Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਆਰੰਭੀ ਪੰਜਾਬ ਦੇ ਹੀ ਦੋ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਖਿਲਾਫ਼ ਜਾਂਚ

ਪੰਜਾਬ ਸਰਕਾਰ ਨੇ ਆਰੰਭੀ ਪੰਜਾਬ ਦੇ ਹੀ ਦੋ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਖਿਲਾਫ਼ ਜਾਂਚ

ਪੰਜਾਬ ਸਰਕਾਰ ਨੇ ਆਰੰਭੀ ਪੰਜਾਬ ਦੇ ਹੀ ਦੋ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਖਿਲਾਫ਼ ਜਾਂਚ
ਚੰਡੀਗੜ੍ਹ : ਪੰਜਾਬ ਸਰਾਰ ਨੇ ਪੰਜਾਬ ਦੇ ਹੀ ਦੋ ਸੀਨੀਅਰ ਇੰਡੀਅਨ ਐਡਮਿਨਿਸਟ੍ਰੇਟਿਵ ਸਰਵਿਸ (ਆਈ. ਏ. ਐਸ.) ਅਫ਼ਸਰਾਂ ਖ਼ਿਲਾਫ਼ ਜਾਂਚ ਆਰੰਭ ਕਰ ਦਿੱਤੀ ਹੈ, ਜਿਨ੍ਹਾਂ ਦੋ ਆਈ. ਏ. ਐਸ. ਅਧਿਕਾਰੀਆਂ ਵਿਰੁੱਧ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਜਾਂਚ ਸ਼ੁਰੂ ਕੀਤੀ ਹੈ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਸ਼ਾਮਲ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਦੋਵੇਂ ਅਫ਼ਸਰਾਂ ਤੇ ਦੋਸ਼ ਹੈ ਕਿ ਇਨ੍ਹਾਂ ਵੱਲੋਂ ਨਿਊ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਬਲਾਕ ਮਾਜਰੀ ਦੇ ਇੱਕ ਪਿੰਡ ਦੇ ਸਾਂਝੇ ਰਸਤੇ ਦੀ ਰਜਿਸਟਰੀ ਕਰਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ । ਪਿੰਡ ਦੇ ਕਿਸੇ ਵੀ ਸਾਂਝੇ ਰਸਤੇ ਨੂੰ ਓਨਾ ਸਮਾਂ ਕਾਨੂੰਨੀ ਤੌਰ ’ਤੇ ਵੇਚਿਆ ਨਹੀਂ ਜਾ ਸਕਦਾ ਹੈ ਜਿੰਨਾਂ ਸਮਾਂ ਡਾਇਰੈਕਟਰ (ਕੰਸੋਲੀਡੇਸ਼ਨ) ਅਤੇ ਡਾਇਰੈਕਟਰ (ਲੈਂਡ ਰਿਕਾਰਡ) ਵੱਲੋਂ ਉਸ ਰਸਤੇ ਨੂੰ ‘ਛੱਡਿਆ ਹੋਇਆ’ ਨਹੀਂ ਐਲਾਨਿਆ ਜਾਂਦਾ । ਪੰਚਾਇਤ ਵਿਭਾਗ ਦੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੇ ਇਸ ਸਾਂਝੇ ਰਸਤੇ ਨੂੰ ‘ਛੱਡਿਆ ਹੋਇਆ’ ਐਲਾਨੇ ਬਿਨਾਂ ਹੀ ਨਵੰਬਰ 2024 ’ਚ ਪ੍ਰਾਈਵੇਟ ਬਿਲਡਰ ਨੂੰ ਵੇਚਣ ਲਈ ਮਨਜ਼ੂਰੀ ਦੇ ਦਿੱਤੀ ਸੀ । ਪਤਾ ਲੱਗਿਆ ਹੈ ਕਿ ਇਸ ਮਾਮਲੇ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਹਵਾਲੇ ਵੀ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top