Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 5:59 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਰੂਪ ਰੇਖਾ ਉਲੀਕੀ

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਰੂਪ ਰੇਖਾ ਉਲੀਕੀ

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਰੂਪ ਰੇਖਾ ਉਲੀਕੀ
ਗੁਰੂ ਘਰ ਨਤਮਸਤਕ ਹੋਣ ਵਾਲੀ ਸੰਗਤ ਨੂੰ ਨਹੀਂ ਆਉਣ ਦੇਵਾਂਗੇ ਦਰਪੇਸ਼ ਮਸ਼ਕਲ : ਪ੍ਰੋ. ਬਡੂੰਗਰ, ਜਥੇਦਾਰ ਗੜ੍ਹੀ
ਸੰਗਤਾਂ ਦੀ ਆਮਦ ਦੇ ਤਾਇਨਾਤ ਕੀਤੇ ਜਾਵੇਗੀ ਟਾਸਕ ਫੋਰਸ ਤੇ ਸੀਸੀਟੀਵੀ ਕੈਮਰਾ ਰੱਖਣਗੇ ਨਜ਼ਰ : ਮੈਨੇਜਰ
ਟਰੈਫਿਕ ਦੇ ਸੁਚਾਰੂ ਪ੍ਰਬੰਧਾਂ ਲਈ ਚਾਰ ਥਾਵਾਂ ਕੀਤੀਆਂ ਨਿਰਧਾਰਤ, ਲਗਾਏ ਜਾਣਗੇ ਹੋਰਡਿਗਜ਼
ਪਟਿਆਲਾ 28 ਜਨਵਰੀ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਤਹਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਾਂਝੀ ਇਕੱਤਰਤਾ ਕਰਕੇ ਰੂਪ ਰੇਖਾ ਉਲੀਕੀ ਗਈ । ਇਕੱਤਰਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਡੀਐਸਪੀ ਦਿਹਾਤੀ ਮਨੋਜ ਗੌਰੋਸੀ, ਡੀਐਸਪੀ ਟਰੈਫਿਕ ਅੱਛਰੂ ਰਾਮ, ਐਸਐਚਓ ਸੁਖਵਿੰਦਰ ਸਿੰਘ ਅਨਾਜ ਮੰਡੀ, ਟਰੈਫਿਕ ਇੰਚਾਰਜ ਦਿਹਾਤੀ ਲਾਡੀ ਪਹਿਰੀ, ਸਪੈਸ਼ਲ ਬ੍ਰਾਂਚ ਦੇ ਜਗਤਾਰ ਸਿੰਘ ਆਦਿ ਨੇ ਬਸੰਤ ਪੰਚਮੀ ਦੇ ਜੋੜ ਮੇਲ ਮੌਕੇ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦਿਆਂ ਟਰੈਫਿਕ ਦੇ ਸੁਚਾਰੂ ਪ੍ਰਬੰਧਾਂ ’ਚ ਵਾਹਨਾਂ ਨੂੰ ਢੁਕਵੀਂ ਥਾਂ ਦੇਣ ਲਈ ਅਜਿਹੀਆਂ ਚਾਰ ਥਾਵਾਂ ਨਿਰਧਾਰਤ ਕੀਤੀਆਂ ਹਨ, ਜਿਥੇ ਹੋਰਡਿਗਜ਼ ਅਤੇ ਫਲੈਕਸ ਬੋਰਡ ਰਾਹੀਂ ਸੰਗਤਾਂ ਨੂੰ ਦੱਸਿਆ ਜਾਵੇਗਾ ਕਿ ਉਹ ਵੱਖ ਵੱਖ ਥਾਵਾਂ ’ਤੇ ਆਪਣੇ ਵਾਹਨ ਖੜਾ ਸਕਦੇ ਹਨ, ਜਿਨ੍ਹਾਂ ਵਿਚ ਪਾਰਕਿੰਗ ਲਈ ਅਨਾਜ ਮੰਡੀ, ਪੁੱਡਾ ਗਰਾਊਂਡ, ਪੁਰਾਣਾ ਬੱਸ ਅੱਡਾ, ਛੋਟੀ ਬਰਾਦਰੀ, ਬੀਐਨ ਖਾਲਸਾ ਸਕੂਲ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਅਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਕਿ ਸੰਗਤਾਂ ਨੂੰ ਕੋਈ ਦਰਪੇਸ਼ ਮੁਸ਼ਕਲ ਨੂੰ ਧਿਆਨ ਵਿਚ ਰੱਖਕੇ ਪੁਲਿਸ ਕੰਟਰੋਲ ਰੂਮ ਸਥਾਪਤ ਕੀਤਾ ਜਾਵੇ ਅਤੇ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਪੁਖਤਾ ਇੰਤਜਾਮ ਵੀ ਕੀਤੇ ਜਾਣ ਕਿ ਸੰਗਤ ਪ੍ਰੇਸ਼ਾਨ ਨਾ ਹੋਵੇ ।
ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਬਸੰਤ ਪੰਚਮੀ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿਚ ਜੁੜਦੀ ਭੀੜ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸਪੈਸ਼ਲ ਟਾਸਕ ਫੋਰਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅਕਸਰ ਹੀ ਭੀੜ ਦੌਰਾਨ ਚੋਰੀ ਦੀਆਂ ਘਟਨਾਵਾਂ ਵੀ ਵਾਪਰਦੀਆਂ ਹਨ, ਜਿਨ੍ਹਾਂ ’ਤੇ ਨਿਗਾਹ ਰੱਖਣ ਲਈ ਗੁਰਦੁਆਰਾ ਕੰਪਲੈਕਸ ਅੰਦਰ ਵੱਖ ਵੱਖ ਥਾਵਾਂ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਪੈਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਮੱਥਾ ਟਿਕਵਾਉਣ ਲਈ ਵੱਖ ਵੱਖ ਅਜਿਹੇ ਗੇਟ ਨਿਰਧਾਰਤ ਕੀਤੇ ਜਾਣਗੇ, ਜਿਥੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਤੋਂ ਇਲਾਵਾ ਵੱਖ ਵੱਖ ਥਾਵਾਂ ’ਤੇ ਪੁਲਿਸ ਕਰਮਚਾਰੀ ਵੀ ਤਾਇਨਾਤ ਰਹਿਣਗੇ। ਇਕੱਤਰਤਾ ਦੌਰਾਨ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅਕਸਰ ਗੁਰਦੁਆਰਾ ਸਾਹਿਬ ਅੰਦਰ ਚੱਲਦੇ ਵੱਡੇ ਸਮਾਗਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਡਾ ਸਹਿਯੋਗ ਦਿੰਦਾ ਆਇਆ ਹੈ ਅਤੇ ਭਵਿੱਖ ਵਿਚ ਅਜਿਹਾ ਸਹਿਯੋਗ ਰੱਖਣ ਲਈ ਉਹ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਉਟੈਂਟ ਭਾਈ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਜਸਵਿੰਦਰ ਸਿੰਘ ਬਿੱਲਾ ਆਦਿ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top