Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 6:59 pm

+91 90915 01313 , +91 90916 01313

punjabbanni@gmail.com
punjabbani@yahoo.com

ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ

ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ

ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ
ਪਟਿਆਲਾ : ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 28 ਜਨਵਰੀ ਤੋਂ 14 ਫਰਵਰੀ 2025 ਤੱਕ ਉਤਰਾਖੰਡ ਵਿੱਚ ਕਰਵਾਈਆਂ ਜਾ ਰਹੀਆਂ 38ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ ਗਿਆ । ਇਹ ਨਿਯੁਕਤੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਓਲੰਪਿਕ ਸੰਘ ਵੱਲੋਂ ਕੀਤੀ ਗਈ ਹੈ । ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਦੀਪ ਸਿੰਘ ਕਾਹਲੋਂ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਖੇਲੋ ਇੰਡੀਆ ਸਕੀਮ ਦੇ ਕਮੇਟੀ ਮੈਂਬਰ ਤੇ ਨੌਰਥ ਜ਼ੋਨ ਸਾਈਕਲਿੰਗ ਟੈਲੇਂਟ ਇੰਡੈਂਟੀਫਿਕੇਸ਼ਨ ਜ਼ੋਨਲ ਕਮੇਟੀ ਦੇ ਮੈਂਬਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਮੀਡੀਆ ਕੋਆਰਡੀਨੇਟਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਐਥਲੀਟ ਕਮਿਸ਼ਨ ਦੇ ਕਨਵੀਨਰ ਤੇ ਐਗਜ਼ੈਕਟਿਵ ਕਮੇਟੀ ਮੈਂਬਰ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ।
ਜਗਦੀਪ ਸਿੰਘ ਕਾਹਲੋਂ ਨੈਸ਼ਨਲ ਰਿਕਾਰਡ ਹੋਲਡਰ ਤੇ ਪੰਜ ਸਾਲ ਲਗਾਤਾਰ ਕੌਮੀ ਚੈਂਪੀਅਨ ਰਹੇ ਹਨ । ਪਿਛਲੇ ਲੰਮੇ ਸਮੇਂ ਤੋਂ ਖੇਡ ਗਤੀਵਿਧੀਆਂ ਉੱਪਰ ਵੱਖ-ਵੱਖ ਅਖਬਾਰਾਂ ਵਿੱਚ ਲੇਖ ਲਿਖ ਰਹੇ ਹਨ ਅਤੇ ਖਿਡਾਰੀਆਂ ਦੇ ਵੱਖ-ਵੱਖ ਮੁੱਦਿਆਂ ਨੂੰ ਚੁੱਕਦੇ ਆ ਰਹੇ ਹਨ । ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਉਹਨਾਂ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਅਤੇ ਖੇਡ ਮੰਤਰਾਲੇ ਨੇ ਉਹਨਾਂ ਨੂੰ ਤਕਨੀਕੀ ਅਧਿਕਾਰੀ ਚੁਣਿਆ । ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਭਾਰਤ ਤੇ ਪੰਜਾਬ ਵਿੱਚ ਸਾਈਕਲਿੰਗ ਦੀ ਪ੍ਰਫੁੱਲਤਾ ਲਈ ਕੰਮ ਕਰਾਂਗਾ । ਸ. ਕਾਹਲੋਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਇਕ ਵੱਡੇ ਈਵੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਦੇ ਹਰ ਸੂਬੇ ਤੋਂ ਸਾਈਕਲਿਸਟ ਭਾਗ ਲੈਣਗੇ ।
ਇਸ ਮੌਕੇ ਏਸ਼ੀਅਨ ਸਾਈਕਲਿੰਗ ਕਨਫਰਡਰੇਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ, ਓਲੰਪੀਅਨ ਸਵਰਨ ਸਿੰਘ ਵਿਰਕ, ਓਲੰਪੀਅਨ ਸੁਖਮੀਤ ਸਿੰਘ (ਅਰਜੁਨ ਅਵਾਰਡੀ), ਮਨਦੀਪ ਜਾਂਗੜਾ (ਅਰਜੁਨ ਅਵਾਰਡੀ), ਸ਼ਿਵ ਗੋਪਾਲ ਮਿਸ਼ਰਾ ਜਨਰਲ ਸਕੱਤਰ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ, ਰਜਿੰਦਰ ਸੈਣੀ ਪ੍ਰਧਾਨ ਬਾਰ ਐਸੋਸੀਏਸ਼ਨ ਰਾਜਪੁਰਾ, ਡਾ. ਨਿਰਮਲ ਸਿੰਘ ਡਿਵੀਜ਼ਨਲ ਸੈਕਟਰੀ ਐਨ. ਆਰ. ਐਮ. ਯੂ. (ਅੰਬਾਲਾ ਮੰਡਲ), ਸੁਸਾਇਟੀ ਫੋਰ ਸਪੋਰਟਸ ਪਰਸਨ ਵੈਲਫੇਅਰ ਦੇ ਕੈਸ਼ੀਅਰ ਬਖਸ਼ੀਸ਼ ਸਿੰਘ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਅਹੁਦੇਦਾਰ,ਅੰਤਰਰਾਸ਼ਟਰੀ ਖੇਡ ਲੇਖਕ ਮਨਦੀਪ ਸੁਨਾਮ, ਧਰਮਵੀਰ ਸਿੰਘ ਐਕਸੀਅਨ (ਪੀ. ਐਸ. ਪੀ. ਸੀ. ਐਲ.) ਅਤੇ ਹੋਰ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਵੱਲੋਂ ਜਗਦੀਪ ਸਿੰਘ ਕਾਹਲੋਂ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ਵਿੱਚ ਕਾਮਯਾਬੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।

Advertisement
Advertisement
Advertisement
Advertisement
Scroll to Top