Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 12:21 pm

+91 90915 01313 , +91 90916 01313

punjabbanni@gmail.com
punjabbani@yahoo.com

ਐੱਸ. ਐੱਸ. ਪੀ. ਮੋਹਾਲੀ ਨੂੰ ਦਿੱਤੇ ਭਗੌੜੇ ਸ਼ਗਨਪ੍ਰੀਤ ਸਿੰਘ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼

ਐੱਸ. ਐੱਸ. ਪੀ. ਮੋਹਾਲੀ ਨੂੰ ਦਿੱਤੇ ਭਗੌੜੇ ਸ਼ਗਨਪ੍ਰੀਤ ਸਿੰਘ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼

ਐੱਸ. ਐੱਸ. ਪੀ. ਮੋਹਾਲੀ ਨੂੰ ਦਿੱਤੇ ਭਗੌੜੇ ਸ਼ਗਨਪ੍ਰੀਤ ਸਿੰਘ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼
ਮੋਹਾਲੀ : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਵਾਪਰੇ ਵਿੱਕੀ ਮਿੱਢੂਖੇੜਾ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਮਗਰੋਂ ਐੱਸ. ਐੱਸ. ਪੀ. ਮੋਹਾਲੀ ਨੂੰ ਸਿੱਧੂ ਮੂਸੇਲਾਵਾ ਦੇ ਭਗੌੜੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਹਨ । ਵਿੱਕੀ ਮਿੱਢੂਖੇੜਾ ਦੇ ਕਤਲ ਵਿਚ ਸ਼ਗਨਪ੍ਰੀਤ ਦੀ ਅਹਮਿ ਭੂਮਿਕਾ ਸੀ । ਮਿੱਡੂਖੇੜਾ ਕਤਲ ਕੇਸ ਵਿਚ ਸ਼ਗਨਪ੍ਰੀਤ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਹ ਆਸਟ੍ਰੇਲੀਆ ਭੱਜ ਗਿਆ । ਅਦਾਲਤ ਨੇ ਜਾਂਚ ਏਜੰਸੀ ਨੂੰ ਬਾਕੀ ਫਰਾਰ ਮੁਲਜ਼ਮਾਂ ਸ਼ਗਨਪ੍ਰੀਤ ਸਿੰਘ, ਰਵਿੰਦਰ ਚੌਹਾਨ, ਸੌਰਭ ਠਾਕੁਰ, ਲੱਕੀ ਪਟਿਆਲ ਉਰਫ਼ ਗੌਰਵ ਪਟਿਆਲ, ਸੋਮਬੀਰ ਤੇ ਧਰਮਿੰਦਰ ਸਿੰਘ ਉਰਫ ਗੁਗਨੀ ਵਿਰੁਧ ਜਾਂਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ । ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ਜ਼ਰੂਰੀ ਕਰਾਰ ਦਿੱਤੀ ਹੈ। ਵਿੱਕੀ ਦੇ ਕਤਲ ਤੋਂ ਇੱਕ ਦਿਨ ਬਾਅਦ ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦੇ ਸ਼ੋਅ ਦਾ ਪ੍ਰਬੰਧਨ ਕਰਨ ਲਈ ਦੁਬਈ ਗਿਆ ਸੀ । ਉਹ ਮਿੱਢੂਖੇੜਾ ਦੇ ਕਤਲ ਤੋਂ ਚਾਰ ਦਿਨ ਬਾਅਦ ਵਾਪਸ ਆਇਆ । ਫਿਰ ਉਹ ਆਸਟ੍ਰੇਲੀਆ ਭੱਜਣ ਤੋਂ ਪਹਿਲਾਂ ਤਿੰਨ ਦਿਨ ਮੋਹਾਲੀ ਵਿਚ ਰਿਹਾ । ਉਸ ਦੌਰਾਨ ਮੋਹਾਲੀ ਪੁਲਸ ਉਸ ਨੂੰ ਫੜ ਨਹੀਂ ਸਕੀ । ਮੋਹਾਲੀ ਪੁਲਸ ਨੇ ਬਾਅਦ ਵਿਚ ਆਸਟ੍ਰੇਲੀਆਈ ਦੂਤਾਵਾਸ ਨੂੰ ਮਿੱਡੂਖੇੜਾ ਕਤਲ ਕੇਸ ਦੇ ਦੋਸ਼ੀ ਸ਼ਗਨਪ੍ਰੀਤ ਸਿੰਘ ਦੀ ਅਪਰਾਧਿਕ ਭੂਮਿਕਾ ਬਾਰੇ ਸੂਚਿਤ ਕੀਤਾ । ਪੁਲਸ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸ਼ਗਨਪ੍ਰੀਤ ਸਿੰਘ ਇਕ ਭਾਰਤੀ ਨਾਗਰਿਕ ਤੇ ਖਮਾਣੋਂ, ਫ਼ਤਿਹਗੜ੍ਹ ਸਾਹਿਬ, ਪੰਜਾਬ, ਭਾਰਤ ਦਾ ਰਹਿਣ ਵਾਲਾ, ਆਈ. ਪੀ. ਸੀ. ਦੀ ਧਾਰਾ 302, 34 ਤੇ ਅਸਲਾ ਐਕਟ ਤਹਿਤ ਦੋਸ਼ੀ ਹੈ । ਉਸ ਵਿਰੁੱਧ ਮਟੌਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਹੈ ਤੇ ਉਹ ਫਰਾਰ ਹੈ। 10 ਅਪ੍ਰੈਲ 2022 ਨੂੰ ਸ਼ਗਨਪ੍ਰੀਤ ਸਿੰਘ ਨੂੰ ਕਤਲ ਕੇਸ ਵਿਚ ਨਾਮਜ਼ਦ ਕੀਤਾ ਸੀ । ਉਸ ਨੇ ਹਾਈ ਕੋਰਟ, ਚੰਡੀਗੜ੍ਹ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਉਸ ਸਮੇਂ ਦੇ ਐੱਸ. ਐੱਸ. ਪੀ. ਵਿਵੇਕ ਸ਼ੀਲ ਸੋਨੀ ਨੇ ਆਸਟ੍ਰੇਲੀਆਈ ਦੂਤਾਵਾਸ ਨੂੰ ਸ਼ਗਨਪ੍ਰੀਤ ਦਾ ਵੀਜ਼ਾ ਰੱਦ ਕਰਨ ਤੇ ਉਸ ਨੂੰ ਡਿਪੋਰਟ ਕਰਨ ਦੀ ਸਿਫ਼ਾਰਸ਼ ਕੀਤੀ ਸੀ ।

Advertisement
Advertisement
Advertisement
Advertisement
Scroll to Top