Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨਾ ਇੱਕ ਗਹਿਰੀ ਸਾਜਿਸ਼ ਦਾ ਹਿੱਸਾ : ਐਡ. ਗੁਰਵਿੰਦਰ ਕਾਂਸਲ

ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨਾ ਇੱਕ ਗਹਿਰੀ ਸਾਜਿਸ਼ ਦਾ ਹਿੱਸਾ : ਐਡ. ਗੁਰਵਿੰਦਰ ਕਾਂਸਲ

ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨਾ ਇੱਕ ਗਹਿਰੀ ਸਾਜਿਸ਼ ਦਾ ਹਿੱਸਾ : ਐਡ. ਗੁਰਵਿੰਦਰ ਕਾਂਸਲ
ਪਟਿਆਲਾ : ਪਿਛਲੇ ਦਿਨੀ ਗਣਤੰਤਰ ਦਿਵਸ ਦੇ ਮੌਕੇ ‘ਤੇ ‘ਗੁਰੂ ਕੀ ਨਗਰੀ’ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਸੁਸ਼ੋਭਿਤ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜੀ ਦੇ ਬੁੱਤ ਨੂੰ ਸ਼ਰਾਰਤੀ ਅਨਸਰ ਵੱਲੋਂ ਤੋੜਨਾ ਅਤੇ ਨੁਕਸਾਨ ਪਹੁੰਚਾਏ ਜਾਣ ਦੀ ਮੰਦਭਾਗੀ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਉਹਨੀ ਘੱਟ ਹੈ । ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪਟਿਆਲਾ ਜਿਲ੍ਹਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਨੇ ਕਰਦੇ ਹੋਏ ਕਿਹਾ ਅਜਿਹੇ ਫ਼ਿਰਕਾਪ੍ਰਸਤ ਲੋਕ ਸਾਡੇ ਹਸਦੇ ਵੱਸਦੇ ਸਮਾਜ ਲਈ ਵੱਡਾ ਖ਼ਤਰਾ ਹਨ । ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਇਸ ਘਟਨਾ ਦੀ ਬਰੀਕੀ ਨਾਲ ਤਫ਼ਤੀਸ਼ ਕਰਨ ਅਤੇ ਇਸ ਘਟਨਾ ਦੇ ਪਿੱਛੇ ਦੀਆਂ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ । ਪੁਲਸ ਅਤੇ ਪ੍ਰਸ਼ਾਸਨ ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਲੋਕ ਕੌਣ ਹਨ ਅਤੇ ਅਜਿਹਾ ਕਰਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ । ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top