Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:31 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ

ਪੰਜਾਬੀ ਯੂਨੀਵਰਸਿਟੀ ਵਿਖੇ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ

ਪੰਜਾਬੀ ਯੂਨੀਵਰਸਿਟੀ ਵਿਖੇ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ
ਪਟਿਆਲਾ, 27 ਜਨਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਥੀਏਟਰ ਅਤੇ ਫ਼ਿਲਮ ਨਿਰਮਾਣ ਵਿਭਾਗ ਦੇ ਸਹਿਯੋਗ ਨਾਲ਼ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ । ਵਾਤਾਵਰਣ ਅਤੇ ਸਿਨੇਮਾ ਦੇ ਸੁਮੇਲ ਵਾਲ਼ਾ ਇਹ ਵਿਲੱਖਣ ਉਤਸਵ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਆਪਣੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਤਹਿਤ ਪੇਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਕਿ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਮਰਥਨ ਪ੍ਰਾਪਤ ਹੈ। ਪੀ. ਏ. ਆਰ. ਡੀ. ਏ. (ਪਾਰਡਾ) ਵੈਲਫੇਅਰ ਸੋਸਾਇਟੀ ਵੱਲੋਂ ਆਯੋਜਿਤ, ਇਹ ਉਤਸਵ ਵਾਤਾਵਰਣ ਸੰਭਾਲ ਅਤੇ ਜਲਵਾਯੂ ਪਰਿਵਰਤਨ ਬਾਰੇ ਜਾਗਰੂਕਤਾ ਪੈਦਾ ਕਰਨ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵਾਤਾਵਰਣ ਸਿੱਖਿਆ, ਸਿਨੇਮੈਟਿਕ ਅਨੁਭਵਾਂ ਅਤੇ ਵਿਚਾਰ-ਉਤੇਜਕ ਸਕਾਰਾਤਮਕ ਚਰਚਾ ਦਾ ਸਬੱਬ ਬਣੇਗਾ । ਥੀਏਟਰ ਅਤੇ ਫਿਲਮ ਨਿਰਮਾਣ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ ਅਤੇ ਪਾਰਡਾ ਵੈਲਫੇਅਰ ਸੋਸਾਇਟੀ ਦੇ ਡਾਇਰੈਕਟਰ ਅਮਨਿੰਦਰ ਸਿੰਘ ਨੇ ਇਹ ਜਾਣਕਾਰੀ ਸਾਂਝੀ ਕੀਤੀ ।
ਉਨ੍ਹਾਂ ਦੱਸਿਆ ਕਿ ਪ੍ਰਕਿਰਤੀ, ਟਿਕਾਊ ਵਿਕਾਸ ਅਤੇ ਜਲਵਾਯੂ ਪਰਿਵਰਤਨ ਦੇ ਵਿਸ਼ਿਆਂ ਉੱਤੇ ਕੇਂਦ੍ਰਿਤ ਫ਼ਿਲਮਾਂ ਦੀ ਸਕ੍ਰੀਨਿੰਗ ਇਸ ਫ਼ੈਸਟੀਵਲ ਦੇ ਮੁੱਖ ਨੁਕਤਿਆਂ ਵਿੱਚ ਸ਼ਾਮਲ ਹੈ। ਉਤਸਵ ਦੌਰਾਨ ਫ਼ਿਲਮ ਸਕਰੀਨਿੰਗ ਤੋਂ ਇਲਾਵਾ ਵਾਤਾਵਰਣ ਪ੍ਰਤੀ ਦੋਸਤਾਨਾ ਪਹੁੰਚ ਵਾਲ਼ੇ ਟਿਕਾਊ ਜੀਵਨ, ਵਾਤਾਵਰਣ-ਅਨੁਕੂਲ ਅਭਿਆਸਾਂ ਅਤੇ ਵਾਤਾਵਰਣ ਸੰਭਾਲ ਵਰਗੇ ਵਿਸ਼ਿਆਂ ‘ਤੇ ਵਾਤਾਵਰਣ ਵਰਕਸ਼ਾਪਾਂ ਦਾ ਵੀ ਆਯੋਜਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਈ-ਵੇਸਟ ਪ੍ਰਬੰਧਨ, ਕਿਸਾਨ ਅਤੇ ਏ. ਆਈ, ਨਵਿਆਉਣਯੋਗ ਊਰਜਾ ਦੇ ਮਾਹਿਰਾਂ ਦੀ ਸ਼ਮੂਲੀਅਤ ਵਾਲੇ ਚਰਚਾ ਪੈਨਲ, ਸੰਗੀਤਕ ਸ਼ਾਮਾਂ ਆਦਿ ਇਸ ਦਾ ਮੁੱਖ ਆਕਰਸ਼ਣ ਹੋਣਗੇ । ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੀ. ਪ੍ਰਿਯਾਂਕ ਭਾਰਤੀ (ਆਈ. ਏ. ਐੱਸ.), ਪ੍ਰਸ਼ਾਸਕ ਸਕੱਤਰ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਵਾਤਾਵਰਣ ਅਤੇ ਜੰਗਲੀ ਜੀਵ ਸੰਭਾਲ, ਪੰਜਾਬ ਸਰਕਾਰ ਇਸ ਉਤਸਵ ਵਿੱਚ ਮੁੱਖ ਮਹਿਮਾਨ ਵਜੋਂ ਅਤੇ ਪਦਮ ਸ਼੍ਰੀ ਨਿਰਮਲ ਰਿਸ਼ੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜਣਗੇ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਤੋਂ ਕਾਰਜਕਾਰੀ ਨਿਰਦੇਸ਼ਕ ਇੰਜ. ਪ੍ਰਿਤਪਾਲ ਸਿੰਘ, ਪੀ. ਐਸ. ਸੀ. ਐਸ. ਟੀ., ਸੰਯੁਕਤ ਨਿਰਦੇਸ਼ਕ ਡਾ. ਕੇ. ਐੱਸ. ਬਾਥ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ਼੍ਰੀ ਆਦਰਸ਼ ਪਾਲ,ਮੈਂਬਰ ਸਕੱਤਰ ਸ਼੍ਰੀ ਜੀ ਐੱਸ ਮਜੀਠੀਆ, ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਪੁਰੀ, ਪ੍ਰੋਫੈਸਰ ਕੇ.ਸੀ. ਬਰਾਲ, ਡਾ. ਸੁਨੀਤਾ ਧੀਰ ਅਤੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਮਹਿਮਾਨ ਵਜੋਂ ਸ਼ਿਰਕਤ ਕਰਨਗੀਆਂ ।

Advertisement
Advertisement
Advertisement
Advertisement
Scroll to Top