Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:27 pm

+91 90915 01313 , +91 90916 01313

punjabbanni@gmail.com
punjabbani@yahoo.com

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ
ਕਾਂਗਰਸੀ ਸਾਜ਼ਿਸ਼ ਤਹਿਤ ਹੋਏ ਇਨ੍ਹਾਂ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਨੇ ਜੋ ਕੁਝ ਸਹਿਣ ਕੀਤਾ, ਉਹ ਦਿਲ ਦਹਿਲਾ ਦੇਣ ਵਾਲਾ ਹੈ: ਜੈ ਇੰਦਰ ਕੌਰ
ਦਿੱਲੀ/ਪਟਿਆਲਾ, 27 ਜਨਵਰੀ : ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ‘ਤੇ ਜੈ ਇੰਦਰ ਕੌਰ ਨੇ ਕਿਹਾ, “1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਇਨ੍ਹਾਂ ਔਰਤਾਂ ਨੇ ਜੋ ਦੁੱਖ-ਤਕਲੀਫਾਂ ਝੱਲੀਆਂ, ਉਹ ਸੁਣ ਕੇ ਦਿਲ ਬਹੁਤ ਦੁਖਦਾ ਹੈ । 40 ਤੋਂ ਵੱਧ ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਜਖ਼ਮ ਅੱਜ ਵੀ ਤਾਜ਼ਾ ਹਨ । ਦਿੱਲੀ ‘ਚ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਜੋ ਹੋਇਆ ਉਹ ਦੰਗੇ ਨਹੀਂ, ਸਗੋਂ ਓਸ ਸਮੇਂ ਦੀ ਕਾਂਗਰਸੀ ਸਰਕਾਰ ਤੇ ਉਨ੍ਹਾਂ ਦੇ ਆਗੂਆਂ ਵਲੋਂ ਕੀਤਾ ਗਿਆ ਰਾਜ ਪ੍ਰਾਇਜਤ ਕਤਲੇਆਮ ਸੀ । ਉਨ੍ਹਾਂ ਨੇ ਅੱਗੇ ਕਿਹਾ, “ਸਿੱਖ ਭਾਈਚਾਰਾ ਹਮੇਸ਼ਾ ਰਾਸ਼ਟਰ ਨਿਰਮਾਣ ਅਤੇ ਸੇਵਾ ‘ਚ ਅੱਗੇ ਰਿਹਾ ਹੈ, ਪਰ 1984 ਵਿੱਚ ਉਨ੍ਹਾਂ ਨਾਲ ਜੋ ਅਤਿਆਚਾਰ ਹੋਏ, ਉਹ ਨਾ ਭੁੱਲਣਯੋਗ ਹਨ। ਇਹ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੇ ਬਲੀਦਾਨਾਂ ਨੂੰ ਯਾਦ ਰੱਖੀਏ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਨਿਆਂ ਤੇ ਮਜ਼ਬੂਤ ਸਹਿਯੋਗ ਦੀ ਮੰਗ ਕਰੀਏ । ਉਨ੍ਹਾਂ ਨੇ ਇਹ ਵੀ ਕਿਹਾ, “ਨਾ ਸਿਰਫ ਕਾਂਗਰਸ, ਪਰ ਆਮ ਆਦਮੀ ਪਾਰਟੀ (AAP) ਵੀ ਉਨ੍ਹਾਂ ਦੀ ਹੀ ਰਾਹ ਪੈਰੀ ਹੈ। ਉਹ 10 ਸਾਲ ਤੋਂ ਦਿੱਲੀ ਦੀ ਹਕੂਮਤ ਕਰ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਇਨ੍ਹਾਂ ਪਰਿਵਾਰਾਂ ਨੂੰ ਮਲਕੀਅਤ ਅਧਿਕਾਰ, ਨੌਕਰੀਆਂ ਅਤੇ ਮੁਫ਼ਤ ਬਿਜਲੀ ਦੇ ਵਾਅਦੇ ਕੀਤੇ ਸਨ, ਪਰ ਅੱਜ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਇਹ ਪਰਿਵਾਰ ਆਪ ਤੋਂ ਪੂਰੀ ਤਰ੍ਹਾਂ ਨਾਲ ਠੱਗੇ ਮਹਿਸੂਸ ਕਰ ਰਹੇ ਹਨ ।

ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਪਰਿਵਾਰਾਂ ਦੀਆਂ ਸੰਘਰਸ਼ ਭਰੀਆਂ ਕਹਾਣੀਆਂ ਹਰ ਕਿਸੇ ਦੀਆਂ ਅੱਖਾਂ ਵਿੱਚ ਹੰਝੂ ਲਿਆਉਂਦੀਆਂ ਹਨ। ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਵੀ ਉਨ੍ਹਾਂ ਨਾਲ ਧੋਖਾ ਕੀਤਾ ਹੈ। ਸਿੱਖ ਹੋਣ ਦੇ ਨਾਤੇ, ਉਨ੍ਹਾਂ ਉੱਤੇ ਵੱਡੀਆਂ ਉਮੀਦਾਂ ਸਨ, ਪਰ ਉਹ ਵੀ ਉਨ੍ਹਾਂ ਨੂੰ ਨਿਰਾਸ਼ ਕਰ ਗਏ। ਉਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ, ਮੁਫ਼ਤ ਬਿਜਲੀ ਅਤੇ ਘਰਾਂ ਦੇ ਮਲਕੀਅਤ ਅਧਿਕਾਰ ਦੇ ਵਾਅਦੇ ਕੀਤੇ ਸਨ, ਪਰ 10 ਸਾਲ ਪਹਿਲਾਂ ਵਿਧਾਇਕ ਬਣਨ ਤੋਂ ਬਾਅਦ, ਉਹ ਉਨ੍ਹਾਂ ਕੋਲ ਕਦੇ ਵੀ ਮੁੜ ਕੇ ਨਹੀਂ ਆਏ । ਉਨ੍ਹਾਂ ਨੇ ਅੱਗੇ ਕਿਹਾ, “ਭਾਜਪਾ ਹਮੇਸ਼ਾ ਪੀੜਤਾਂ ਦੇ ਨਾਲ ਖੜੀ ਰਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ । ਸਾਡੀ ਪਾਰਟੀ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼, ਸਹਿਯੋਗ ਅਤੇ ਇੱਜ਼ਤ ਦੇਣ ਲਈ ਵਚਨਬੱਧ ਹੈ। ਅਸੀਂ ਉਨ੍ਹਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਰਹਾਂਗੇ । ਮੁਲਾਕਾਤ ਦੌਰਾਨ, ਜੈ ਇੰਦਰ ਕੌਰ ਨੂੰ ਬਜ਼ੁਰਗ ਔਰਤਾਂ ਨੇ ਆਪਣੇ ਤਜਰਬੇ ਸੰਝੇ ਕਰਦੇ ਹੋਏ ਭਾਵੁਕਤਾ ਨਾਲ ਗੱਲਾਂ ਦੱਸੀ । ਇੰਨੀ ਲੰਮੀ ਮਿਆਦ ਬਾਅਦ ਵੀ, ਇਹ ਪਰਿਵਾਰ ਅਜੇ ਵੀ ਇਨਸਾਫ਼ ਅਤੇ ਬੁਨਿਆਦੀ ਸੁਵਿਧਾਵਾਂ ਲਈ ਸੰਘਰਸ਼ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top