Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਦੁਆਰਾ: Punjab Bani ਪ੍ਰਕਾਸ਼ਿਤ :Friday, 31 January, 2025, 03:02 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਭਲਕੇ ਹੋਵੇਗਾ ਕਵੀ ਦਰਬਾਰ ਤੇ ਢਾਡੀ ਦਰਬਾਰ, 2 ਫਰਵਰੀ ਨੂੰ ਦੇਰ ਸ਼ਾਮ ਬਸੰਤ ਰਾਗ ਕੀਰਤਨ ਦਰਬਾਰ ਦਾ ਆਯੋਜਨ
ਸੰਗਤਾਂ ਦੀ ਵੱਡੀ ਆਮਦ ਦੇ ਚੱਲਦਿਆਂ ਕੰਪਲੈਕਸ ਅੰਦਰਲੇ ਸਾਰੇ ਪ੍ਰਬੰਧ ਮੁਕੰਮਲ : ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ
ਪਟਿਆਲਾ 31 ਜਨਵਰੀ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਗਈ । ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਤੋਂ ਇਲਾਵਾ ਫੁੱਲਾਂ ਦੀ ਸਜਾਵਟ ਸੰਗਤਾਂ ਦਾ ਧਿਆਨ ਕੇਂਦਰਿਤ ਕਰੇਗੀ । ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣ ਨਾਲ ਸਾਲਾਨਾ ਜੋੜ ਮੇਲ ਦੀ ਆਰੰਭਤਾ ਹੋ ਗਈ ਅਤੇ ਇਸ ਸਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ 1 ਫਰਵਰੀ ਭਲਕੇ ਦੇਰ ਸ਼ਾਮ ਨੂੰ ਜਿਥੇ ਕਵੀ ਦਰਬਾਰ ਦਾ ਆਯੋਜਨ ਹੋਵੇਗਾ, ਉਥੇ ਹੀ 2 ਫਰਵਰੀ ਨੂੰ ਸਵੇਰ ਸਮੇਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਅਤੇ ਢਾਡੀ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ ਅਤੇ ਦੇਰ ਸ਼ਾਮ ਨੂੰ ਬਸੰਤ ਰਾਗ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਗੁਰੂ ਘਰ ਪ੍ਰਤੀ ਸੰਗਤਾਂ ਦੀ ਵੱਡੀ ਆਸਥਾ ਹੈ ਅਤੇ 1 ਫਰਵਰੀ ਦੀ ਰਾਤ ਤੋਂ ਹੀ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪੁੱਜਣਾ ਸ਼ੁਰੂ ਕਰ ਦਿੰਦੀਆਂ ਹਨ, ਜਿਨ੍ਹਾਂ ਦੇ ਠਹਿਰਾਅ ਲਈ ਸਰਾਵਾਂ ਦਾ ਵਿਸ਼ੇਸ਼ ਪ੍ਰਬੰਧ, ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜਿਥੇ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ, ਉਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਟਾਸਕ ਫੋਰਸ ਵੀ ਤਾਇਨਾਤ ਕੀਤੀ ਜਾਵੇਗੀ । ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਪੰਚਮੀ ਦੇ ਪਵਿੱਤਰ ਦਿਹਾੜੇ ’ਤੇ ਸੰਗਤਾਂ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਨ ਪੁੱਜਦੀਆਂ ਹਨ ਇਸ ਕਰਕੇ ਬੀਬੀਆਂ ਲਈ ਵੱਖਰੇ ਤੌਰ ’ਤੇ ਪੌਣਾ ਤਿਆਰ ਕੀਤਾ ਗਿਆ ਅਤੇ ਵੱਖ ਵੱਖ ਥਾਵਾਂ ’ਤੇ ਮੁਲਾਜ਼ਮਾਂ ਨੂੰ ਵੀ ਤਾਇਨਾਤ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਤੜਕ ਸਵੇਰੇ ਕਵਾੜ੍ਹ ਖੁੱਲ੍ਹਣ ਉਪਰੰਤ ਕੀਰਤਨ ਆਸਾ ਦੀ ਵਾਰ, ਕਥਾਪ੍ਰਵਾਹ ਗਿਆਨੀ ਪਿ੍ਰਤਪਾਲ ਸਿੰਘ ਅਤੇ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਜਿਥੇ ਸੰਤ ਮਹਾਂਪੁਰਸ਼ ਲੰਗਰ ਸਟਾਲ ਲਗਾਉਣਗੇ, ਉਥੇ ਹੀ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਜਿਨ੍ਹਾਂ ਦੀ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਵੀ ਅਤੁੱਟ ਲੰਗਰ ਨਿਰੰਤਰ ਚਲਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸਾਹਿਬਾਨ ਦੇ ਸਿੰਘ ਸਾਹਿਬਾਨ ਵੀ ਪੁੱਜਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਸ਼ਾਮਲ ਸਨ ।