆਂ ਦੇ ਦਫ਼ਤਰਾਂ/ਅਧਿਕਾਰੀਆਂ ਅਤੇ ਇਹਨਾਂ ਦੇ ਹੋਰ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।
ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਐਸਐਸਪੀ ਪਟਿਆਲਾ, ਸਮੂਹ ਐਸਡੀਐਮਜ਼, ਐਕਸੀਅਨ ਡਰੇਨੇਜ, ਏਡੀਸੀ ਡੀ, ਏਡੀਸੀ ਯੂਡੀ, ਕਮਿਸ਼ਨਰ ਕਾਰਪੋਰੇਸ਼ਨ, ਸੀਏ ਪੀਡੀਏ ਪਟਿਆਲਾ, ਮੁੱਖ ਖੇਤੀਬਾੜੀ ਅਫਸਰ ਪਟਿਆਲਾ ਅਤੇ ਉਨ੍ਹਾਂ ਵੱਲੋਂ ਬਣਾਈਆਂ ਸਬੰਧਤ ਟੀਮਾਂ ਜ਼ਿਲ੍ਹਾ ਪਟਿਆਲਾ ਵਿੱਚ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੀਆਂ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਦੇ ਜ਼ਿਆਦਾ ਨੇੜੇ ਵੱਸਦੇ ਘਰਾਂ ਦੇ ਵਸਨੀਕਾਂ ਦਾ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ ‘ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਬ ਡਵੀਜ਼ਨ ਦੇ ਕੰਟਰੋਲ ਰੂਮ ਨੰਬਰ 0175-2311321, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਦੇ ਮੋਬਾਇਲ ਨੰਬਰ 9872699999, ਤਹਿਸੀਲਦਾਰ ਰਣਜੀਤ ਸਿੰਘ ਦੇ ਮੋਬਾਇਲ ਨੰਬਰ 7710350805, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਦੇ ਮੋਬਾਇਲ ਨੰਬਰ 9872200663, ਪ੍ਰੇਮ ਬਾਗ ਪੈਲੇਸ ਦੇ ਹਰਜੀਤ ਸਿੰਘ ਮੋਬਾਇਲ ਨੰਬਰ 9646999506 ਜਾਂ ਫਿਰ ਬੀ.ਡੀ.ਪੀ.ਓ. ਮੋਹਿੰਦਰਜੀਤ ਸਿੰਘ ਦੇ ਮੋਬਾਇਲ ਨੰਬਰ 9478101505 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਜੇਕਰ ਹੜ੍ਹ ਸਬੰਧੀ ਕੋਈ ਸੂਚਨਾ ਪ੍ਰਾਪਤ ਕਰਨੀ ਹੈ ਤਾਂ ਕੰਟਰੋਲ ਰੂਮ ਨੰਬਰ 0175-2311321 ਤੋਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਵੀ ਅਹਿਤਿਆਦਨ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹਉਠਾਏਜਾਰਹੇਹਨ।
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋਕਾਂ ਦੀ ਜਾਨ ਮਾਲ ਦੀ ਸੰਭਾਂਲ ਲਈ ਫੌਰੀ ਤੌਰ ‘ਤੇ ਢੁਕਵੇਂ ਕਦਮ ਉਠਾਉਣ ਦੀ ਲੋੜ ਮਹਿਸੂਸ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਆਪਣੇ ਇਲਾਕਿਆਂ ਅੰਦਰ ਠੀਕਰੀ ਪਹਿਰੇ ਲਗਾਉਣ ਦੀ ਜਿੰਮੇਵਾਰੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

Advertisement
Advertisement
Advertisement
Advertisement
Scroll to Top