Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸ਼੍ਰੋਮਣੀ ਕਮੇਟੀ ਵਲੋ UCC ਦੇ ਵਿਰੋਧ ਚ ਮਤਾ ਪਾਸ

ਦੁਆਰਾ: News ਪ੍ਰਕਾਸ਼ਿਤ :Saturday, 08 July, 2023, 07:17 PM

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ
– ਲੰਗਰ ਦੀਆ ਸੁੱਕਿਆ ਰੋਟੀਆ ਦੇ ਘਪਲੇ ਚ ਮੁਅੱਤਲ ਕੀਤੇ 51 ਮੁਲਾਜ਼ਮਾਂ ਦੇ ਬਾਰੇ ਦੋਬਾਰਾ 5 ਮੈਬਰੀ ਟੀਮ ਕਰੇਗੀ ਜਾਂਚ – ਧਾਮੀ
– ਗੁਰਬਾਣੀ ਪ੍ਰਸਾਰਨ ਲਈ ਐਸਜੀਪੀਸੀ ਕਰ ਰਹੀ ਆਪਣੇ ਚੈਨਲ ਦਾ ਯਤਨ – ਧਾਮੀ
ਅੰਮ੍ਰਿਤਸਰ, 8 ਜੁਲਾਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੁੱਖ ਹੋਈ। ਜਿਸ ਵਿਚ ਅਹਿਮ ਫੈਸਲੇ ਲਏ ਗਏ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਇਕੱਤਰਤਾ ਚ ਅਹਿਮ ਫੈਸਲਿਆਂ ਚ ਯੂਸੀਸੀ ਦੇ ਵਿਰੋਧ ਚ ਮਤਾ ਪਾਸ ਕੀਤਾ ਗਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸਬ ਕਮੇਟੀ ਦੀ ਰਿਪੋਰਟ ਜਲਦ ਆਵੇਗੀ। ਮੀਟਿੰਗਾਂ ਕਰ ਕੇ ਵਿਚਾਰ ਹੋ ਰਹੀ ਹੈ। ਇਕੱਤਰਤਾ ਵਿਚ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹੋਈ ਸੁੱਕੀਆਂ ਰੋਟੀਆਂ ਦੀ ਜੂਠ ‘ਚ 1 ਕਰੋੜ ਦੀ ਹੇਰਾਫੇਰੀ ਸਬੰਧੀ ਵਿਰੋਧੀ ਧਿਰ ਨੇ ਪ੍ਰਧਾਨ ਨੂੰ ਘੇਰਿਆ ਜਿਸ ਤੋਂ ਬਾਅਦ ਪ੍ਰਧਾਨ ਵਲੋਂ ਸਬ-ਕਮੇਟੀ ਗਠਤ ਕਰ ਦਿੱਤੀ ਹੈ, ਜੋ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰੇਗੀ। ਇਹੀ ਕਮੇਟੀ 51 ਮੁਅੱਤਲ ਕੀਤੇ ਮੁਲਾਜ਼ਮ ਬਹਾਲ ਕਰਨ ਬਾਰੇ ਵੀ ਫੈਸਲਾ ਲਵੇਗੀ।
ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਦੇ ਮਾਮਲੇ ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਾਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਚਲਾਉਣ ਦੇ ਵੀ ਯਤਨ ਕਰ ਰਹੀ ਹੈ।



Scroll to Top