Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 10:32 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇ ਕੇ ਆਰਥਿਕ ਸੰਕਟ ਵਿੱਚੋਂ ਕੱਢਣ : ਪ੍ਰੋ. ਬਡੂੰਗਰ

ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇ ਕੇ ਆਰਥਿਕ ਸੰਕਟ ਵਿੱਚੋਂ ਕੱਢਣ : ਪ੍ਰੋ. ਬਡੂੰਗਰ

ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇ ਕੇ ਆਰਥਿਕ ਸੰਕਟ ਵਿੱਚੋਂ ਕੱਢਣ ਪ੍ਰੋ. ਬਡੂੰਗਰ
ਕਿਹਾ ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਲਈ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਵੱਲੋਂ ਗਿਆ ਪਾਇਆ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਜਾ ਰਹੇ ਬਜਟ ਵਿੱਚ ਆਰਥਿਕ ਸੰਕਟ ਵਿੱਚੋਂ ਫਸੇ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਤਾਂ ਜੋ ਆਰਥਿਕ ਸੰਕਟ ਵਿੱਚੋਂ ਪੰਜਾਬ ਨੂੰ ਕੱਢਿਆ ਜਾ ਸਕੇ । ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਜਿੰਨੀਆਂ ਵੀ ਜੰਗਾਂ ਲੜੀਆਂ ਪੰਜਾਬੀਆਂ ਨੇ ਸਭ ਤੋਂ ਵੱਧ ਮੋਹਰੀ ਰੋਲ ਅਦਾ ਕਰਕੇ ਦੇਸ਼ ਲਈ ਕੁਰਬਾਨੀਆਂ ਕੀਤੀਆਂ । ਉਹਨਾਂ ਕਿਹਾ ਕਿ 1948, 1965, 1971 ਦੀ ਹਿੰਦ ਤੇ ਪਾਕ ਦੀਆਂ ਤਿੰਨ ਜੰਗਾਂ ਲੜੀਆਂ ਜਿਨਾਂ ਵਿੱਚ ਸਭ ਤੋਂ ਵੱਧ ਤੇ ਅਹਿਮ ਯੋਗਦਾਨ ਵੀ ਪੰਜਾਬੀਆਂ ਦਾ ਰਿਹਾ ਤੇ ਦੇਸ਼ ਦੀ ਜੰਗੀ ਆਜ਼ਾਦੀ ਵਿੱਚ ਪੰਜਾਬੀਆਂ ਖਾਸ ਕਰ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀ ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ 1947 ਤੋਂ ਬਾਅਦ ਪੰਜਾਬ ਦੇ ਕਿਸਾਨ ਨੇ ਹਿੰਦੁਸਤਾਨ ਨੂੰ ਅੰਨ ਦੇ ਸੰਕਟ ਵਿੱਚੋਂ ਕੱਢਕੇ ਲੋੜ ਤੋਂ ਵੱਧ ਅੰਨ ਪੈਦਾ ਕੀਤਾ ਤੇ ਦੇਸ਼ ਦੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1991 ਵਿੱਚ ਹਿੰਦੁਸਤਾਨ ਨੂੰ ਘੋਰ ਆਰਥਿਕ ਸੰਕਟ ਵਿੱਚੋਂ ਕੱਢਿਆ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੀਆਂ ਕੁਰਬਾਨੀਆਂ, ਪੰਜਾਬ ਦੇ ਸੁਨਹਿਰੀ ਇਤਿਹਾਸ ਨੂੰ ਮੁੱਖ ਰੱਖਦਿਆਂ ਹੋਇਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਦੇ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਇਸ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਜਾਰੀ ਕਰਨ। ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਚਿੱਠੀ ਪੱਤਰ ਵੀ ਲਿਖਿਆ ਗਿਆ ਹੈ ।

Advertisement
Advertisement
Advertisement
Advertisement
Scroll to Top