Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 7:57 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਵਰ ਕਾਰਪੋਰੇਸ਼ਨ ਦਾ ਚੇਅਰਮੈਨ ਜਾਂ ਘੱਟੋ ਘੱਟ ਇੱਕ ਡਾਇਰੈਕਟਰ ਅਨੁਸੂਚਿਤ ਜਾਤੀ ਵਰਗ ਵਿਚੋੱ ਹੀ ਲਗਾਇਆ ਜਾਵੇ : ਅਵਤਾਰ ਸਿੰਘ ਕੈਂਥ

ਪਾਵਰ ਕਾਰਪੋਰੇਸ਼ਨ ਦਾ ਚੇਅਰਮੈਨ ਜਾਂ ਘੱਟੋ ਘੱਟ ਇੱਕ ਡਾਇਰੈਕਟਰ ਅਨੁਸੂਚਿਤ ਜਾਤੀ ਵਰਗ ਵਿਚੋੱ ਹੀ ਲਗਾਇਆ ਜਾਵੇ : ਅਵਤਾਰ ਸਿੰਘ ਕੈਂਥ

ਪਾਵਰ ਕਾਰਪੋਰੇਸ਼ਨ ਦਾ ਚੇਅਰਮੈਨ ਜਾਂ ਘੱਟੋ ਘੱਟ ਇੱਕ ਡਾਇਰੈਕਟਰ ਅਨੁਸੂਚਿਤ ਜਾਤੀ ਵਰਗ ਵਿਚੋੱ ਹੀ ਲਗਾਇਆ ਜਾਵੇ : ਅਵਤਾਰ ਸਿੰਘ ਕੈਂਥ
ਪਟਿਆਲਾ : ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਪੀ. ਐਸ. ਪੀ. ਸੀ. ਐਲ/ ਪੀ. ਐਸ. ਟੀ. ਸੀ. ਐਲ., ਵੱਲੋ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮਂੌਜੂਦਾ ਸਮੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ. ਅਤੇ ਡਾਇਰੈਕਟਰਜ਼ ਆਪਣਾ ਕਾਰਜਕਾਲ ਪੂਰਾ ਕਰ ਚੁੱਕੇ ਹਨ ਅਤੇ ਫਰਵਰੀ ਦੇ ਦੂਜੇ ਹਫਤੇ ਵਿੱਚ ਸਰਕਾਰ ਵੱਲੋ ਨਵੀ ਮੈਨੇਜ਼ਮੈਟ ਕਮੇਟੀ ਦਾ ਐਲਾਨ ਕਰਨਾ ਹੈ । ਇਸ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਪੀ. ਐਸ. ਪੀ. ਸੀ. ਐਲ./ ਪੀ. ਐਸ. ਟੀ. ਸੀ. ਐਲ, ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕੈਂਥ ਵੱਲੋ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਕਾਰਪੋਰੇਸ਼ਨ ਦਾ ਸੀ. ਐਮ. ਡੀ. ਜਾਂ ਘੱਟੋ ਘੱਟ ਇਕ ਨੰਬਰ ਡਾਇਰੈਕਟਰ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਅਧਿਕਾਰੀ ਨੂੰ ਹੀ ਤਾਇਨਾਤ ਕਰਕੇ ਅਨੁਸੂਚਿਤ ਜਾਤੀ ਵਰਗ ਨੂੰ ਬਣਦੀ ਪ੍ਰਤੀਨਿਧਤਾ ਦਿੱਤੀ ਜਾਵੇ । ਕਿਉਕਿ ਪੰਜਾਬ ਰਾਜ ਬਿਜਲੀ ਬੋਰਡ ਜਾਂ ਪਾਵਰ ਕਾਰਪੋਰੇਸ਼ਨ ਦੇ ਅੱਜ ਤੱਕ ਦੇ ਇਤਿਹਾਸ ਵਿੱਚ ਇਕ ਵਾਰ ਵੀ ਅਨੁਸੂਚਿਤ ਜਾਤੀ ਵਰਗ ਦੇ ਅਧਿਕਾਰੀ ਨੂੰ ਬਤੌਰ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਤਾਇਨਾਤ ਨਹੀ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਸੂਬਾ ਪ੍ਰਧਾਨ
ਅਵਤਾਰ ਸਿੰਘ ਕੈਂਥ ਅਤੇ ਸਕੱਤਰ ਜਨਰਲ ਹਰਬੰਸ ਸਿੰਘ ਗੁਰੂ ਵੱਲੋ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪਿਛਲੇ ਸਮੇ ਦੌਰਾਨ ਪਾਵਰ ਕਾਰਪੋਰੇਸ਼ਨ ਅੰਦਰ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਅਤੇ ਹੋਰ ਡਾਇਰੈਕਟਰਜ਼ ਦੀਆਂ ਅਸਾਮੀਆਂ ਲਈ ਵਿਗਿਆਪਨ ਦਿੱਤਾ ਗਿਆ ਹੈ, ਇਸ ਲਈ ਆਗੂਆਂ ਵੱਲੋ ਪੰਜਾਬ ਸਰਕਾਰ ਤੋ ਮੰਗ ਕੀਤੀ ਗਈ ਕਿ ਕਾਰਪੋਰੇਸ਼ਨ ਅੰਦਰ ਸੀ. ਐਮ. ਡੀ. ਅਤੇ ਡਾਇਰੈਕਟਰ ਦੀ ਅਸਾਮੀ ਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਅਧਿਕਾਰੀ ਤੈਨਾਤ ਕੀਤਾ ਜਾਵੇ, ਕਿਉਕਿ ਸੀ. ਐਮ. ਡੀ. ਅਤੇ ਡਾਇਰੈਕਟਰ ਦੀ ਅਸਾਮੀ ਲਈ ਬਹੁਤ ਹੀ ਤਜਰਬੇਕਾਰ, ਪੜੇ ਲਿਖੇ ਅਤੇ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਅਨੁਸੂਚਿਤ ਜਾਤੀ ਵਰਗ ਦੇ ਅਧਿਕਾਰੀਆਂ ਵੱਲੋ ਵੀ ਅਪਲਾਈ ਕੀਤਾ ਗਿਆ ਹੈ । ਇਸ ਸਮੇ ਹੋਰਨਾਂ ਤੋ ਇਲਾਵਾ ਰਾਜ ਕੁਮਾਰ, ਅਮਰਜੀਤ ਸਿੰਘ ਬਾਗੀ, ਇੰਜ. ਵਰਿੰਦਰ ਸਿੰਘ, ਨਰਿੰਦਰ ਸਿੰਘ ਕਲਸੀ, ਰਮੇਸ਼ ਕੁਮਾਰ, ਗੁਰਮੁੱਖ ਸਿੰਘ ਰੁੜਕੀ, ਅਮਰੀਕ ਸਿੰਘ, ਮਨੋਜ਼ ਕੁਮਾਰ, ਅਜੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਰਾਜਿੰਦਰ ਸਿੰਘ, ਕੁਲਵੰਤ ਸਿੰਘ ਅਜੀਤ ਸਿੰਘ, ਇੰਦਰਜੀਤ ਸਿੰਘ, ਬਲਜੀਤ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ, ਆਦਿ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top