Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ
-ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ
-ਸ਼ਹੀਦਾਂ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਵੇ : ਡਾ. ‌ਪ੍ਰੀਤੀ ਯਾਦਵ
ਪਟਿਆਲਾ, 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ । ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਸਮਾਰੋਹ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ. ਡੀ. ਐਮ ਪਟਿਆਲਾ ਗੁਰਦੇਵ ਸਿੰਘ ਧਮ, ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ । ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਸਮੇਤ ਹੋਰਨਾਂ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਅਹਿਮ ਹੈ, ਕਿਉਂਕਿ ਇਸ ਦਿਨ ਸਮੁੱਚਾ ਦੇਸ਼ ਆਜ਼ਾਦੀ ਸੰਗਰਾਮ ‘ਚ ਆਪਣੀ ਜਾਨ ਦੀ ਆਹੂਤੀ ਪਾਉਣ ਵਾਲਿਆਂ ਨੂੰ ਸਿਜਦਾ ਕਰਦਾ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ‌ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦਾ ਮਾਰਗ ਅਪਣਾਉਂਦਿਆਂ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਾਨੂੰ ਉਨ੍ਹਾਂ ਵੱਲੋਂ ਅਹਿੰਸਾ, ਸਵੱਛਤਾ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top