Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਡਰਾਇਵਿੰਗ ਟਰੈਕ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਡਰਾਇਵਿੰਗ ਟਰੈਕ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਡਰਾਇਵਿੰਗ ਟਰੈਕ ਦਾ ਅਚਨਚੇਤ ਨਿਰੀਖਣ
-ਲਾਇਸੈਂਸ ਬਣਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ
-ਆਰ. ਟੀ. ਓ. ਨੂੰ ਨਿਰਦੇਸ਼, ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਬਣਵਾਉਣ ‘ਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ : ਡਾ. ਪ੍ਰੀਤੀ ਯਾਦਵ
-ਡਰਾਇਵਿੰਗ ਲਾਇਸੈਂਸ ਬਣਵਾਉਣ ਸਮੇਂ ਲੋਕਾਂ ਤੇ ਸਰਕਾਰੀ ਦਫ਼ਤਰ ਦਰਮਿਆਨ ਕੋਈ ਏਜੰਟ ਨਾ ਆਵੇ : ਡਿਪਟੀ ਕਮਿਸ਼ਨਰ
ਪਟਿਆਲਾ, 31 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਇੱਥੇ ਨਾਭਾ ਰੋਡ ‘ਤੇ ਸਥਿਤ ਡਰਾਇਵਿੰਗ ਟਰੈਕ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਇੱਥੇ ਆਪਣੇ ਲਾਇਸੈਂਸ ਬਣਵਾਉਣ ਤੇ ਡਰਾਇਵਿੰਗ ਟੈਸਟ ਦੇਣ ਆਏ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਵੀ ਹਾਸਲ ਕੀਤੀ । ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਬਣਵਾਉਣ ਦੀਆਂ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕੀਤੀਆਂ ਜਾਣ । ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਏਜੰਟਾਂ ਦੀ ਕੋਈ ਥਾਂ ਨਹੀਂ ਇਸ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਡਰਾਇਵਿੰਗ ਲਾਇਸੈਂਸ ਬਣਵਾਉਣ ਸਮੇਂ ਕੋਈ ਏਜੰਟ ਲੋਕਾਂ ਤੇ ਸਰਕਾਰੀ ਦਫ਼ਤਰਾਂ ਦੇ ਦਰਮਿਆਨ ਨਾ ਆਵੇ । ਡਿਪਟੀ ਕਮਿਸ਼ਨਰ ਨੇ ਡਰਾਇਵਿੰਗ ਟਰੈਕ ਵਿਖੇ ਲੋਕਾਂ ਵੱਲੋਂ ਆਪਣੀ ਵਾਰੀ ਦੀ ਉਡੀਕ ਲਈ ਉਨ੍ਹਾਂ ਦੇ ਬੈਠਣ ਵਾਸਤੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਬਿਲਡਿੰਗ ਵਿੱਚ ਲੋਕਾਂ ਲਈ ਪੀਣ ਵਾਲੇ ਪਾਣੀ ਦੇ ਨਾਲ-ਨਾਲ ਬਾਥਰੂਮਜ ਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਡਰਾਇਵਿੰਗ ਟਰੈਕ, ਕਿਉਂਕਿ ਲੋਕਾਂ ਦੇ ਡਰਾਇਵਿੰਗ ਲਾਇਸੈਂਸਾਂ ਲਈ ਟੈਸਟ ਦੇਣ ਦੀ ਜਗ੍ਹਾ ਹੈ, ਇਥੇ ਲੋਕਾਂ ਦੀ ਸਹੂਲਤ ਲਈ ਕੁਝ ਹੋਰ ਜਰੂਰੀ ਤੇ ਲੋੜੀਂਦੇ ਪ੍ਰਬੰਧ ਕਰਨ ਸਮੇਤ ਇਸ ਇਮਾਰਤ ਦੀ ਜਰੂਰੀ ਮੁਰੰਮਤ ਲਈ ਸਰਕਾਰ ਨੂੰ ਲਿਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਤਰਜੀਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਹਾਸਲ ਹੋਣ, ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top