Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ
ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
ਚੰਡੀਗੜ੍ਹ, 3 ਫਰਵਰੀ : ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਵੱਲੋਂ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ’ਤੇ 8 ਘੰਟੇ ਲਈ ਰੱਖਿਆ ਗਿਆ । ਇਸ ਮੰਦਭਾਗੀ ਘਟਨਾ ਨੂੰ ਜਮਹੂਰੀ ਨਿਯਮਾਂ ਦੇ ਨਾਮ ’ਤੇ ਧੱਬਾ ਦੱਸਦਿਆਂ ਅਤੇ ਚੋਣਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਲਈ ਪੁਖਤਾ ਸੁਰੱਖਿਆ ਦੀ ਮੰਗ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਚਾਵਲਾ ਨੇ ਕਿਹਾ ਕਿ ਕਮੇਟੀ ਨੇ ਮੁੱਖ ਚੋਣ ਕਮਿਸ਼ਨਰ, ਨਵੀਂ ਦਿੱਲੀ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ।
ਚਾਵਲਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰਨ ਸਮੇਂ ਪਤਾ ਲੱਗਾ ਕਿ ਇੱਕ ਰਾਜਨੀਤਿਕ ਸੰਗਠਨ ਦੇ ਮੈਂਬਰਾਂ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਅਤੇ ਹੋਰ ਸਮੱਗਰੀ ਵੰਡੀ ਜਾ ਰਹੀ ਸੀ, ਜੋ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਉਲੰਘਣਾ ਹੈ । ਆਪਣੀ ਪੱਤਰਕਾਰੀ ਡਿਊਟੀ ਦੇ ਹਿੱਸੇ ਵਜੋਂ, ਪੱਤਰਕਾਰਾਂ ਨੇ ਜਦੋਂ ਉਕਤ ਘਟਨਾ ਨੂੰ ਕਵਰ ਕਰਨਾ ਸ਼ੁਰੂ ਕੀਤਾ ਤਾਂ ਸ਼ਰਾਰਤੀ ਤੱਤਾਂ ਨੇ ਇਤਰਾਜ਼ ਜਤਾਇਆ, ਜੋ ਪੰਜਾਬ ਦੇ ਪੱਤਰਕਾਰਾਂ ਨਾਲ ਸਰਾਸਰ ਧੱਕਾ ਹੈ । ਪੰਜਾਬ ਦੇ ਪੱਤਰਕਾਰਾਂ ਨੇ ਇਨਸਾਫ਼ ਦੀ ਉਮੀਦ ਨਾਲ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ, ਪਰ ਅਫਸੋਸ ਕਿ ਦਿੱਲੀ ਪੁਲਿਸ ਨੇ ਮੌਕੇ ’ਤੇ ਪਹੁੰਚਣ ਦੀ ਬਜਾਏ ਪੰਜਾਬ ਦੇ ਪੱਤਰਕਾਰਾਂ ਨਾਲ ਦੁਰਵਿਵਹਾਰ ਕੀਤਾ ਅਤੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ । ਹਿਰਾਸਤ ਵਿੱਚ ਲਏ ਗਏ ਪੱਤਰਕਾਰਾਂ ਵਿੱਚ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦਾ ਇੱਕ ਮੈਂਬਰ ਵੀ ਸ਼ਾਮਲ ਸੀ । ਇਹ ਜਾਣਦਿਆਂ ਕਿ ਸਾਰੇ ਪੱਤਰਕਾਰ ਆਪਣੇ ਪਛਾਣ ਪੱਤਰ ਲੈ ਕੇ ਜਾ ਰਹੇ ਸਨ ਅਜਿਹਾ ਗੈਰ-ਸੱਭਿਅਕ ਵਤੀਰਾ ਕੀਤਾ ਗਿਆ । ਉਨ੍ਹਾਂ ਨੂੰ 8 ਘੰਟਿਆਂ ਤੋਂ ਵੱਧ ਸਮੇਂ ਲਈ ਪੁਲਿਸ ਥਾਣੇ ਵਿੱਚ ਰੱਖਿਆ ਗਿਆ ਅਤੇ ਉਦੋਂ ਛੱਡਿਆ ਗਿਆ ਜਦੋਂ ਮੀਡੀਆ ਗਲਿਆਰਿਆਂ ਵਿੱਚ ਇਹ ਖ਼ਬਰ ਫੈਲ ਗਈ । ਇਸ ਲਈ, ਮੁੱਖ ਚੋਣ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਅਜਿਹੀਆਂ ਸ਼ਰਮਨਾਕ ਘਟਨਾਵਾਂ ਦੁਬਾਰਾ ਨਾ ਵਾਪਰਨ। ਅਸ਼ਵਨੀ ਚਾਵਲਾ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ । ਚਾਵਲਾ ਨੇ ਇਹ ਵੀ ਕਿਹਾ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ ਅਤੇ ਮੀਡੀਆਕਰਮੀਆਂ ਨੂੰ ਜ਼ਬਰਨ ਉਨ੍ਹਾਂ ਦੀ ਜਾਇਜ਼ ਡਿਊਟੀ ਨਿਭਾਉਣ ਤੋਂ ਰੋਕਣਾ ਗੈਰ-ਵਾਜਿਬ ਤੇ ਧੱਕਾ ਹੈ । ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰੈਸ ਕਲੱਬ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ।

Advertisement
Advertisement
Advertisement
Advertisement
Scroll to Top