Breaking News ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

ਦੁਆਰਾ: Punjab Bani ਪ੍ਰਕਾਸ਼ਿਤ :Monday, 27 January, 2025, 02:50 PM

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ
ਪਟਿਆਲਾ : ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ । ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ (ਪੀ. ਟੀ. ਆਈ.), ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੂੰ ਉਹਨਾਂ ਦੇ ਸਕੂਲ ਪ੍ਰਤੀ ਪਾਏ ਗਏ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ । ਸ੍ਰੀਮਤੀ ਮਮਤਾ ਰਾਣੀ ਜੀ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀ ਹਰ ਸਾਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ । ਸ੍ਰੀਮਤੀ ਮਮਤਾ ਰਾਣੀ ਜੀ ਸਕੂਲ ਦੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ । ਸ੍ਰੀਮਤੀ ਮਮਤਾ ਰਾਣੀ ਜੀ ਦੀ ਪ੍ਰਰੇਣਾ ਕਾਰਨ ਸਕੂਲ ਦਾ ਹਰੇਕ ਵਿਦਿਆਰਥੀ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਂਦਾ ਹੈ । ਸ੍ਰੀਮਤੀ ਹਰਪ੍ਰੀਤ ਕੌਰ ਜੀ (ਚੈਅਰਮੇਨ, ਸਕੂਲ ਮੈਨੇਜਮੈਂਟ ਕਮੇਟੀ ਸ. ਮਿ. ਸ. ਖੇੜੀ ਗੁੱਜਰਾਂ ਪਟਿਆਲਾ) ਨੇ ਕਿਹਾ ਕਿ ਸ੍ਰੀਮਤੀ ਮਮਤਾ ਰਾਣੀ ਜੀ ਦੀ ਰਹਿਨੁਮਾਈ ਵਿੱਚ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਵਿੱਚ ਮੈਡਲ ਹਾਸਲ ਕਰ ਰਹੇ ਹਨ ਅਤੇ ਸਕੂਲ, ਮਾਪਿਆਂ ਅਤੇ ਪਿੰਡ ਦਾ ਨਾਮ ਰੋਸ਼ਨ ਕਰ ਰਹੇ ਹਨ । ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਇੰਚਾਰਜ, ਸ. ਮਿ. ਸ. ਖੇੜੀ ਗੁੱਜਰਾਂ ਪਟਿਆਲਾ) ਨੇ ਕਿਹਾ ਕਿ ਸ੍ਰੀਮਤੀ ਮਮਤਾ ਰਾਣੀ ਜੀ ਸਕੂਲ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਇਹ ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਹ ਸਾਡੇ ਸਕੂਲ ਦੇ ਅਧਿਆਪਕ ਹਨ । ਕੰਪਲੈਕਸ ਸਕੂਲ ਦੇ ਸ੍ਰੀਮਤੀ ਮਨਦੀਪ ਕੌਰ ਜੀ (ਪ੍ਰਿੰਸੀਪਲ, ਸ. ਕੰ. ਸ. ਸ. ਸ. ਪੁਰਾਣੀ ਪੁਲਿਸ ਲਾਈਨ ਪਟਿਆਲਾ) ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਦੇ ਵਿਦਿਆਰਥੀ ਖੇਡਾਂ ਵਿੱਚ ਸ੍ਰੀਮਤੀ ਮਮਤਾ ਰਾਣੀ ਜੀ ਅਗਵਾਈ ਵਿੱਚ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਛੂਹ ਰਹੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਇਹ ਸਨਮਾਨ ਪ੍ਰਾਪਤ ਕਰ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵਧੇਰੇ ਮਿਹਨਤ ਕਰਣਗੇ। ਇਸ ਮੌਕੇ ਤੇ ਸਕੂਲ ਦੇ ਬੱਚੇ, ਬੱਚਿਆਂ ਦੇ ਮਾਪੇ, ਸਕੂਲ ਦੇ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਨੇ ਮੈਂਬਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ ।