ਕੇਂਦਰ ਨਾਲ 14 ਦੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਕਿਸਾਨ ਆਗੂ ਕਰ ਰਹੇ ਹਨ ਪਿੰਡ ਪਿੰਡ ਜਾ ਕੇ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Tuesday, 04 February, 2025, 01:29 PM

ਕੇਂਦਰ ਨਾਲ 14 ਦੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਕਿਸਾਨ ਆਗੂ ਕਰ ਰਹੇ ਹਨ ਪਿੰਡ ਪਿੰਡ ਜਾ ਕੇ ਮੀਟਿੰਗ
ਪਟਿਆਲਾ : ਕੇਂਦਰ ਨਾਲ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਆਪਣਾ ਪੱਖ ਰੱਖਣ ਅਤੇ ਆਪਣੀ ਏਕਤਾ ਦਾ ਪ੍ਰਦਰਸ਼ਨ ਕਰਨ ਦੇ ਮੱਦੇਨਜ਼ਰ ਕਿਸਾਨਾਂ ਵਲੋਂ ਪਿੰਡ ਪਿੰਡ ਜਾ ਕੇ ਮੀਟਿੰਗਾਂ ਦਾ ਦੌਰ ਜਾਰੀ ਰੱਖਿਆ ਜਾ ਰਿਹਾ ਹੈ।ਇਥੇ ਹੀ ਬਸ ਨਹੀਂ ਖਨੌਰੀ ਬਾਰਡਰ ਤੇ ਕਿਸਾਨੀ ਮੰਗਾਂ ਦੀ ਪੂਰਤੀ ਲਈ ਧਰਨੇ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਜਿਨ੍ਹਾਂ ਦੀ ਭੁੱਖ ਹੜ੍ਹਤਾਲ ਅੱਜ 71ਵੇਂ ਦਿਨ ਵਿਚ ਸ਼ਾਮਲ ਹੋ ਗਈ ਹੈ ਦੇ ਅੰਦਰ ਸਿਰਫ਼ ਤੇ ਸਿਰਫ਼ ਪਾਣੀ ਹੀ ਜਾ ਰਿਹਾ ਹੈ ਨੂੰ ਪਾਣੀ ਪਿਲਾਉਣ ਲਈ ਹਰਿਆਣਾਦੇ 50 ਤੋਂ ਵਧ ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ਵਿਚੋਂ ਪਾਣੀ ਲੈ ਕੇ ਪਹੁੰਚਣਗੇ ਅਤੇ ਡੱਲੇਵਾਲ ਵਲੋਂ ਵੀ ਇਹ ਪਾਣੀ ਹੀ ਪੀਤਾ ਜਾਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ 14 ਫਰਵਰੀ ਦੀ ਮੀਟਿੰਗ ਤੋਂ ਪਹਿਲਾਂ 11 ਫ਼ਰਵਰੀ ਨੂੰ ਰਤਨਪੁਰਾ ਮੋਰਚਾ ਵਿਖੇ ਇਕ ਮਹਾਪੰਚਾਇਤ ਹੋਵੇਗੀ, ਜਦਕਿ 12 ਫ਼ਰਵਰੀ ਨੂੰ ਖਨੌਰੀ ਬਾਰਡਰ ਵਿਖੇ ਅਤੇ 13 ਫ਼ਰਵਰੀ ਨੂੰ ਸ਼ੰਭੂ ਮੋਰਚਾ ਵਿਖੇ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਇਨ੍ਹਾਂ ਮਹਾਂਪੰਚਾਇਤਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਖਾਸ ਕਰਕੇ ਨੌਜਵਾਨਾਂ ਅਤੇ ਔਰਤਾਂ ਨੂੰ ਅਪਣੇ ਘਰਾਂ ਤੋਂ ਬਾਹਰ ਆਉਣਾ ਚਾਹੀਦਾ ਹੈ ਤਾਂ ਜੋ ਇਸ ਲੜਾਈ ਨੂੰ ਸਫ਼ਲ ਬਣਾਇਆ ਜਾ ਸਕੇ । ਇਨ੍ਹਾਂ ਮਹਾਪੰਚਾਇਤਾਂ ਤੋਂ ਪਹਿਲਾਂ, ਕਿਸਾਨ 11 ਫ਼ਰਵਰੀ ਨੂੰ ਫ਼ਿਰੋਜ਼ਪੁਰ ਵਿਚ ਐਸ.ਐਸ.ਪੀ ਦਫ਼ਤਰ ਦਾ ਘਿਰਾਉ ਕਰਨਗੇ ।