Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:48 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਐਵਾਰਡ ਦੇਣ ਦਾ ਐਲਾਨ

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਐਵਾਰਡ ਦੇਣ ਦਾ ਐਲਾਨ

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਐਵਾਰਡ ਦੇਣ ਦਾ ਐਲਾਨ
ਪਟਿਆਲਾ, 27 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਐਵਾਰਡ ਦੇਣ ਦਾ ਐਲਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਹਰਵਿੰਦਰ ਸਿੰਘ ਨੇ ਹਾਲ ਹੀ ਵਿੱਚ ਪੈਰਿਸ ਵਿਖੇ ਹੋਈਆਂ ਪੈਰਾ-ਓਲਿੰਪਕ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਸੀ । ਉਹ ਯੂਨੀਵਰਸਿਟੀ ਦੇ ਅਰਥ-ਸ਼ਾਸਤਰ ਵਿਭਾਗ ਵਿਖੇ ਪੀ-ਐੱਚ. ਡੀ. ਖੋਜਾਰਥੀ ਵਜੋਂ ਆਪਣਾ ਖੋਜ ਕਾਰਜ ਕਰ ਰਿਹਾ ਹੈ । ਹਰਵਿੰਦਰ ਸਿੰਘ ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਵਸਨੀਕ ਹੈ । 2020 ਦੌਰਾਨ ਜਪਾਨ ਦੇ ਟੋਕੀਓ ਵਿੱਚ ਹੋਈਆਂ ਪੈਰਾ-ਓਲਿੰਪਕ ਖੇਡਾਂ ਦੌਰਾਨ ਉਸ ਨੇ ਕਾਂਸੀ ਤਗ਼ਮਾ ਜਿੱਤਿਆ ਸੀ । 2018 ਵਿੱਚ ਉਸ ਨੇ ਜਕਾਰਤਾ ਵਿਖੇ ਹੋਈਆਂ ਏਸ਼ੀਅਨ ਪੈਰਾ ਖੇਡਾਂ ਵਿੱਚ ਵੀ ਸੋਨ ਤਗ਼ਮਾ ਜਿੱਤਿਆ ਸੀ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਇਸ ਹੋਣਹਾਰ ਖਿਡਾਰੀ ਉੱਤੇ ਮਾਣ ਹੈ । ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਨੇ ਆਪਣੀਆਂ ਪ੍ਰਾਪਤੀਆਂ ਨਾਲ਼ ਜਿੱਥੇ ਪੰਜਾਬੀ ਯੂਨੀਵਰਸਿਟੀ ਦਾ ਨਾਮ ਦੁਨੀਆਂ ਭਰ ਵਿੱਚ ਰੋਸ਼ਨ ਕੀਤਾ ਹੈ ਉੱਥੇ ਹੀ ਉਹ ਹੋਰਨਾਂ ਖਿਡਾਰੀਆਂ ਹੀ ਨਹੀਂ ਬਲਕਿ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੇ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਿਆ ਹੈ । ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕਿਹਾ ਕਿ ਕੌਮੀ ਪੱਧਰ ਦਾ ਇਹ ਐਵਾਰਡ ਪ੍ਰਾਪਤ ਕਰਕੇ ਹਰਵਿੰਦਰ ਸਿੰਘ ਨੇ ਆਪਣਾ ਅਤੇ ਪੰਜਾਬੀ ਯੂਨੀਵਰਸਿਟੀ ਦਾ ਨਾਮ ਹੋਰ ਵੀ ਉੱਚਾ ਕਰ ਦਿੱਤਾ ਹੈ । ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਕਿਹਾ ਕਿ ਹਰਵਿੰਦਰ ਦਾ ਆਪਣੀਆਂ ਪ੍ਰਾਪਤੀਆਂ ਦੇ ਬਲਬੂਤੇ ਰਾਸ਼ਟਰ ਪਧਰੀ ਐਵਾਰਡ ਤੱਕ ਪਹੁੰਚਣਾ ਅਤੇ ਅੰਤਰਰਾਸ਼ਟਰੀ ਤਗਮੇ ਪ੍ਰਾਪਤ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਬੁਲੰਦ ਹੌਸਲੇ ਅਤੇ ਸਖਤ ਮਿਹਨਤ ਨਾਲ਼ ਹਰ ਕਿਸਮ ਦੀਆਂ ਚੁਣੌਤੀਆਂ ਨੂੰ ਸਰ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top