Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:59 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ : ਹਰਭਜਨ ਸਿੰਘ ਈ. ਟੀ. ਓ.

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ : ਹਰਭਜਨ ਸਿੰਘ ਈ. ਟੀ. ਓ.

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ 3 ਫਰਵਰੀ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ । ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀਆਂ ਨਾਜ਼ੁਕ ਲੋੜਾਂ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਜ਼ਿਲ੍ਹਿਆਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਅਤੇ ਸਹਾਇਤਾ ਦੀ ਲੋੜ ਹੈ, ਨੂੰ ਸੰਬੋਧਿਤ ਕਰਨ ਵਿੱਚ ਕੇਂਦਰੀ ਬਜ਼ਟ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਪੰਜਾਬ ਨੂੰ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਕਿ ਅਨੁਕੂਲ ਹੱਲ ਦੀ ਮੰਗ ਕਰਦੇ ਹਨ, ਪਰ ਬਜਟ ਨੇ ਇਨ੍ਹਾਂ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ । ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਮੰਗਾਂ ‘ਤੇ ਬਜਟ ਦੀ ਚੁੱਪੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਦੀ ਘਾਟ ਦਾ ਸਪੱਸ਼ਟ ਸੰਕੇਤ ਹੈ । ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਉਠਾਉਂਦਾ ਆ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ । ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖੇਗੀ । ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੀ ਅਣਗਹਿਲੀ ਦੇ ਬਾਵਜੂਦ ਪੰਜਾਬ ਨੂੰ ਇੱਕ ਖੁਸ਼ਹਾਲ ਅਤੇ ਵਿਕਸਤ ਸੂਬੇ ਵਜੋਂ ਉਸਾਰਨ ਦੇ ਆਪਣੇ ਮਿਸ਼ਨ ਤੋਂ ਪਿੱਛੇ ਨਹੀਂ ਹਟਾਂਗੇ ।

Advertisement
Advertisement
Advertisement
Advertisement
Scroll to Top