Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Monday, 03 February, 2025, 06:59 PM

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ ਸ਼ੁਰੂ
-ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਪੰਜਾਬ ਜੇਲ੍ਹ ਓਲੰਪਿਕ ਦੇ ਜ਼ੋਨਲ ਮੈਚਾਂ ਦਾ ਉਦਘਾਟਨ ਕੀਤਾ
ਪਟਿਆਲਾ, 3 ਫਰਵਰੀ : ਪੰਜਾਬ ਜੇਲ੍ਹ ਓਲੰਪਿਕ ਦੇ 9 ਫਰਵਰੀ ਤੱਕ ਹੋਣ ਵਾਲੇ ਜ਼ੋਨਲ ਮੈਚ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਸ਼ੁਰੂ ਹੋਏ । ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਅਤੇ ਭਾਗ ਲੈਣ ਵਾਲੇ ਕੈਦੀ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਬੰਦੀਆਂ ਦੀ ਹੌਂਸਲਾ ਅਫਜਾਈ ਕੀਤੀ । ਵਰੁਣ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ, ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ, ਜ਼ਿਲ੍ਹਾ ਜੇਲ੍ਹ ਰੂਪਨਗਰ, ਜ਼ਿਲ੍ਹਾ ਜੇਲ੍ਹ ਸੰਗਰੂਰ, ਨਵੀਂ ਜੇਲ੍ਹ ਨਾਭਾ ਅਤੇ ਸਬ ਜੇਲ੍ਹ ਮਲੇਰਕੋਟਲਾ ਦੇ ਕੈਦੀ ਹਿੱਸਾ ਲੈ ਰਹੇ ਹਨ । ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ, ਪੰਜਾਬ ਦੀਆਂ ਜੇਲ੍ਹਾਂ ਦੇ ਕੈਦੀ ਰੱਸਾਕਸ਼ੀ, ਵਾਲੀਬਾਲ, ਬੈਡਮਿੰਟਨ, ਐਥਲੈਟਿਕਸ (100 ਮੀਟਰ, 400 ਮੀਟਰ, ਲੰਬੀ ਛਾਲ), ਅਤੇ ਕਬੱਡੀ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ । ਉਨ੍ਹਾਂ ਦੱਸਿਆ ਕਿ ਜੋਨਲ ਖੇਡਾਂ ਦੇ ਜੇਤੂ ਸ਼ਾਨਦਾਰ ਖਿਡਾਰੀ 15-16 ਮਾਰਚ ਨੂੰ ਹੋਣ ਵਾਲੀਆਂ ਅੰਤਰ-ਜ਼ੋਨਲ ਪੰਜਾਬ ਜੇਲ੍ਹ ਓਲੰਪਿਕ ਖੇਡਾਂ 2024 ਲਈ ਕੁਆਲੀਫਾਈ ਕਰਨਗੇ । ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਕੈਦੀਆਂ ਦੇ ਪੁਨਰਵਾਸ ਅਤੇ ਸਮਾਜ ਵਿੱਚ ਮੁੜ ਏਕੀਕਰਨ ਨੂੰ ਵਧਾਉਣ ਲਈ ਪੰਜਾਬ ਸਰਕਾਰ ਨੇ ਕੈਦੀਆਂ ਲਈ ਕਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤੇ ਹਨ। ਇਸ ਤਹਿਤ ਪੁਰਸ਼ ਕੈਦੀਆਂ ਲਈ ਪਲੰਬਿੰਗ ਕੋਰਸ ਸ਼ੁਰੂ ਕੀਤਾ ਗਿਆ ਹੈ, ਜਦੋਂ ਕਿ ਮਹਿਲਾ ਕੈਦੀਆਂ ਨੂੰ ਸਿਲਾਈ ਦੀ ਸਿਖਲਾਈ ਦਿੱਤੀ ਜਾ ਰਹੀ ਹੈ ।