Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:58 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਫਤਹਿ ਵੱਲੋਂ ਸੰਤ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਫਰਵਰੀ ਨੂੰ ਗ਼ਾਲਿਬ ਕਲਾਂ ਲੁਧਿਆਣਾ ਵਿਖੇ : ਅਤਲਾ

ਸ਼੍ਰੋਮਣੀ ਅਕਾਲੀ ਦਲ ਫਤਹਿ ਵੱਲੋਂ ਸੰਤ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਫਰਵਰੀ ਨੂੰ ਗ਼ਾਲਿਬ ਕਲਾਂ ਲੁਧਿਆਣਾ ਵਿਖੇ : ਅਤਲਾ

ਸ਼੍ਰੋਮਣੀ ਅਕਾਲੀ ਦਲ ਫਤਹਿ ਵੱਲੋਂ ਸੰਤ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਫਰਵਰੀ ਨੂੰ ਗ਼ਾਲਿਬ ਕਲਾਂ ਲੁਧਿਆਣਾ ਵਿਖੇ : ਅਤਲਾ
ਭੀਖੀ 3 ਫਰਵਰੀ : “ਸ਼੍ਰੋਮਣੀ ਅਕਾਲੀ ਦਲ ਫਤਹਿ ਹਰ ਸਾਲ 12 ਫਰਵਰੀ ਦੇ ਮਹਾਨ ਦਿਹਾੜੇ ਉਤੇ ਖ਼ਾਲਸਾ ਪੰਥ ਦੇ 20ਵੀਂ ਸਦੀ ਦੇ ਮਹਾਨ ਸਿੱਖ ਵੱਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਐਲਾਨੇ ਗਏ ਸਿੱਖ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ ਪਿਛਲੇ ਸਮੇਂ ਤੋਂ ਗਾਲਿਬ ਕਲਾ (ਲੁਧਿਆਣਾ)ਵਿਖੇ ਮਨਾਇਆ ਜਾਂਦਾ ਹੈ । ਇਸ ਵਾਰ ਵੀ ਇਹ ਸਮਾਗਮ ਪੂਰੀ ਸਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ । ਇਸ ਸਮਾਗਮ ਵਿਚ ਕੌਮ ਦੀ ਅਗਲੀ ਰਣਨੀਤੀ ਅਤੇ ਆਜਾਦ ਬਾਦਸਾਹੀ ਸਿੱਖ ਰਾਜ ਨਿਸਾਨੇ ਦੀ ਪ੍ਰਾਪਤੀ ਲਈ ਜਿਥੇ ਇਕ ਵਾਰ ਫਿਰ ਦ੍ਰਿੜਤਾ ਨਾਲ ਪ੍ਰਣ ਤੇ ਅਰਦਾਸ ਕੀਤੀ ਜਾਵੇਗੀ, ਉਥੇ ਕੌਮਾਂਤਰੀ ਪੱਧਰ ਤੇ ਆਜਾਦੀ ਚਾਹੁੰਣ ਵਾਲੀਆ ਕੌਮਾਂ ਦੇ ਹੱਕ ਵਿਚ ਬਣ ਰਹੀ ਮਜਬੂਤ ਰਾਏ ਨੂੰ ਹੋਰ ਬਲ ਦੇਣ ਹਿੱਤ ਇਸ ਸਾਲ ਦੇ ਇਸ ਜਨਮ ਦਿਹਾੜੇ ਦਾ ਮਹੱਤਵ ਹੋਰ ਵੀ ਵੱਡਾ ਹੋ ਜਾਂਦਾ ਹੈ । ਉਥੇ ਵੱਖ-ਵੱਖ ਸੰਗਠਨਾਂ, ਸੰਸਥਾਵਾਂ, ਸਿਆਸੀ ਪਾਰਟੀਆਂ ਵਿਚ ਵਿਚਰ ਰਹੇ ਸਭ ਪੰਜਾਬੀ ਤੇ ਸਿੱਖਾਂ ਨੂੰ ਜਿਥੇ ਇਸ ਸਮਾਗਮ ਵਿਚ ਪਹੁੰਚਣ ਦੀ ਸੰਜੀਦਾ ਅਪੀਲ ਕੀਤੀ ਜਾਂਦੀ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਫਤਹਿ ਇਸ ਗੱਲ ਦੀ ਖੁਸ਼ੀ ਅਤੇ ਫਖ਼ਰ ਮਹਿਸੂਸ ਕਰਦਾ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸੋਭਿਤ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਵੀ 12 ਫਰਵਰੀ ਵਾਲੇ ਦਿਨ ਹੀ ਆ ਰਿਹਾ ਹੈ, ਇਸ ਲਈ ਇਸ ਸਮਾਗਮ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ । ਇਸ ਮੌਕੇ ਤੇ ਅਸੀ ਸਮੁੱਚੇ ਦਲਿਤ, ਲਤਾੜੇ ਵਰਗਾਂ ਨੂੰ ਉਚੇਚੇ ਤੌਰ ਤੇ ਇਹ ਅਪੀਲ ਕਰਨੀ ਚਾਹਵਾਂਗੇ ਕਿ ਸਮੁੱਚਾ ਦਲਿਤ ਭਾਈਚਾਰਾਂ ਤੇ ਸਮਾਜ ਦੇ ਲਤਾੜੇ ਵਰਗ 12 ਫਰਵਰੀ ਨੂੰ ਭਗਤ ਰਵੀਦਾਸ ਜੀ ਅਤੇ ਸੰਤ ਜਰਨੈਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਾਂਝੇ ਤੌਰ ਤੇ ਮਨਾਉਣ ਲਈ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਨਾਨਕੇ ਪਿੰਡ ਗ਼ਾਲਿਬ ਕਲਾਂ ( ਲੁਧਿਆਣਾ)ਦੀ ਮਹਾਨ ਧਰਤੀ ਤੇ ਪਹੁੰਚਣ ਤੇ ਆਪਣੇ ਇਨ੍ਹਾਂ ਮਹਾਨ ਨਾਇਕਾਂ ਨੂੰ ਸਤਿਕਾਰ ਸਹਿਤ ਨਤਮਸਤਕ ਹੁੰਦੇ ਹੋਏ ਦੋਵਾਂ ਦੇ ਜਨਮ ਦਿਹਾੜੇ ਮਨਾਉਣ ਦੀਆਂ ਖੁਸ਼ੀ ਪ੍ਰਾਪਤ ਕਰਨ । ਇਹ ਵਿਚਾਰ ਸੁਖਚੈਨ ਸਿੰਘ ਅਤਲਾ ਕੌਮੀ ਜਨਰਲ ਸਕੱਤਰ ਸ਼੍ਰੌਮਣੀ ਅਕਾਲੀ ਦਲ ਫਤਹਿ ਨੇ ਸਮੁੱਚੇ ਪੰਜਾਬੀਆਂ, ਸਿੱਖ ਕੌਮ ਅਤੇ ਉਚੇਚੇ ਤੌਰ ਤੇ ਦਲਿਤ ਤੇ ਲਿਤਾੜੇ ਵਰਗਾਂ ਨੂੰ ਸਮੂਹਿਕ ਰੂਪ ਵਿਚ ਆਪੋ ਆਪਣੇ ਪਿੰਡਾਂ, ਸ਼ਹਿਰਾਂ ਤੋ ਆਪਣੇ ਸਾਧਨਾਂ ਰਾਹੀ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਸਥਾਨ ਨਾਨਕੇ ਪਿੰਡ ਗ਼ਾਲਿਬ ਕਲਾਂ (ਲੁਧਿਆਣਾ) ਵਿਖੇ ਪਹੁੰਚਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ ।

Advertisement
Advertisement
Advertisement
Advertisement
Scroll to Top