Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਫੂਡ ਸੇਫਟੀ ਅਧਿਕਾਰੀਆਂ ਤਿੰਨ ਮਹੀਨਿਆਂ ਦੌਰਾਨ 150 ਫੂਲ ਸੈਂਪਲ ਲਏ : ਜਿ਼ਲਾ ਸਿਹਤ ਅਫ਼ਸਰ

ਫੂਡ ਸੇਫਟੀ ਅਧਿਕਾਰੀਆਂ ਤਿੰਨ ਮਹੀਨਿਆਂ ਦੌਰਾਨ 150 ਫੂਲ ਸੈਂਪਲ ਲਏ : ਜਿ਼ਲਾ ਸਿਹਤ ਅਫ਼ਸਰ

ਫੂਡ ਸੇਫਟੀ ਅਧਿਕਾਰੀਆਂ ਤਿੰਨ ਮਹੀਨਿਆਂ ਦੌਰਾਨ 150 ਫੂਲ ਸੈਂਪਲ ਲਏ : ਜਿ਼ਲਾ ਸਿਹਤ ਅਫ਼ਸਰ
ਪਟਿਆਲਾ : ਜਿਲਾ ਸਿਹਤ ਅਫ਼ਸਰ (ਡੈਜ਼ੀਗਨੇਟਿਡ ਅਫ਼ਸਰ ਫੂਡ ਸੇਫਟੀ) ਡਾ. ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ (ਫੂਡ ਸੇਫਟੀ) ਪੰਜਾਬ ਡਾ. ਅਭਿਨਵ ਤਰਿਖਾ ਦੇ ਹੁਕਮਾਂ ਅਤੇ ਸਿਵਲ ਸਰਜਨ ਪਟਿਆਲਾ ਦੇ ਦ੍ਰਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਫੂਡ ਸੇਫਟੀ ਟੀਮ ਪਟਿਆਲਾ ਨੇ ਪਿਛਲੇ ਦਿਨੀ ਮਿਲਾਵਟ ਖੋਰੀ ਨੂੰ ਠੱਲ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਫੈਲਾਉਣ ਲਈ ਜੋ ਲਗਾਤਾਰ ਮੁਹਿੰਮ ਚਲਾਈ ਗਈ ਹੈ ਤਹਿਤ ਮੁਹਿੰਮ ਵਿਚ ਸ਼ਾਮਲ ਤਿੰਨੋ ਫੂਡ ਸੇਫਟੀ ਅਫ਼ਸਰ ਡਾ. ਤਰੁਨ ਬਾਂਸਲ, ਸ੍ਰੀ ਜਸਵਿੰਦਰ ਸਿੰਘ ਅਤੇ ਸ੍ਰੀ ਇਸ਼ਾਨ ਬਾਂਸਲ ਹਨ ਵਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਲਗਭਗ 150 ਫੂਡ ਸੈਂਪਲ ਲਏ ਗਏ ਹਨ ਅਤੇ ਐਕਸਪਾਇਰਡ ਸਮਾਨ ਜਬਤ ਕੀਤਾ ਗਿਆ ਹੈ । ਇਸ ਦੌਰਾਨ, ਜੋ ਸੈਂਪਲ ਫੇਲ ਹੋਏ, ਉਨ੍ਹਾਂ ਖਿਲਾਫ ਮਾਨਯੋਗ ਏ. ਡੀ. ਸੀ. ਦੀ ਅਦਾਲਤ ਵਿੱਚ ਕਾਨੂੰਨੀ ਕਾਰਵਾਈ ਕੀਤੀ ਗਈ ਹੈ । ਇਸ ਪ੍ਰਕਿਰਿਆ ਵੱਖ ਵੱਖ ਫੂਡ ਵਿਕਰੇਤਾਵਾ ਨੂੰ 3,83,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ, 5 ਕੇਸ ਮਾਨਯੋਗ ਸੀ. ਜੈ. ਐਮ. ਦੀ ਅਦਾਲਤ ਵਿੱਚ ਦਾਇਰ ਕੀਤੇ ਗਏ ਹਨ, ਜੋ ਇਸ ਸਮੇਂ ਟਰਾਇਲ ਅਧੀਨ ਹਨ ।
ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲੋਕਾਂ ਨੂੰ ਸੁਰੱਖਿਅਤ ਅਤੇ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ । ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਿਹਤ ਵਿਭਾਗ ਦੀ ਟੀਮ ਲਗਾਤਾਰ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਮਿਲਾਵਟ ਖੋਰੀ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ । ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਪੂਰਨ ਖਾਧ ਪਦਾਰਥ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸਮਾਜ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ ।

Advertisement
Advertisement
Advertisement
Advertisement
Scroll to Top