Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਦੋ ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖ਼ਜਾਨਚੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਦੋ ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖ਼ਜਾਨਚੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਦੋ ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖ਼ਜਾਨਚੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਵਿਖੇ ਬਣੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਵਿਖੇ ਬਤੌਰ ਮੁੱਖ ਖਜਾਨਚੀ ਤਾਇਨਾਤ ਅੰਮ੍ਰਿਤ ਭੂ਼ਸ਼ਣ ਨੂੰ ਅੱਜ 2 ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਜਾਬ ਦੇ ਚੌਕਸੀ ਵਿਭਾਗ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ. ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top