ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦਾ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਲਾਇਆ
ਦੁਆਰਾ: News ਪ੍ਰਕਾਸ਼ਿਤ :Saturday, 08 July, 2023, 07:14 PM

ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦਾ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਲਾਇਆ
ਫਰੀਦਕੋਟ 8 ਜੁਲਾਈ 2023 – ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੀ.ਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਤੇ ਨਵੇਂ ਨਿਯੁਕਤ ਚੇਅਰਮੈਨ ਨੂੰ ਵਧਾਈ ਵੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।
