Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 5:07 pm

+91 90915 01313 , +91 90916 01313

punjabbanni@gmail.com
punjabbani@yahoo.com

ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਡਿਪਟੀ ਕਮਿਸ਼ਨਰ

ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਡਿਪਟੀ ਕਮਿਸ਼ਨਰ

ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਡਿਪਟੀ ਕਮਿਸ਼ਨਰ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਈਨਾ ਡੋਰ ਦੀ ਰੋਕਥਾਮ ਸਬੰਧੀ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ । ਮੀਟਿੰਗੀ ਦੀ ਪ੍ਰਧਾਨਗੀ ਕਰਦਿਆਂ ਸਖ਼ਤੀ ਨਾਲ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਅਤੇ ਇਸ ਦਾ ਭੰਡਾਰ ਕਰਨਾ ਇਕ ਕਾਨੂੰਨਨ ਅਪਰਾਧ ਹੈ । ਇਸ ਦੀ ਉਲੰਘਣਾ ਕਰਨ ‘ਤੇ ਸਬੰਧਤ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੀਨੀ ਡੋਰ ਦੀ ਵਰਤੋਂ ’ਤੇ ਪਹਿਲਾਂ ਹੀ ਪ੍ਰਸ਼ਾਸ਼ਨ ਵੱਲੋਂ ਰੋਕ ਲਗਾਈ ਹੋਈ ਹੈ । ਉਹਨਾਂ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਦੀ ਪਾਬੰਦੀ ਬਾਰੇ ਜਾਣੂ ਕਰਵਾ ਕੇ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ । ਉਹਨਾਂ ਕਿਹਾ ਕਿ ਇਸ ਡੋਰ ਦੀ ਵਰਤੋਂ ਕਰਨ ਕਰਕੇ ਲੋਕਾਂ ਨਾਲ ਗੰਭੀਰ ਹਾਦਸੇ, ਮਾਸੂਮ ਪੰਛੀਆਂ ਅਤੇ ਜਾਨਵਰਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਇਸ ਦੇ ਨਾਲ ਹੀ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ । ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਡਿਪਟੀ ਕਮਿਸ਼ਨਰ ਨੇ ਸਮੂਹ ਐਸ. ਡੀ. ਐਮਜ਼. ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਲਕੇ ਵਿੱਚ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਰਾਹੀਂ ਬੱਚਿਆਂ ਨੂੰ ਜਾਗਰੁਕ ਕਰਨ । ਉਹਨਾਂ ਪੁਲਿਸ ਵਿਭਾਗ ਨੂੰ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਅਭਿਆਨ ਚਲਾਉਣ ਦੀ ਹਦਾਇਤ ਦਿੱਤੀ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਸਮੂਹ ਐਸ. ਡੀ. ਐਮਜ਼, ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਅਟਾਰਨੀ ਅਤੇ ਪੁਲਿਸ ਵਿਭਾਗ ਦੇ ਸਮੂਹ ਡੀ. ਐਸ. ਪੀਜ਼. ਅਤੇ ਹੋਰ ਅਧਿਕਾਰੀ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top