Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ

ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ

ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ
-ਸੰਵਿਧਾਨ ਦੇ ਅਸਲ ਅਰਥਾਂ ਅਨੁਸਾਰ ਚੰਗੀਆਂ ਕਦਰਾਂ ਕੀਮਤਾਂ ਵਾਲ਼ੇ ਸਮਾਜ ਦੀ ਸਿਰਜਣਾ ਕਰਨ ਦੀ ਲੋੜ: ਪ੍ਰੋ. ਨਰਿੰਦਰ ਮੁਲਤਾਨੀ
ਪਟਿਆਲਾ, 26 ਜਨਵਰੀ : 76ਵੇਂ ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਪ੍ਰੋ. ਨਰਿੰਦਰ ਮੁਲਤਾਨੀ ਨੇ ਤਿਰੰਗਾ ਲਹਿਰਾਇਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਪਰੇਡ ਵਿੱਚ ਭਾਗ ਲਿਆ । ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਯੂਨੀਵਰਸਿਟੀ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਮੁਲਤਾਨੀ ਨੇ ਕਿਹਾ ਕਿ ਸਾਨੂੰ ਆਜ਼ਾਦ ਦੇਸ ਵਿੱਚ ਆਜ਼ਾਦੀ ਨਾਲ਼ ਰਹਿਣ ਦੇ ਮਹੱਤਵ ਨੂੰ ਮਹਿਸੂਸ ਕਰਦਿਆਂ ਦੇਸ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਸੰਵਿਧਾਨ ਦੇ ਅਸਲ ਅਰਥਾਂ ਅਨੁਸਾਰ ਚੰਗੀਆਂ ਕਦਰਾਂ ਕੀਮਤਾਂ ਵਾਲ਼ੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ । ਉਨ੍ਹਾਂ ਇਸ ਵਾਰ ਦੇ ਗਣਤੰਤਰ ਦਿਵਸ ਦੇ ਰਾਸ਼ਟਰੀ ਥੀਮ ‘ਸਵਰਨ ਭਾਰਤ’ ਦੇ ਹਵਾਲੇ ਨਾਲ਼ ਗੱਲ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਸਵਰਨ ਇਤਿਹਾਸ ਅਤੇ ਵਰਤਮਾਨ ਬਾਰੇ ਵੀ ਅਹਿਮ ਟਿੱਪਣੀਆਂ ਕੀਤੀਆਂ । ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਨੇ ਆਪੋ ਆਪਣੇ ਹਿੱਸੇ ਦੇ ਅਕਾਦਮਿਕ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਮਿਆਰੀ ਖੋਜ ਕਾਰਜ ਕੀਤੇ ਹਨ ।
ਇਸ ਪ੍ਰੋਗਰਾਮ ਦਾ ਸੰਚਾਲਨ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਯੂਨੀਵਰਸਿਟੀ ਵਿਖੇ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਕੀ ਸੁਧਾਰਾਂ ਅਤੇ ਨਵੀਆਂ ਪਹਿਲਕਦਮੀਆਂ ਦਾ ਵਿਸ਼ੇਸ਼ ਤੌਰ ਉੱਤੇ ਵਰਣਨ ਕੀਤਾ । ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਤੋਂ ਸੇਵਾ ਨਵਿਰਤ ਹੋਣ ਵਾਲ਼ੇ ਕਰਮਚਾਰੀਆਂ ਦੀ ਸਹੂਲਤ ਲਈ ਉਨ੍ਹਾਂ ਦੇ ਪੈਨਸ਼ਨ ਅਤੇ ਫ਼ੰਡਜ਼ ਮਾਮਲਿਆਂ ਨਾਲ਼ ਜੁੜੇ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਕਦਮ ਉਠਾਏ ਗਏ ਹਨ । ਇਸ ਮੌਕੇ ਹਾਜ਼ਿਰ ਯੂਨੀਵਰਸਿਟੀ ਅਧਿਕਾਰੀਆਂ ਵਿੱਚ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡਾਇਰੈਕਟਰ ਸਪੋਰਟਸ ਡਾ. ਅਜੀਤਾ, ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਸਤਵੀਰ ਸਿੰਘ, ਮੁੱਖ ਸੁਰੱਖਿਆ ਅਫ਼ਸਰ ਕੈਪਟਨ ਗੁਰਤੇਜ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਆਦਿ ਸ਼ਾਮਿਲ ਰਹੇ ।

Advertisement
Advertisement
Advertisement
Advertisement
Scroll to Top