Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 5:07 pm

+91 90915 01313 , +91 90916 01313

punjabbanni@gmail.com
punjabbani@yahoo.com

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ. ਜੀ. ਪੀ. ਡਿਸਕ ਨਾਲ ਸਨਮਾਨ

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ. ਜੀ. ਪੀ. ਡਿਸਕ ਨਾਲ ਸਨਮਾਨ

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ. ਜੀ. ਪੀ. ਡਿਸਕ ਨਾਲ ਸਨਮਾਨ
ਸੰਗਰੂਰ, 28 ਜਨਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਸਦਕਾ ਟ੍ਰੈਫਿਕ ਪੁਲਸ ਦੇ ਜ਼ਿਲ੍ਹਾ ਇੰਚਾਰਜ ਥਾਣੇਦਾਰ ਪਵਨ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਪੀ. ਐਚ. ਜੀ. ਮਨਜੀਤ ਸਿੰਘ ਦਾ ਡੀ. ਜੀ. ਪੀ. ਡਿਸਕ ਨਾਲ ਸਨਮਾਨ ਕੀਤਾ ਗਿਆ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਟ੍ਰੈਫਿਕ ਪੁਲਿਸ ਦੇ ਵਿੰਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ ਗਈ ਅਤੇ ਖੁਦ ਇਨ੍ਹਾਂ ਪੁਲਸ ਕਰਮੀਆਂ ਦੇ ਡਿਸਕ ਲਗਾ ਕੇ ਸਨਮਾਨਤ ਕੀਤਾ ਗਿਆ । ਇਸ ਮੌਕੇ ਇੰਚਾਰਜ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਵਿੰਗ ਦੇ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਦੀ ਪ੍ਰਵਾਹ ਕੀਤੇ ਬਗੈਰ ਆਪਣੀ ਡਿਊਟੀ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟ੍ਰੈਫਿਕ ਵਿਵਸਥਾ ਸਹੀ ਰੱਖਣ ਲਈ ਸਮੇਂ ਸਮੇਂ ‘ਤੇ ਲੋੜੀਂਦੇ ਉਪਰਾਲੇ ਕੀਤੇ ਜਾਣੇ ਯਕੀਨੀ ਬਣਾਏ ਜਾਂਦੇ ਹਨ । ਉਨ੍ਹਾਂ ਕਿਹਾ ਕਿ ਹਰ ਆਮ ਅਤੇ ਖਾਸ ਮੌਕੇ ‘ਤੇ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਨਿਯਮ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਂਦਾ । ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਆਪਣੀ ਅਤੇ ਆਪਣੇ ਨਜ਼ਦੀਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਾਂ ਨੂੰ ਲਾਜ਼ਮੀ ਤੌਰ ‘ਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਦੇ ਨਿਯਮਾਂ ਤਹਿਤ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੀ ਫਿਟਨੈਸ ਅਤੇ ਲੋੜੀਂਦੇ ਕਾਗਜ਼ਾਤ ਵੀ ਪੂਰੇ ਕਰਵਾ ਕੇ ਰੱਖਣੇ ਚਾਹੀਦੇ ਹਨ ।

Advertisement
Advertisement
Advertisement
Advertisement
Scroll to Top