Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਮੰਗਵਾਲ ਵਿਖੇ ਸਵੈ ਰੁਜ਼ਗਾਰ ਕੈਂਪ ਦਾ ਆਯੋਜਨ

ਮੰਗਵਾਲ ਵਿਖੇ ਸਵੈ ਰੁਜ਼ਗਾਰ ਕੈਂਪ ਦਾ ਆਯੋਜਨ

ਮੰਗਵਾਲ ਵਿਖੇ ਸਵੈ ਰੁਜ਼ਗਾਰ ਕੈਂਪ ਦਾ ਆਯੋਜਨ
ਸੰਗਰੂਰ, 3 ਫਰਵਰੀ : ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਕਾਰਜਕਾਰੀ ਡਾਇਰੈਕਟਰ ਬੈਂਕ ਫਿੰਕੋਂ ਸੰਦੀਪ ਹੰਸ ਅਤੇ ਚੇਅਰਮੈਨ ਸੰਦੀਪ ਸੈਣੀ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਰਾਹੀ ਪੱਛੜੀਆਂ ਸ੍ਰੇਣੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਵੈ-ਰੁਜਗਾਰ ਕੈਂਪ ਪਿੰਡ ਮੰਗਵਾਲ ਵਿਖੇ ਲਗਾਇਆ ਗਿਆ । ਜ਼ਿਲ੍ਹਾ ਫੀਲਡ ਅਫਸਰ ਕੁਲਬੀਰ ਸਿੰਘ, ਜ਼ਿਲ੍ਹਾ ਫੀਲਡ ਅਫਸਰ ਲੁਧਿਆਣਾ ਸ੍ਰੀ ਜਗਦੀਪ ਸਿੰਘ ਅਤੇ ਇੰਨਫੋਰਸਮੈਂਟ ਅਫਸਰ ਕਰਮਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਆਯੋਜਿਤ ਕੈਂਪ ਵਿੱਚ ਲੋਕਾਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਅਧਿਕਾਰੀ ਹਾਜਰ ਹੋਏ ਪੰਜਾਬ ਅਨੁਸੂਚਿਤ ਜਾਤੀਆਂ ਭੋ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਸ੍ਰੀ ਦਰਸ਼ਨ ਸਿੰਘ (ਡੀ. ਐਮ.), ਰਾਕੇਸ਼ ਕੰਡਾਰੀ ਏ. ਡੀ. ਐਮ. ਜੀ. ਵਲੋਂ ਮਹਿਕਮੇ ਦੀਆਂ ਸਕੀਮਾਂ ਜਿਸ ਵਿੱਚ ਬੈਂਕ ਟਾਈ ਅੱਪ ਸਕੀਮ, ਸਿੱਧਾ ਕਰਜਾ ਸਕੀਮ, ਐਨ. ਐਚ. ਐਫ. ਡੀ. ਸੀ. ਸਕੀਮ ਤੇ ਐਨ. ਐਸ. ਕੇ. ਐਫ. ਡੀ. ਸੀ. ਬਾਰੇ ਸੰਖੇਪ ਵਿੱਚ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਅਮਲੇਸ਼ ਸਿੰਗਲਾ ਤਹਿਸੀਲ ਭਲਾਈ ਅਫਸਰ ਹਾਜਰ ਹੋਏ । ਉਨ੍ਹਾਂ ਵਲੋਂ ਲੋਕਾਂ ਨੂੰ ਸ਼ਗਨ ਸਕੀਮ ਤੇ ਵਜੀਫਾ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ। ਜਿਲਾ ਫੀਲਡ ਅਫਸਰ ਬੈਂਕਫਿੰਕੋਂ ਸ੍ਰੀ ਕੁਲਬੀਰ ਸਿੰਘ ਵਲੋਂ ਮਹਿਕਮੇ ਦੀਆਂ ਸਿੱਧਾ ਕਰਜਾ, ਐਨ.ਐਮ.ਡੀ. ਸਕੀਮਾਂ ਸਬੰਧੀ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਲੋਕਾਂ ਨੂੰ ਭਲਾਈ ਸਕੀਮਾਂ ਦੇ ਲਾਭ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਫਾਰਮ ਭਰਵਾਏ ਗਏ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ।

Advertisement
Advertisement
Advertisement
Advertisement
Scroll to Top