Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇ ਦਿੱਲੀ ਨੂੰ ਏਕਤਾ, ਵਿਕਾਸ ਅਤੇ ਤਰੱਕੀ ਵੱਲ ਵਧਾਉਣ ਦਾ ਸੁਪਨਾ ਦੇਖਿਆ ਤੇ ਆਪ ਨੇ ਪਹਿਲਾਂ ਪੰਜਾਬ ਹੁਣ ਦਿੱਲੀ ਦੀਆਂ ਔਰਤਾਂ ਨੂੰ ਧੋਖਾ ਦੇਣ ਦਾ : ਵਿਸ਼ਨੂੰ ਸ਼ਰਮਾ

ਕਾਂਗਰਸ ਨੇ ਦਿੱਲੀ ਨੂੰ ਏਕਤਾ, ਵਿਕਾਸ ਅਤੇ ਤਰੱਕੀ ਵੱਲ ਵਧਾਉਣ ਦਾ ਸੁਪਨਾ ਦੇਖਿਆ ਤੇ ਆਪ ਨੇ ਪਹਿਲਾਂ ਪੰਜਾਬ ਹੁਣ ਦਿੱਲੀ ਦੀਆਂ ਔਰਤਾਂ ਨੂੰ ਧੋਖਾ ਦੇਣ ਦਾ : ਵਿਸ਼ਨੂੰ ਸ਼ਰਮਾ

ਕਾਂਗਰਸ ਨੇ ਦਿੱਲੀ ਨੂੰ ਏਕਤਾ, ਵਿਕਾਸ ਅਤੇ ਤਰੱਕੀ ਵੱਲ ਵਧਾਉਣ ਦਾ ਸੁਪਨਾ ਦੇਖਿਆ ਤੇ ਆਪ ਨੇ ਪਹਿਲਾਂ ਪੰਜਾਬ ਹੁਣ ਦਿੱਲੀ ਦੀਆਂ ਔਰਤਾਂ ਨੂੰ ਧੋਖਾ ਦੇਣ ਦਾ : ਵਿਸ਼ਨੂੰ ਸ਼ਰਮਾ
-ਲੋਕ ਕਾਂਗਰਸ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਕੇ ਜਿਤਾਉਣਗੇ
ਪਟਿਆਲਾ : ਭਾਰਤ ਦੇ ਸਿਆਸੀ ਗਲਿਆਰਿਆਂ ਵਿਚੋਂ ਇਤਿਹਾਸਕ ਪਾਰਟੀ ਦੇ ਤੌਰ ਤੇ ਮੰਨੀ ਜਾਂਦੀ ਸਿਆਸੀ ਪਾਰਟੀ ਕਾਂਗਰਸ ਪਾਰਟੀ ਦੇ ਹਲਕਾ ਪਟਿਆਲਾ ਇੰਚਾਰਜ ਵਿਸ਼ਨੂੰ ਸ਼ਰਮਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਆਖਿਆ ਕਿ ਕਾਂਗਰਸ ਨੇ ਹਮੇਸ਼ਾਂ ਦਿੱਲੀ ਨੂੰ ਏਕਤਾ, ਵਿਕਾਸ ਅਤੇ ਤਰੱਕੀ ਵੱਲ ਵਧਾਉਣ ਦਾ ਸੁਪਨਾ ਦੇਖਿਆ ਹੈ ਪਰ ਆਮ ਆਦਮੀ ਪਾਰਟੀ ਪਹਿਲਾਂ ਪੰਜਾਬ ਵਿਚ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੰਜਾਬ ਦੀਆਂ ਔਰਤਾਂ ਨੂੰ ਨਾ ਦੇ ਕੇ ਅਤੇ ਹੁਣ ਦਿੱਲੀ ਦੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕਰਕੇ ਧੋਖਾ ਕਰਨ ਦਾ ਪੂਰਾ ਮਨ ਬਣਾਇਆ ਹੋਇਆ ਹੈ ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਾਂਗਰਸ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅਧੀਨ ਦਿੱਲੀ ਵਿੱਚ ਹੋਏ ਪਰਿਵਰਤਨਸ਼ੀਲ ਵਿਕਾਸ ਦੀ ਯਾਦ ਅੱਜ ਵੀ ਆਉਂਦੀ ਹੈ । ਲੋਕ ਇੱਕ ਅਜਿਹੇ ਮੁੱਖ ਮੰਤਰੀ ਦੀ ਇੱਛਾ ਰੱਖਦੇ ਹਨ ਜੋ ਅਸਲ ਤਰੱਕੀ ਨੂੰ ਤਰਜੀਹ ਦੇਵੇ । ਉਨ੍ਹਾਂ ਕਾਂਗਰਸ ਪਾਰਟੀ ਦੀ ਮੁੜ ਭਲਾਈ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਦਾ ਵੋਟ ਸ਼ੇਅਰ ਬਹੁਤ ਜ਼ਿਆਦਾ ਵਧਣ ਵਾਲਾ ਹੈ ਕਿਉਂਕਿ ਲੋਕ ਇੱਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਕਹੀਆਂ ਗੱਲ੍ਹਾਂ ਪੂਰੀਆਂ ਕਰੇ ਨਾ ਕਿ ਧੋਖਾ ਦੇਣ ਵਾਲੀਆਂ । ਵਿਸ਼ਨੂੰ ਸ਼ਰਮਾ ਨੇ ਦਿੱਲੀ ਵਿਚ ਸੱਤਾ ‘ਤੇ ਕਾਬਜ ਰਹੀ ਆਪ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਆਖਿਆ ਕਿ ਉਸਦੇ ਖੋਖਲੇ ਉਸਦੇ ਧੋਖੇਬਾਜ਼ ਸ਼ਾਸਨ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪਤਾ ਚੱਲ ਚੁੱਕਿਆ ਹੈ ਕਿ ਉਸਦੀ ਤਾਂ ਆਪਣੀ ਸੀਟ ਵੀ ਖ਼ਤਰੇ ਵਿੱਚ ਹੈ ਤੇ ਫਿਰ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਵੇਂ ਬਣ ਸਕਦੀ ਹੈ ਕਿਉਂਕਿ ਦਿੱਲੀ ਦੇ ਲੋਕਾਂ ਨੂੰ ਕੇਜਰੀਵਾਲ ਦੇ ਅੱਖਾਂ ਵਿਚ ਅੱਖਾਂ ਪਾ ਕੇ ਬੋਲੇ ਜਾਂਦੇ ਝੂਠੇ ਵਾਅਦਿਆਂ ਬਾਰੇ ਪਤਾ ਚੱਲ ਚੁੱਕਿਆ ਹੈ, ਜਿਸਦੇ ਚਲਦਿਆਂ ਹੁਣ ਦਿੱਲੀ ਵਾਸੀ ਨਾ ਤਾਂ ਆਮ ਆਦਮੀ ਪਾਰਟੀ ਤੇ ਨਾ ਹੀ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਲਗਾਉਣਗੇ । ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸ਼ਾਸਨਕਾਲ ਵਿਚ ਹਰੇਕ ਦਿੱਲੀ ਵਾਸੀ ਦਾ ਦਿਲ ਖੋਲ੍ਹ ਕੇ ਵਿਕਾਸ ਹੋਇਆ ਪਰ ਜਿਸ ਦਿਨ ਤੋਂ ਇਹ ਧੋਖੇਬਾਜ ਪਾਰਟੀਆਂ ਨੇ ਸੱਤਾ ‘ਤੇ ਕਾਬਜ ਹੋਣ ਲਈ ਲੋਕਾਂ ਦੇ ਮਨਾਂ ਅੰਦਰ ਜਹਿਰ ਘੋਲਣਾ ਸ਼ੁਰੂ ਕੀਤਾ, ਉਦੋਂ ਤੋਂ ਹੀ ਲੋਕਾਂ ਦਾ ਵਿਕਾਸ ਵੀ ਰੁਕ ਗਿਆ ਪਰ ਹੁਣ ਲੋਕ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਹਨ । ਲੋਕ ਇਕ ਵਾਰ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਗਿਣਤੀ ‘ਚ ਵੋਟਾਂ ਪਾਕੇ ਉਸਨੂੰ ਜਿਤਾਉਣਗੇ ।

Advertisement
Advertisement
Advertisement
Advertisement
Scroll to Top