Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 8:49 am

+91 90915 01313 , +91 90916 01313

punjabbanni@gmail.com
punjabbani@yahoo.com

ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਜਲਗਾਹਾਂ ਬਚਾਓ

ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਜਲਗਾਹਾਂ ਬਚਾਓ

ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਜਲਗਾਹਾਂ ਬਚਾਓ
ਸਾਇੰਸ ਸਿਟੀ ਵਿਖੇ ਵਿਸ਼ਵ ਜਲਗਾਹਾ ਦਿਵਸ ਮਨਾਇਆ ਗਿਆ
ਪਟਿਆਲਾ : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਜਲਗਾਹਾਂ ਨੂੰ ਬਚਾਉਣ ਤੇ ਸਥਾਈ ਬਣਾਉਣ ਲਈ ਉਤਸ਼ਾਹ ਪੈਦਾ ਕਰਨ ਦੇ ਆਸ਼ੇ ਨਾਲ ਵਿਸ਼ਵ ਜਲਗਾਹਾਂ ਦਿਵਸ ਮਨਾਇਆ ਗਿਆ । ਇਹ ਦਿਨ 1971 ਵਿਚ ਹੋਏ ਰਾਮਸਰ ਸਮਝੌਤੇ ਨੂੰ ਅਮਲ ਵਿਚ ਲਿਆਉਣ ਦੀ ਯਾਦ ਨੂੰ ਤਾਜਾ ਕਰਵਾਉਂਦਾ ਹੈ । ਇਹ ਪ੍ਰੋਗਰਾਮ “ ਸਾਡੇ ਸਾਰਿਆਂ ਦੇ ਸਾਂਝੇ ਸੁਰੱਖਿਅਤ ਭਵਿੱਖ ਲਈ ਜਲਗਾਹਾਂ ਦੀ ਸੰਭਾਲ” ਦੇ ਵਿਸ਼ੇ ਤੇ ਕੇਂਦਰਿਤ ਰਿਹਾ ਅਤੇ ਇਸ ਮੌਕੇ ਪੰਜਾਬ ਭਰ ਦੇ ਵੱਖ—ਵੱਖ ਜ਼ਿਲਿਆਂ ਤੋਂ 150 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੌਕੇ ਸੰਬੋਧਨ ਕਰਦਿਆਂ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਜਲਗਾਹਾਂ ਦੀ ਸਾਂਭ-ਸੰਭਾਲ *ਤੇ ਜ਼ੋਰ ਦਿੰਦਿਆਂ ਕਿਹਾ ਕਿ ਜਲਗਾਗਹਾਂ ਜੰਗਲੀ ਜੀਵਾਂ ਅਤੇ ਵਾਤਾਵਰਣ ਸੰਤੁਲਨ ਨੂੰ ਬਣਾਈ ਰੱਖਣ ਲਈ ਦੁਨੀਆਂ ਦੀਆਂ ਸਭ ਤੋਂ ਵੱਧ ਉਤਪਾਦਕ ਵਾਤਾਵਰਣ ਪ੍ਰਣਾਲੀਆਂ ਵਿਚੋਂ ਮਹੱਤਵਪੂਰਨ ਹੈ । ਉਨ੍ਹਾਂ ਦੱਸਿਆ ਕਿ ਇਹਨਾਂ ਦੀ ਮਦਦ ਦੇ ਨਾਲ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਤੋਂ ਬਚਾਓ ਦੇ ਨਾਲ-ਨਾਲ ਤਾਜੇ ਪਾਣੀ ਦੇ ਸਰੋਤਾਂ ਨੂੰ ਵੀ ਸੁਰੱਖਿਅਤ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਸਦੀਆਂ ਤੋਂ ਇਹਨਾਂ ਜਲਗਾਹਾਂ ਨੇ ਰੋਜ਼ੀ ਰੋਟੀ ਨੂੰ ਬਣਾਈ ਰੱਖਣ ਅਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਲਈ ਮਨੁੱਖੀ ਸੱਭਿਆਚਾਰ ਨੂੰ ਇਕ ਆਕਾਰ ਦਿੱਤਾ ਹੈ । ਉਨ੍ਹਾਂ ਜਲਗਾਹਾਂ ਦੀ ਮਹਹੱਤਾ ਉਪਰ ਚਾਨਣਾ ਪਾਉਂਦਿਆ ਕਿਹਾ ਕਿ ਇਹ ਸਾਡੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਅਹਿਮ ਅੰਗ ਹਨ, ਜਿੱਥੇ ਜਲਵਾਯੂ ਪਰਿਵਰਤਨ ਨੂੰ ਘਟਾਉਣ ਲਈ ਕਾਰਬਨ ਡਾਈਅਕਸਾਈਡ ਨੂੰ ਸਟੋਰ ਕਰਨ, ਖੇਤੀਬਾੜੀ, ਮੱਛੀ ਪਾਲਣ,ਸੈਰ—ਸਪਾਟਾ ਦੇ ਸਥਾਨਾਂ ਲਈ ਜਗਲਾਹਾਂ ਦੀ ਅਹਿਮ ਭੂਮਿਕਾ ਹੈ, ਉੱਥੇ ਹੀ ਜੈਵਿਕ ਵਿਭਿੰਨਤਾਂ ਖਾਸ ਕਰਕੇ ਪ੍ਰਵਾਸੀ ਪੰਛੀਆਂ ਦੇ ਅਵਾਸ ਲਈ ਇਹਨਾਂ ਤੋਂ ਬਿਨ੍ਹਾਂ ਕੋਈ ਹੋਰ ਢੁਕਵੀ ਥਾਂ ਨਹੀਂ ਹੋ ਸਕਦੀ । ਇਹਨਾਂ ਤੋਂ ਇਲਾਵਾ ਵਾਤਾਵਰਣ ਸੰਤੁਲਨ ਨੂੰ ਬਣਾਈ ਰੱਖਣ ਵਿਚ ਵੀ ਇਹਨਾਂ ਦਾ ਅਹਿਮ ਰੋਲ ਹੈ ਜਿਵੇਂ ਕਿ ਹੜਾਂ ਦੇ ਪਾਣੀ ਨੂੰ ਰੋਕਣ ਲਈ ਇਹ ਕੁਦਰਤੀ ਪ੍ਰਤੀਰੋਧ ਦੇ ਤੌਰ ਤੇ ਵੀ ਕੰਮ ਕਰਦੀਆਂ ਹਨ।ਇਸੇ ਤਰ੍ਹਾਂ ਹੀ ਸਮੁੰਦਰੀ ਤੱਟਾਂ ਦੀ ਰਾਖੀ ਦੇ ਨਾਲ—ਨਾਲ ਵਿਚ ਵੀ ਇਹਨਾਂ ਦੀ ਅਹਿਮ ਭੂਮਿਕਾ ਹੈ । ਇਸ ਮੌਕੇ ਬੱਚਿਆਂ ਦੇ ਕਰਵਾਏ ਗਏ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਆਰਮੀ ਪਬਲਿਕ ਸਕੂਲ ਬਿਆਸ ਦੇ ਹਨਾਨ ਅਸਰਫ਼ ਨੇ ਪਹਿਲਾ, ਚਣਾਕਿਯ ਇੰਟਰਨੈਸ਼ਨਲ ਸਕੂਲ ਜਲੰਧਰ ਦੀ ਸਾਖਸ਼ੀ ਨੇ ਦੂਜਾ ਜਦੋਂ ਕਿ ਸ਼ਿਵ ਜ਼ੋਤੀ ਸਕੂਲ ਜਲੰਧਰ ਦੇ ਆਰੀਅਨ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

Advertisement
Advertisement
Advertisement
Advertisement
Scroll to Top