Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਪ੍ਰਬੰਧਕਾਂ ਨੇ ਲਿਆ ਜਾਇਜ਼ਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਪ੍ਰਬੰਧਕਾਂ ਨੇ ਲਿਆ ਜਾਇਜ਼ਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਬਸੰਤ ਪੰਚਮੀ ਦੇ ਜੋੜ ਮੇਲ ਸਬੰਧੀ ਪ੍ਰਬੰਧਕਾਂ ਨੇ ਲਿਆ ਜਾਇਜ਼ਾ
ਬਸੰਤ ਪੰਚਮੀ ਦੇ ਜੋੜ ਮੇਲ ਨੂੰ ਸਮਰਪਿਤ ਭਲਕੇ ਆਰੰਭ ਹੋਣਗੇ ਸ੍ਰੀ ਅਖੰਡ ਦੇ ਪਾਠ
ਪਟਿਆਲਾ 30 ਜਨਵਰੀ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਜੋੜ ਮੇਲ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਚੱਲ ਰਹੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਗਿਆ । ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਸਬੰਧੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ ਸਮਾਗਮਾਂ ਦੀ ਆਰੰਭਤਾ ਹੋ ਜਾਵੇਗੀ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ 31 ਜਨਵਰੀ ਤੋਂ ਸਮਾਗਮਾਂ ਦੀ ਆਰੰਭਤਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਕਵੀ ਦਰਬਾਰ, ਗੁਰਮਤਿ ਸਮਾਗਮ ਅਤੇ ਢਾਡੀ ਦਰਬਾਰ ਵੀ ਹੋਵੇਗਾ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜੂਰੀ ਰਾਗੀ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਬਸੰਤ ਜੋੜ ਮੇਲ ਦੌਰਾਨ ਬਸੰਤ ਰਾਗ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ । ਗੁਰਦੁਆਰਾ ਕੰਪਲੈਕਸ ਅੰਦਰ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਕਿਉਂਕਿ ਪੰਚਮੀ ਦਾ ਸਾਲਾਨਾ ਦਿਹਾੜਾ ਹੋਣ ਕਰਕੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿਚ ਗੁਰੂ ਘਰ ਮੱਥਾ ਟੇਕਣ ਪੁੱਜਦੀ ਹੈ । ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਅੰਦਰ ਸਜਾਵਟੀ ਦੀਪਮਾਲਾ ਕੀਤੀ ਗਈ ਹੈ ਇਥੋਂ ਤੱਕ ਕਿ ਗੁਰਦੁਆਰਾ ਸਾਹਿਬ ਅੰਦਰ ਆਯੋਜਿਤ ਹੋਣ ਵਾਲੇ ਸਮਾਗਮਾਂ ਵਿਚ ਵੱਖ ਵੱਖ ਤਰ੍ਹਾਂ ਦੇ ਫੁੱਲਾਂ ਦੀ ਸਜਾਵਟ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਅੰਦਰ ਵੱਖ ਵੱਖ ਸਿੱਖ ਸਭਾਵਾਂ, ਸੁਸਾਇਟੀਆਂ ਵੱਲੋਂ ਸੰਗਤਾਂ ਲਈ ਅਤੁੱਟ ਲਗਾਏ ਜਾਣਗੇ, ਜਿਨ੍ਹਾਂ ਨੂੰ ਵੱਖ ਵੱਖ ਥਾਵਾਂ ਨਿਰਧਾਰਤ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਜਿਹੇ ਕਾਰਜ ਮੁਕੰਮਲ ਹੋਣਗੇ, ਜੋ ਸੰਗਤਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿਚ ਗੁਰੂ ਘਰ ਪੁੱਜ ਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀ. ਮੈਨੇਜਰ ਜਸਵਿੰਦਰ ਸਿੰਘ ਭਾਈ ਮਨਦੀਪ ਸਿੰਘ ਭਲਵਾਨ, ਭਾਈ ਸਰਬਜੀਤ ਸਿੰਘ, ਭਾਈ ਜਸਦੀਪ ਸਿੰਘ, ਭਾਈ ਜਗਮੀਤ ਸਿੰਘ ਖਾਲਸਾ, ਭਾਈ ਹਰਵਿੰਦਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top