Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 6:52 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਤੋਂ ਸਾਰਿਆਂ ਨੂੰ ਸੇਧ ਲੈਣ ਦੀ ਲੋੜ : ਪ੍ਰੋ. ਬਡੂੰਗਰ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਤੋਂ ਸਾਰਿਆਂ ਨੂੰ ਸੇਧ ਲੈਣ ਦੀ ਲੋੜ : ਪ੍ਰੋ. ਬਡੂੰਗਰ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਤੋਂ ਸਾਰਿਆਂ ਨੂੰ ਸੇਧ ਲੈਣ ਦੀ ਲੋੜ : ਪ੍ਰੋ. ਬਡੂੰਗਰ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ
ਦਮਦਮੀ ਟਕਸਾਲ ਦੇ ਪਹਿਲੇ ਮੁਖੀ, ਅਨੋਖੇ ਅਮਰ ਸ਼ਹੀਦ ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਜਿੱਥੇ ਅੱਜ ਸਮੁੱਚਾ ਸਿੱਖ ਜਗਤ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾ ਰਿਹਾ ਹੈ ਉੱਥੇ ਹੀ ਸਾਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈਸਵੀ ਨੂੰ ਪੋਹੂਵਿੰਡ ਵਿਖੇ ਪਿਤਾ ਭਗਤਾ ਜੀ ਦੇ ਘਰ ਮਾਤਾ ਜੀਉਣੀ ਜੀ ਦੀ ਕੁੱਖੋਂ ਹੋਇਆ ਸੀ ਤੇ ਆਪ ਜੀ ਦੇ ਮਾਤਾ ਪਿਤਾ ਗੁਰੂ ਘਰ ਦੇ ਸੱਚੇ ਸੇਵਕ ਸਨ ਤੇ ਜਦੋਂ ਵੀ ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਸ੍ਰੀ ਅਨੰਦਪੁਰ ਸਾਹਿਬ ਜਾਂਦੇ ਤਾਂ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਜਾਂਦੇ ਤਾਂ ਬਾਲਕ ਰੂਪੀ ਬਾਬਾ ਦੀਪ ਸਿੰਘ ਜੀ ਨੂੰ ਵੀ ਨਾਲ ਲੈ ਜਾਂਦੇ । ਉਹਨਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਕੋਲ ਰਹਿੰਦਿਆਂ ਹੀ ਬਾਬਾ ਦੀਪ ਸਿੰਘ ਜੀ ਨੇ 1699 ਈਸਵੀ ਦੀ ਵਿਸਾਖੀ ਨੂੰ ਅੰਮ੍ਰਿਤ ਛਕ ਕੇ ਦੀਪੇ ਤੋਂ ਦੀਪ ਸਿੰਘ ਬਣ ਗਏ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਰਹਿ ਕੇ ਹੀ ਜਿੱਥੇ ਉਨਾਂ ਨੇ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਅਤੇ ਸ਼ਸਤਰ ਵਿਦਿਆ ਵਿੱਚ ਨਿਪੁੰਨਤਾ ਹਾਸਿਲ ਕੀਤੀ ਉੱਥੇ ਹੀ ਗੁਰੂ ਜੀ ਨੇ ਨੇਕ ਅਨੰਦਪੁਰ ਸਾਹਿਬ ਰਹਿੰਦਿਆਂ ਜਿੰਨੀਆਂ ਵੀ ਜੰਗਾਂ ਲੜੀਆਂ ਬਾਬਾ ਦੀਪ ਸਿੰਘ ਜੀ ਹਰ ਜੰਗ ਵਿੱਚ ਗੁਰੂ ਜੀ ਦੇ ਨਾਲ ਰਹੇ ।
ਉਨਾਂ ਦੱਸਿਆ ਕਿ ਪਰਿਵਾਰ ਵਿਛੋੜੇ ਉਪਰੰਤ ਬਾਬਾ ਦੀਪ ਸਿੰਘ ਜੀ ਅਤੇ ਭਾਈ ਮਣੀ ਸਿੰਘ ਜੀ, ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਨਾਲ ਦਿੱਲੀ ਚਲੇ ਗਏ ਸਨ ਪਰ ਕੁਝ ਦਿਨ ਬਾਅਦ ਬਾਬਾ ਦੀਪ ਸਿੰਘ ਜੀ ਆਪਣੇ ਪਿੰਡ ਪੋਹੁਵਿੰਡ ਵਾਪਸ ਆ ਗਏ ਤੇ ਇੱਥੇ ਰਹਿ ਕੇ ਬਾਬਾ ਜੀ ਨੇ ਸਿੱਖੀ ਪ੍ਰਚਾਰ ਆਰੰਭ ਕੀਤਾ, ਦੂਜੇ ਪਾਸੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮੁਕਤਸਰ ਸਾਹਿਬ ਦੀ ਜੰਗ ਫਤਿਹ ਕਰਨ ਉਪਰੰਤ ਤਲਵੰਡੀ ਸਾਬੋ ਕੀ ਆ ਕੇ ਬਿਰਾਜੇ, ਇੱਥੇ ਹੀ ਗੁਰੂ ਜੀ ਨੇ ਭਾਈ ਮਨੀ ਸਿੰਘ ਜੀ ਤੋਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਸੰਪੂਰਨ ਕਰਵਾਈ ਇਸੇ ਤਰ੍ਹਾਂ ਭਾਈ ਮਣੀ ਸਿੰਘ ਜੀ ਬਾਣੀ ਲਿਖਦੇ ਤੇ ਬਾਬਾ ਦੀਪ ਸਿੰਘ ਜੀ ਕਲਮਾ ਘੜਨ ਤੇ ਸ਼ਿਆਹੀ ਬਣਾਉਣ ਦਾ ਕਾਰਜ ਕਰਦੇ ਇਸ ਪਾਵਨ ਸਰੂਪ ਦੀ ਸੰਪੂਰਨਤਾ ਉਪਰੰਤ ਬਾਬਾ ਦੀਪ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਇਸ ਬੀੜ ਦੇ ਚਾਰ ਉਤਾਰੇ ਕੀਤੇ ਅਤੇ ਚਾਰ ਤਖਤਾਂ ਤੇ ਸੁਸ਼ੋਭਿਤ ਕੀਤੇ । ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1706 ਈਸਵੀ ਵਿੱਚ ਬਾਬਾ ਦੀਪ ਸਿੰਘ ਜੀ ਨੂੰ ਤਲਵੰਡੀ ਸਾਬੋ ਵਿਖੇ ਰਹਿਣ ਗੁਰੂਧਾਮਾਂ ਦੀ ਸੇਵਾ ਸੰਭਾਲ ਤੇ ਸਿੱਖੀ ਪ੍ਰਚਾਰ ਦਾ ਕਾਰਜ ਸੌਂਪਿਆ ਉਸ ਸਮੇਂ ਤੋਂ ਲੈ ਕੇ ਬਾਬਾ ਦੀਪ ਸਿੰਘ ਜੀ ਨੇ ਸ਼ਹਾਦਤ ਦੇਣ ਤੱਕ ਲਗਭਗ ਅੱਧੀ ਸਦੀ ਦਾ ਸਮਾਂ ਤਲਵੰਡੀ ਸਾਬੋ ਵਿਖੇ ਰਹਿ ਕੇ ਹੀ ਗੁਰਮਤ ਦਾ ਪ੍ਰਚਾਰ ਪ੍ਰਸਾਰ ਕੀਤਾ । ਉਹਨਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਹੀ ਦਮਦਮੀ ਟਕਸਾਲ ਦਾ ਮੁੱਢ ਬੰਨਿਆ ਬੰਨਿਆ ।
ਪ੍ਰੋਫੈਸਰ ਬਡੂਗਰ ਨੇ ਦੱਸਿਆ ਕਿ ਜਦੋਂ ਮੁਗਲ ਹਕੂਮਤ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਬੇਅਦਬੀ ਕਰਕੇ ਸਰੋਵਰ ਨੂੰ ਪੂਰਨ ਦਾ ਕੰਮ ਸ਼ੁਰੂ ਕੀਤਾ ਤਾਂ ਬਾਬਾ ਦੀਪ ਸਿੰਘ ਜੀ ਨੇ ਸਿੰਘਾਂ ਨੂੰ ਨਾਲ ਲੈ ਕੇ ਅੰਮ੍ਰਿਤਸਰ ਸਾਹਿਬ ਜਾ ਕੇ ਸਿੰਘਾਂ ਵਿੱਚ ਸਿੱਖੀ ਦਾ ਜਜ਼ਬਾ ਭਰ ਕੇ ਗੋਹਲਵੜ ਦੇ ਮੈਦਾਨ ਵਿੱਚ ਸਿੱਖਾਂ ਤੇ ਜਹਾਨ ਖਾਂ ਦੀ ਮੁਗਲ ਫੌਜਾਂ ਦਾ ਜ਼ਬਰਦਸਤ ਟਾਕਰਾ ਕੀਤਾ ਤੇ ਮੁਗਲ ਹਕੂਮਤ ਦੀ ਫੌਜਾਂ ਦੀ 25 ਹਜਾਰ ਤੋਂ ਵੀ ਵੱਧ ਗਿਣਤੀ ਦਾ ਬਾਬਾ ਦੀਪ ਸਿੰਘ ਜੀ ਦੇ 5 ਹਜਾਰ ਸਿੱਖਾਂ ਨੇ ਡਟਵਾਂ ਮੁਕਾਬਲਾ ਕੀਤਾ ।
ਮੁਗਲਾਂ ਨਾਲ ਹੋਈ ਲੜਾਈ ਵਿੱਚ ਬਾਬਾ ਦੀਪ ਸਿੰਘ ਜੀ ਧੌਣ ਤੇ ਇਕ ਪਾਸੇ ਡੂੰਘਾ ਫੱਟ ਲੱਗਿਆ, ਤੇ ਡੂੰਗਾ ਫੱਟ ਲੱਗਣ ਦੇ ਬਾਵਜੂਦ ਵੀ ਬਾਬਾ ਦੀਪ ਸਿੰਘ ਜੀ ਸੱਜੇ ਹੱਥ ਨਾਲ 18 ਸ਼ੇਰ ਦਾ ਖੰਡਾ ਲੈ ਕੇ ਦੁਸ਼ਮਣਾਂ ਦੇ ਆਹੂ ਲਾਹ ਰਹੇ ਸਨ ਬਾਬਾ ਜੀ ਦੀ ਲਲਕਾਰ ਸੁਣ ਕੇ ਦੁਸ਼ਮਣਾਂ ਵਿੱਚ ਹਫੜਾ ਦਫੜੀ ਮੱਚ ਗਈ ਤੇ ਵੈਰੀ ਮੈਦਾਨ ਛੱਡ ਕੇ ਭੱਜਣ ਲੱਗੇ ਦੁਸ਼ਮਣਾਂ ਨੂੰ ਮਾਰਦੇ ਮਾਰਦੇ ਬਾਬਾ ਦੀਪ ਸਿੰਘ ਜੀ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਜਿੱਥੇ ਉਹਨਾਂ ਨੇ ਨਵੰਬਰ 1757 ਨੂੰ ਸ਼ਹੀਦੀ ਜਾਮ ਪੀਤਾ ਤੇ ਜਿੱਥੇ ਬਾਬਾ ਦੀਪ ਸਿੰਘ ਜੀ ਅਤੇ ਹੋਰ ਬਾਕੀ ਸਿੰਘਾਂ ਦਾ ਸੰਸਕਾਰ ਕੀਤਾ ਗਿਆ ਉੱਥੇ ਹੀ ਗੁਰਦੁਆਰਾ ਸ਼ਹੀਦਾਂ ਸਾਹਿਬ ਸੁਸ਼ੋਭਿਤ ਹੈ ਤੇ ਇੱਥੇ ਸੰਗਤਾਂ ਵੱਡੀ ਗਿਣਤੀ ਵਿੱਚ ਰੋਜ਼ਾਨਾ ਹੀ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ।

Advertisement
Advertisement
Advertisement
Advertisement
Scroll to Top