Breaking News ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈਅਮਰੀਕਾ ਵਿਚ ਡਾਕਟਰੀ ਸਲਾਹ ਦੇ ਬਿਨਾਂ 33 ਹਜ਼ਾਰ ਅਮਰੀਕੀ ਡਾਲਰ ਦੀਆਂ ਭਾਰਤ ਤੋਂ ਲੁਕਾ ਕੇ ਭੇਜੀਆਂ 70 ਹਜ਼ਾਰ ਗੋਲੀਆਂ ਬਰਾਮਦਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਰਿਟਾਇਰ ਹੋਣ ਦੇ ਬਾਵਜੂਦ ਲਾਰੈਂਸ ਬਿਸ਼ਨੋਈ ਕੇਸ ਦੀ ਜਾਂਚ ਜਾਰੀ ਰੱਖਣ ਦੇ ਦਿੱਤੇ ਆਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Thursday, 30 January, 2025, 05:40 PM

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਰਿਟਾਇਰ ਹੋਣ ਦੇ ਬਾਵਜੂਦ ਲਾਰੈਂਸ ਬਿਸ਼ਨੋਈ ਕੇਸ ਦੀ ਜਾਂਚ ਜਾਰੀ ਰੱਖਣ ਦੇ ਦਿੱਤੇ ਆਦੇਸ਼
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਿਰਫ਼ ਚਾਰ ਪੰਜ ਮਹੀਨਿਆਂ ਵਿਚ ਹੀ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਦਿੱਤੇ ਨਤੀਜਿਆਂ ਦੇ ਚਲਦਿਆਂ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਇਸ ਮਾਮਲੇ ਦੀ ਅੱਗੇ ਵੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ । ਇਥੇ ਹੀ ਬਸ ਨਹੀਂ ਰਿਟਾਇਰ ਹੋ ਰਹੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਵੀ ਇਸ ਸਬੰਧੀ ਮਾਨਯੋਗ ਕੋਰਟ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਮਲੇ `ਚ ਵੀਰਵਾਰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਵੀ ਸੀ ਕਿ ਉਸ ਕੋਲ ਸਿਰਫ਼ ਇੱਕ ਹੀ ਡੀ. ਜੀ. ਪੀ. ਕੇਂਦਰ ਸਰਕਾਰ ਦਾ ਇੰਪੈਨਲ ਹੈ, ਜਦਕਿ ਬਾਕੀ ਏ. ਡੀ. ਜੀ. ਪੀ. ਦੇ ਤੌਰ `ਤੇ ਇੰਪੈਨਲ ਹਨ ।
ਹਾਈਕੋਰਟ ਨੇ ਕਿਹਾ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਹੁਣ ਤੱਕ ਸ਼ਾਨਦਾਰ ਜਾਂਚ ਕੀਤੀ ਹੈ ਤੇ ਕਿਉਂ ਨਾ ਉਹ ਹੀ ਜਾਂਚ ਜਾਰੀ ਰੱਖਣ । ਸੁਣਵਾਈ ਦੌਰਾਨ ਹਾਈਕੋਰਟ ਨੇ ਇੱਕ ਵਾਰ ਮੁੜ ਸਰਕਾਰ ਵੱਲੋਂ ਬਣਾਈ ਕਮੇਟੀ `ਤੇ ਸਵਾਲ ਚੁੱਕਦਿਆਂ ਕਿਹਾ ਕਿ ਕਮੇਟੀ ਨੇ 9 ਮਹੀਨਿਆਂ `ਚ ਕੁਝ ਨਹੀਂ ਕੀਤਾ ਪਰ ਪ੍ਰਬੋਧ ਕੁਮਾਰ ਨੂੰ ਚਾਰ-ਪੰਜ ਮਹੀਨਿਆਂ ਵਿੱਚ ਪਤਾ ਲੱਗ ਗਿਆ ਕਿ ਇਹ ਇੰਟਰਵਿਊ ਕਿੱਥੇ ਤੇ ਕਦੋਂ ਹੋਈ । ਹਾਈਕੋਰਟ ਨੇ ਇੱਕ ਵਾਰ ਫਿਰ ਡੀ. ਜੀ. ਪੀ. ਗੌਰਵ ਯਾਦਵ ਦੇ ਬਿਆਨ `ਤੇ ਸਵਾਲ ਖੜ੍ਹੇ ਕੀਤੇ ਕਿ ਕਿਵੇਂ ਇੱਕ ਡੀ. ਜੀ. ਪੀ. ਨੇ ਇਨਕਾਰ ਕੀਤਾ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ? ਹਾਈ ਕੋਰਟ ਨੇ ਕਿਹਾ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਅੱਗੇ ਜਾਂਚ ਜਾਰੀ ਰੱਖਣ ਦਾ ਸੁਝਾਅ ਦਿੱਤਾ ਗਿਆ ਸੀ । ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਪੂਰਾ ਸਟਾਫ ਵੀ ਮੁਹੱਈਆ ਕਰਵਾਏਗੀ । ਉਨ੍ਹਾਂ ਨੂੰ ਕਿੰਨੀ ਰਾਸ਼ੀ ਦਿੱਤੀ ਜਾਵੇਗੀ, ਇਹ ਵੀ ਤੈਅ ਕੀਤਾ ਜਾਵੇਗਾ। ਸੁਣਵਾਈ ਦੌਰਾਨ ਡੀ. ਜੀ. ਪੀ. ਪ੍ਰਬੋਧ ਕੁਮਾਰ ਜੋ ਵੀਡੀਓ ਕਾਨਫਰੈਂਸਿੰਗ ਰਾਹੀਂ ਜੁੜੇ ਸਨ ਨੇ ਮਾਮਲੇ ਦੀ ਜਾਂਚ ਅੱਗੇ ਜਾਰੀ ਰੱਖਣ ਲਈ ਹਾਮੀ ਭਰੀ ਹੈ। ਹਾਈਕੋਰਟ ਨੇ ਸੁਣਵਾਈ ਦੌਰਾਨ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਡੇਢ ਲੱਖ ਰੁਪਏ ਮਹੀਨਾ ਆਨਰੀਅਮ ਦੇਣ ਦੀ ਗੱਲ ਕਹੀ ਹੈ, ਇਸ ਦੇ ਨਾਲ ਹੀ ਡੀ. ਜੀ. ਪੀ. ਨੂੰ ਜਾਂਚ ਲਈ ਖੁੱਲ੍ਹੀ ਛੋਟ ਦਿੰਦਿਆਂ ਕਿਹਾ ਕਿ ਉਹ ਜਿਹੜੇ ਵੀ ਐਂਗਲ ਤੋਂ ਜਾਂਚ ਕਰਨਾ ਚਾਹੁੰਦੇ ਹਨ ਕਰ ਸਕਦੇ ਹਨ । ਇਥੇ ਹੀ ਬਸ ਨਹੀਂ ਡੀ. ਜੀ. ਪੀ. ਪ੍ਰਬੋਧ ਕੁਮਾਰ ਇੰਟਰਵਿਊ ਮਾਮਲੇ `ਚ ਏ. ਜੀ. ਟੀ. ਵੀ. ਦੇ ਐਂਗਲ ਤੋਂ ਵੀ ਜਾਂਚ ਕਰ ਸਕਦੇ ਹਨ ।



Scroll to Top