Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 7:57 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ
-ਨੌਕਰੀ ਕਰਦੀਆਂ ਮਾਵਾਂ ਬੱਚਿਆਂ ਦੀ ਸਾਂਭ ਸੰਭਾਲ ਲਈ ਕਰੈੱਚ ਦੀ ਵਰਤੋਂ ਕਰ ਸਕਦੀਆਂ ਨੇ : ਡਾ. ਪ੍ਰੀਤੀ ਯਾਦਵ
ਪਟਿਆਲਾ, 27 ਜਨਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਬਣੇ ਕਿਲਕਾਰੀਆਂ ਕਰੈੱਚ ਦਾ ਅੱਜ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰੇ ਦੌਰਾਨ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਵਾਚਿਆਂ ਅਤੇ ਸਟਾਫ਼ ਪਾਸੋਂ ਫੀਡਬੈਕ ਪ੍ਰਾਪਤ ਕੀਤੀ । ਡਾ. ਪ੍ਰੀਤੀ ਯਾਦਵ ਨੇ ਕਰੈੱਚ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੰਮ ਕਰਦੀਆਂ ਮੁਲਾਜਮ ਮਾਵਾਂ ਲਈ ਇਹ ਕਰੈੱਚ ਬੱਚਿਆਂ ਦੀ ਸੰਭਾਲ ਲਈ ਇੱਕ ਚੰਗਾ ਵਿਕਲਪ ਹੈ, ਜਿਥੇ ਉਹ ਆਪਣੇ ਛੋਟੇ ਬੱਚਿਆਂ ਨੂੰ ਆਪਣੇ ਨੇੜੇ ਹੀ ਰੱਖ ਸਕਦੀਆਂ ਹਨ ਤੇ ਆਪਣੀ ਨੌਕਰੀ ਵੀ ਚਿੰਤਾ ਮੁਕਤ ਹੋ ਕੇ ਕਰ ਸਕਦੀਆਂ ਹਨ । ਉਨ੍ਹਾਂ ਨੌਕਰੀ ਕਰਦੀਆਂ ਮਾਵਾਂ ਨੂੰ ਕਰੈੱਚ ਦੀ ਵਰਤੋਂ ਜ਼ਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਇਸ ਕਰੈੱਚ ‘ਚ ਬੱਚਿਆਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਤੇ ਸੁਰੱਖਿਆ ਵਜੋਂ ਸੀ. ਸੀ. ਟੀ. ਵੀ. ਕੈਮਰੇ ਤੇ ਗਾਰਡ ਦੇ ਇੰਤਜਾਮ ਸਮੇਤ ਖੇਡਣ ਲਈ ਖਿਡੌਣੇ, ਬਾਥਰੂਮ, ਪੈਂਟਰੀ ਆਦਿ ਦੇ ਪ੍ਰਬੰਧ ਹਨ । ਉਨ੍ਹਾਂ ਦੱਸਿਆ ਕਿ ਇੱਥੇ ਛੁੱਟੀਆਂ ਵਾਲੇ ਦਿਨਾਂ ਤੋਂ ਇਲਾਵਾ ਸਾਰੇ ਕੰਮ ਵਾਲੇ ਦਿਨ ਕਰੈੱਚ ਵਿੱਚ ਬੱਚੇ ਛੱਡੇ ਜਾ ਸਕਦੇ ਹਨ । ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top