Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਅਸਟੇਟ 'ਚ ਪੈਚ ਵਰਕ ਉਖੜਨ ਕਰਕੇ ਸਬੰਧਤ ਠੇਕੇਦਾਰ ਦੀ ਅਦਾਇਗੀ ਰੋਕੀ

ਅਰਬਨ ਅਸਟੇਟ 'ਚ ਪੈਚ ਵਰਕ ਉਖੜਨ ਕਰਕੇ ਸਬੰਧਤ ਠੇਕੇਦਾਰ ਦੀ ਅਦਾਇਗੀ ਰੋਕੀ

ਅਰਬਨ ਅਸਟੇਟ ‘ਚ ਪੈਚ ਵਰਕ ਉਖੜਨ ਕਰਕੇ ਸਬੰਧਤ ਠੇਕੇਦਾਰ ਦੀ ਅਦਾਇਗੀ ਰੋਕੀ
-ਠੰਢ ਘਟਣ ਬਾਅਦ ਮਾਰਚ ਮਹੀਨੇ ਸ਼ੁਰੂ ਹੋਵੇਗਾ ਸੜਕਾਂ ਦੀ ਮੁਰੰਮਤ ਦਾ ਕੰਮ : ਮਨੀਸ਼ਾ ਰਾਣਾ
ਪਟਿਆਲਾ, 3 ਫਰਵਰੀ : ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਕਿਹਾ ਹੈ ਕਿ ਅਰਬਨ ਅਸਟੇਟ ਵਿੱਚ ਸੜਕਾਂ ਉਤੇ ਕੀਤੇ ਗਏ ਪੈਚ ਵਰਕ ਦੇ ਉਖੜ ਜਾਣ ਕਰਕੇ ਪੀ. ਡੀ. ਏ. ਨੇ ਸਬੰਧਤ ਠੇਕੇਦਾਰ ਦੀ ਅਦਾਇਗੀ ਰੋਕ ਦਿੱਤੀ ਹੈ ਅਤੇ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਅੱਜ ਇੱਥੇ ਕਿਹਾ ਕਿ ਸੜਕਾਂ ਠੀਕ ਕਰਨ ਲਈ ਹਾਲੇ ਠੰਢ ਕਰਕੇ ਕੰਮ ਸ਼ੁਰੂ ਨਹੀਂ ਹੋ ਸਕਦਾ ਇਸ ਲਈ ਮਾਰਚ ਮਹੀਨੇ ਮੌਸਮ ਠੀਕ ਹੋਣ ਬਾਅਦ ਕੰਮ ਦੁਬਾਰਾ ਸ਼ੁਰੂ ਕੀਤਾ ਜਾਵੇਗਾ । ਮਨੀਸ਼ਾ ਰਾਣਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ ਇਸ ਗੱਲੋਂ ਵਚਨਬੱਧ ਹੈ ਕਿ ਉਨ੍ਹਾਂ ਦੇ ਅਧੀਨ ਕਲੋਨੀਆਂ ਵਿੱਚ ਸਥਾਨਕ ਵਸਨੀਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਕੋਈ ਕਮੀ ਨਾ ਛੱਡੀ ਜਾਵੇ । ਉਨ੍ਹਾਂ ਕਿਹਾ ਕਿ ਜਿਸ ਠੇਕੇਦਾਰ ਨੇ ਸੜਕਾਂ ਬਣਵਾਈਆਂ ਸਨ, ਉਸ ਵੱਲੋਂ ਸੜਕਾਂ ਟੁੱਟਣ ਕਰਕੇ ਪੈਚ ਵਰਕ ਕੀਤਾ ਗਿਆ ਸੀ ਪਰੰਤੂ ਉਹ ਪੈਚ ਵਰਕ ਉਖੜਨ ਕਰਕੇ ਲੋਕਾਂ ਨੂੰ ਕੁਝ ਪ੍ਰੇਸ਼ਾਨੀ ਹੋਈ ਹੈ, ਜਿਸ ਕਰਕੇ ਠੇਕੇਦਾਰ ਦੀ ਪੇਮੈਂਟ ਰੋਕ ਦਿੱਤੀ ਗਈ ਹੈ । ਮਨੀਸ਼ਾ ਰਾਣਾ ਨੇ ਹੋਰ ਕਿਹਾ ਕਿ ਹੁਣ ਇਸੇ ਠੇਕੇਦਾਰ ਤੋਂ ਹੀ ਇਹ ਕੰਮ ਕਰਵਾਇਆ ਜਾਵੇਗਾ, ਜਿਸ ਲਈ ਉਸ ਨੂੰ ਕੋਈ ਹੋਰ ਵਾਧੂ ਅਦਾਇਗੀ ਨਹੀਂ ਕੀਤੀ ਜਾਵੇਗੀ ਅਤੇ ਉਸ ਵੱਲੋਂ ਇਹ ਕੰਮ ਆਪਣੇ ਖਰਚੇ ‘ਤੇ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਪੀ. ਡੀ. ਏ. ਨੇ ਦੋ ਮਹੀਨੇ ਪਹਿਲਾਂ ਹੀ ਸਬੰਧਤ ਠੇਕੇਦਾਰ ਦੀ ਅਦਾਇਗੀ ਰੋਕ ਦਿੱਤੀ ਸੀ ।

Advertisement
Advertisement
Advertisement
Advertisement
Scroll to Top