Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:49 pm

+91 90915 01313 , +91 90916 01313

punjabbanni@gmail.com
punjabbani@yahoo.com

ਪੇਪਰਾਂ ਦੇ ਤਿਆਰੀ ਦੇ ਦਿਨਾਂ ਵਿੱਚ ਸੈਮੀਨਾਰਾਂ ਵਿੱਚ ਅਧਿਆਪਕਾਂ ਨੂੰ ਉਲਝਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ : ਡੀ. ਟੀ. ਐੱਫ.

ਪੇਪਰਾਂ ਦੇ ਤਿਆਰੀ ਦੇ ਦਿਨਾਂ ਵਿੱਚ ਸੈਮੀਨਾਰਾਂ ਵਿੱਚ ਅਧਿਆਪਕਾਂ ਨੂੰ ਉਲਝਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ : ਡੀ. ਟੀ. ਐੱਫ.

ਪੇਪਰਾਂ ਦੇ ਤਿਆਰੀ ਦੇ ਦਿਨਾਂ ਵਿੱਚ ਸੈਮੀਨਾਰਾਂ ਵਿੱਚ ਅਧਿਆਪਕਾਂ ਨੂੰ ਉਲਝਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ : ਡੀ. ਟੀ. ਐੱਫ.
ਪ੍ਰਾਇਮਰੀ ਅਧਿਆਪਕਾਂ ਦੇ ਸੈਮੀਨਾਰ 3 ਫਰਵਰੀ ਤੋਂ 21 ਫਰਵਰੀ ਤੱਕ
ਪਟਿਆਲਾ : ਪੰਜਾਬ ਦਾ ਸਿੱਖਿਆ ਵਿਭਾਗ ਹਮੇਸ਼ਾ ਆਪਣੇ ਅਜੀਬੋ-ਗਰੀਬ ਫੈਸਲਿਆਂ ਕਰਕੇ ਚਰਚਾ ਵਿੱਚ ਰਹਿੰਦਾ ਹੈ । ਹੁਣ ਜਿੱਥੇ ਫਰਵਰੀ ਮਹੀਨੇ ਤੋਂ ਫਾਈਨਲ ਪ੍ਰੀਖਿਆਵਾਂ ਸਿਰ ਤੇ ਹਨ ਅਤੇ ਅਧਿਆਪਕ ਵਾਧੂ ਸਮਾਂ ਲਗਾ ਕੇ ਵਿਦਿਆਰਥੀਆਂ ਦੀ ਪੇਪਰਾਂ ਦੀ ਤਿਆਰੀ ਕਰਵਾ ਰਹੇ ਹਨ ਤਾਂ ਅਜਿਹੇ ਸਮੇਂ ਸਿੱਖਿਆ ਵਿਭਾਗ ਅਧਿਆਪਕਾਂ ਦੇ ਸੈਮੀਨਾਰ ਲਗਵਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਜਿਲ੍ਹਾ ਸਕੱਤਰ ਜਸਪਾਲ ਸਿੰਘ ਖਾਂਗ ਅਤੇ ਜਿਲ੍ਹਾ ਵਿੱਤ ਸਕੱਤਰ ਰਜਿੰਦਰ ਸਿੰਘ ਸਮਾਣਾ ਨੇ ਕਿਹਾ ਕਿ ਪਹਿਲਾਂ ਜਿੱਥੇ ਅਧਿਆਪਕਾਂ ਨੂੰ ਸਾਰਾ ਸਾਲ ਮਿਸ਼ਨ ਸਮਰੱਥ, ਸੀ. ਈ. ਪੀ. ਅਤੇ ਹੋਰ ਵੱਖ-ਵੱਖ ਕੰਮਾਂ ਵਿੱਚ ਉਲਝਾ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਤਾਂ ਉੱਥੇ ਹੁਣ ਜਦੋਂ ਪ੍ਰੀਖਿਆਵਾਂ ਸਿਰ ਤੇ ਹਨ ਤਾਂ ਅਧਿਆਪਕਾਂ ਦੇ ਬੇਮੌਸਮੀ ਸੈਮੀਨਾਰ ਲਗਾਏ ਜਾ ਰਹੇ ਹਨ । ਫਰਵਰੀ ਮਾਰਚ ਵਿੱਚ ਵਿਦਿਆਰਥੀਆਂ ਦੀਆਂ ਫਾਈਨਲ ਪ੍ਰੀਖਿਆਵਾਂ ਹੁੰਦੀਆਂ ਹਨ, ਜਿਨ੍ਹਾਂ ਵਿੱਚ ਵਿਦਿਆਰਥੀਆਂ ਦੇ ਪੂਰੇ ਸਾਲ ਦੀ ਪੜ੍ਹਾਈ ਦਾ ਲੇਖਾ-ਜੋਖਾ ਹੋਣਾ ਹੈ। ਅਜਿਹੇ ਵਿੱਚ ਅਧਿਆਪਕ ਵੀ ਆਪਣਾ ਵੱਧ ਤੋਂ ਵੱਧ ਸਮਾਂ ਵਿਦਿਆਰਥੀਆਂ ਨੂੰ ਦਿੰਦੇ ਹਨ। ਪਰ ਹੁਣ ਜਦੋਂ ਇਕ ਪਾਸੇ ਵਿਦਿਆਰਥੀਆਂ ਦੀਆਂ ਪ੍ਰੀਬੋਰਡ ਅਤੇ ਟਰਮ-2 ਪ੍ਰੀਖਿਆਵਾਂ ਖ਼ਤਮ ਹੋਈਆਂ ਤਾਂ ਅਧਿਆਪਕਾਂ ਦੇ ਸੈਮੀਨਾਰ ਲੱਗ ਰਹੇ ਹਨ, ਜਿਸ ਨਾਲ਼ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੇ ਸੈਮੀਨਾਰ 3 ਫਰਵਰੀ ਤੋਂ 21 ਫਰਵਰੀ ਤੱਕ ਲੱਗ ਰਹੇ ਹਨ ਜੋ ਕਿ ਤਿੰਨ-ਤਿੰਨ ਦਿਨਾਂ ਦੇ ਹੋਣਗੇ। ਅਜਿਹੇ ਵਿੱਚ ਜਿੱਥੇ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਬਹੁਤ ਸਾਰੇ ਸਕੂਲਾਂ ਵਿੱਚ ਸਿਰਫ ਇੱਕ ਹੀ ਅਧਿਆਪਕ ਹੈ ਅਜਿਹੇ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਸੈਮੀਨਾਰ ਲਗਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ਼ ਬਹੁਤ ਵੱਡਾ ਖਿਲਵਾੜ ਹੈ। ਇੱਕ ਪਾਸੇ ਸਰਕਾਰ ਸਿੱਖਿਆ ਸੁਧਾਰਾਂ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਵਿਭਾਗ ਦੇ ਅਜਿਹੇ ਫੈਸਲੇ ਸਰਕਾਰ ਦੇ ਦਾਅਵਿਆਂ ਨੂੰ ਝੂਠਾ ਸਾਬਿਤ ਕਰਦੇ ਹਨ । ਡੀ. ਟੀ. ਐੱਫ. ਦੇ ਆਗੂਆਂ ਵੱਲੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਸਾਲ ਦੇ ਸ਼ੁਰੂ ਵਿੱਚ ਵਿੱਦਿਅਕ ਕੈਲੰਡਰ ਜਾਰੀ ਕਰੇ ਅਤੇ ਪੜ੍ਹਾਈ ਲਈ ਅਹਿਮ ਦਿਨਾਂ ਵਿੱਚ ਇਹਨਾਂ ਸੈਮੀਨਾਰਾਂ ਅਤੇ ਹੋਰ ਗੈਰ ਵਿਦਿਅਕ ਕੰਮਾਂ ਨੂੰ ਬੰਦ ਕਰਕੇ ਵਿਦਿਆਰਥੀਆਂ ਨੂੰ ਪੜ੍ਹਨ ਦਿੱਤਾ ਜਾਵੇ ।

Advertisement
Advertisement
Advertisement
Advertisement
Scroll to Top