Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:50 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਬੀ. ਈ. ਈ. ਵੱਲੋਂ ਐਨ. ਡੀ. ਏ. ਤੇ ਸੀ. ਡੀ. ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਡੀ. ਬੀ. ਈ. ਈ. ਵੱਲੋਂ ਐਨ. ਡੀ. ਏ. ਤੇ ਸੀ. ਡੀ. ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਡੀ. ਬੀ. ਈ. ਈ. ਵੱਲੋਂ ਐਨ. ਡੀ. ਏ. ਤੇ ਸੀ. ਡੀ. ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ
ਪਟਿਆਲਾ, 30 ਜਨਵਰੀ : ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਾਰਤੀ ਰੱਖਿਆਂ ਸੇਵਾਵਾਂ ਵਿੱਚ ਆਫ਼ੀਸਰ ਲੈਵਲ ਦੀ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ -ਕਮ- ਚੇਅਰਮੈਨ ਡੀ. ਬੀ. ਈ. ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ. ਈ. ਓ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਐਕਸਪਰਟ ਟਾਕ ਸੈਮੀਨਾਰ ਕਰਵਾਇਆ ਗਿਆ । ਸੈਮੀਨਾਰ ਵਿੱਚ ਕਰੀਅਰ ਮੈਂਟਰ ਅਤੇ ਕੰਸਲਟੈਂਟ ਮੋਟੀਵੇਸ਼ਨਲ ਸਪੀਕਰ ਨਿੰਬਸ ਇੰਸਟੀਚਿਊਟ, ਅਜੈ ਸਿੰਘ ਗੁਲੇਰੀਆ ਵੱਲੋਂ ਪ੍ਰਾਰਥੀਆਂ ਨੂੰ ਐਨ. ਡੀ. ਏ. ਤੇ ਸੀ. ਡੀ. ਐਸ. ਦੀ ਪ੍ਰੀਖਿਆ ਲਈ ਅਪਲਾਈ ਕਰਨ ਦੀ ਵਿਧੀ, ਸਿਲੇਬਸ, ਪੋਸਟਾਂ, ਯੋਗਤਾ ਅਤੇ ਪ੍ਰੀਖਿਆ ਦੇ ਪੈਟਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਇਸ ਦੇ ਨਾਲ ਨਾਲ ਇਸ ਪ੍ਰੀਖਿਆ ਨੂੰ ਪਾਸ ਕਰਨ ਦੇ ਨੁਕਤਿਆਂ ਅਤੇ ਸਹੀ ਢੰਗ ਨਾਲ ਤਿਆਰੀ ਕਰਨ ਬਾਰੇ ਜਾਣੂ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੱਲੋਂ ਪ੍ਰਾਰਥੀਆਂ ਨੂੰ ਐਨ. ਡੀ. ਏ. ਤੇ ਸੀ. ਡੀ. ਐਸ. ਦੀ ਪ੍ਰੀਖਿਆ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਐਨ. ਡੀ. ਏ./ਸੀ. ਡੀ. ਐਸ. ਪ੍ਰੀਖਿਆ 2025 ਪ੍ਰਾਰਥੀਆਂ ਲਈ ਇੱਕ ਸੁਨਹਿਰੀ ਮੌਕਾ ਹੈ, ਇਸ ਮੌਕੇ ਦਾ ਪੰਜਾਬ ਰਾਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ । ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਐਨ. ਡੀ. ਏ./ਸੀ. ਡੀ. ਐਸ. ਪ੍ਰੀਖਿਆ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਪ੍ਰਾਰਥੀ ਭਾਰਤ ਵਿੱਚ ਰਹਿ ਕੇ ਦੇਸ਼ ਦੀ ਸੇਵਾ ਤੇ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਹੋਣ । ਇਸ ਸੈਮੀਨਾਰ ਵਿੱਚ 50 ਤੋਂ ਵੱਧ ਨੌਜਵਾਨਾਂ ਵੱਲੋਂ ਭਾਗ ਲਿਆ ਗਿਆ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਤਿੰਦਰ ਸਿੰਘ, ਡਿਪਟੀ ਸੀ. ਈ. ਓ. ਅਤੇ ਡਾ. ਰੂਪਸੀ ਪਹੂਜਾ, ਕਰੀਅਰ ਕਾਊਂਸਲਰ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top