Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨਾਲ ਬੇਸਿੱਟਾ ਮੀਟਿੰਗ ਤੋਂ ਬਾਅਦ ਰੋਸ਼ ਵਿੱਚ ਆ ਕੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਮੁਲਾਜ਼ਮਾਂ ਨੇ ਨਵੀਂ ਦਿੱਲੀ ਵੱਲ ਪਾਏ ਚਾਲੇ

ਸਿਹਤ ਮੰਤਰੀ ਨਾਲ ਬੇਸਿੱਟਾ ਮੀਟਿੰਗ ਤੋਂ ਬਾਅਦ ਰੋਸ਼ ਵਿੱਚ ਆ ਕੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਮੁਲਾਜ਼ਮਾਂ ਨੇ ਨਵੀਂ ਦਿੱਲੀ ਵੱਲ ਪਾਏ ਚਾਲੇ

ਸਿਹਤ ਮੰਤਰੀ ਨਾਲ ਬੇਸਿੱਟਾ ਮੀਟਿੰਗ ਤੋਂ ਬਾਅਦ ਰੋਸ਼ ਵਿੱਚ ਆ ਕੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਮੁਲਾਜ਼ਮਾਂ ਨੇ ਨਵੀਂ ਦਿੱਲੀ ਵੱਲ ਪਾਏ ਚਾਲੇ
1-2 ਫਰਵਰੀ ਨੂੰ ਅਰਵਿੰਦ ਕੇਜਰੀਵਾਲ ਖਿਲਾਫ਼ ਦਿੱਲੀ ਦੇ ਬਜਾਰਾਂ ਵਿੱਚ ਕਰਨਗੇ ਪੋਲ ਖੋਲ ਪ੍ਚਾਰ
ਪਟਿਆਲਾ : ਪੰਜਾਬ ਭਰ ਵਿੱਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ ਪ੍ਰੰਤੂ ਪਿਛਲੇ ਤਿੰਨ ਸਾਲਾਂ ਤੋਂ ਐਨ. ਐਚ. ਐਮ. ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਮੀਟਿੰਗ ਹੋਈਆਂ 29-30 ਮੀਟਿੰਗਾਂ ਸਿਰਫ ਜੁਬਾਨੀ ਲਾਰੇਬਾਜੀ ਸਾਬਿਤ ਹੋਈਆਂ । ਸੂਬਾਈ ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਲਗਪਗ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ, ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੀ ਅੱਜ 26 ਜਨਵਰੀ ਨੂੰ ਸਿਹਤ ਮੰਤਰੀ ਪੰਜਾਬ ਨਾਲ ਸਰਕਟ ਹਾਊਸ ਪਟਿਆਲਾ ਵਿਖੇ ਬੇਸਿੱਟਾ ਰਹਿ ਮੀਟਿੰਗ ਤੋਂ ਬਾਅਦ ਪੰਜਾਬ ਦੇ ਸਮੂਹ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਫਰਵਰੀ ਮਹੀਨੇ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ । ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ਤੇ 1 ਅਤੇ 2 ਫ਼ਰਵਰੀ 2025 ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਿਧਾਨ ਸਭਾ ਹਲਕਾ ਨਵੀਂ ਦਿੱਲੀ ਅਤੇ ਨੈਸ਼ਨਲ ਮੀਡੀਆ ਰਾਹੀਂ ਰਾਜੀਵ ਚੌਕ ਕਨਾਉਟ ਪੈਲੇਸ ਵਿੱਚ 20000 ਪਰਚੇ ਵੰਡ ਕੇ ਪੰਜਾਬ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ, ਇਹ ਜਾਣਕਾਰੀ ਐਨ. ਐਚ. ਐਮ. ਇੰਪਲਾਇਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਵਾਹਿਦ ਮਾਲੇਰਕੋਟਲਾ ਅਤੇ ਸੂਬਾ ਜਨਰਲ ਸਕੱਤਰ ਗੁਲਸ਼ਨ ਸ਼ਰਮਾ ਫਰੀਦਕੋਟ ਨੇ ਦਿੱਤੀ । ਇਸ ਮੌਕੇ ਸੀਨੀਅਰ ਆਗੂਆਂ ਕਿਰਨਜੀਤ ਕੌਰ ਮੁਹਾਲੀ, ਸੰਦੀਪ ਕੌਰ ਬਰਨਾਲਾ ਅਤੇ ਹਰਪਾਲ ਸਿੰਘ ਸੋਢੀ ਫਤਿਹਗੜ੍ਹ ਸਾਹਿਬ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ਵੱਲੋਂ 2017 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਸਰਵਿਸ ਬਾਏ ਲਾਅਜ਼ ਬਣਾ ਕੇ ਰੈਗੂਲਰ ਪੇਅ ਸਕੇਲ, ਪੇਅ ਕਮਿਸ਼ਨ, ਡੀ. ਏ. ਅਤੇ ਮੈਡੀਕਲ ਰੀਬਰਸਮੈਂਟ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਐਨ. ਐਚ. ਐਮ. ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ, ਹਰਿਆਣਾ ਦੀ ਤਰਜ ਤੇ ਬਾਏ ਲਾਅਜ਼ ਬਣਾ ਕੇ ਮੌਜੂਦਾ ਤਨਖਾਹਾਂ ਵਿੱਚ ਵਾਧਾ ਕਰਨਾ,ਲਾਇਲਟੀ ਬੋਨਸ, ਲੀਵ ਪਾਲਿਸੀ ਤਹਿਤ ਕਮਾਊਂ ਛੁੱਟੀ, ਗ੍ਰੈਚਇਟੀ ਆਦਿ ਹਨ, ਇਸ ਮੌਕੇ ਤੇ ਗੁਲਸ਼ਨ ਸ਼ਰਮਾ ਫ਼ਰੀਦਕੋਟ,ਅਵਤਾਰ ਸਿੰਘ ਮਾਨਸਾ, ਦਿਨੇਸ਼ ਪਟਿਆਲਾ ਅਤੇ ਡਾਕ੍ਟਰ ਸੁਨੀਲ ਤਰਗੋਤਰਾ ਆਦਿ ਆਗੂਆਂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਦੀਆਂ ਜਾਇਜ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਦਿੱਤਾ ਜਾਵੇ ।

Advertisement
Advertisement
Advertisement
Advertisement
Scroll to Top