Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:37 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਸਕੂਲ ਦੀਆਂ 47ਵੀਂਆ ਸਲਾਨਾ ਦੋ ਰੋਜ਼ਾ ਖੇਡਾਂ ਆਰੰਭ

ਪੰਜਾਬੀ ਯੂਨੀਵਰਸਿਟੀ ਸਕੂਲ ਦੀਆਂ 47ਵੀਂਆ ਸਲਾਨਾ ਦੋ ਰੋਜ਼ਾ ਖੇਡਾਂ ਆਰੰਭ

ਪੰਜਾਬੀ ਯੂਨੀਵਰਸਿਟੀ ਸਕੂਲ ਦੀਆਂ 47ਵੀਂਆ ਸਲਾਨਾ ਦੋ ਰੋਜ਼ਾ ਖੇਡਾਂ ਆਰੰਭ
ਪਟਿਆਲਾ, 30 ਜਨਵਰੀ : ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਦਿਨਾਂ ਸਲਾਨਾ ਖੇਡਾਂ ਆਰੰਭ ਹੋ ਗਈਆਂ ਹਨ । ਅੱਜ 47ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਦੇ ਪਹਿਲੇ ਦਿਨ ਦਾ ਉਦਘਾਟਨ ਡਾਇਰੈਕਟਰ ਸਪੋਰਟਸ ਡਾ. ਅਜੀਤਾ, ਡਾਇਰੈਕਟਰ ਐਮ. ਐਮ. ਟੀ. ਟੀ. ਸੀ. ਡਾ ਰਮਨ ਮੈਣੀ, ਸੀਨੀਅਰ ਮੈਡੀਕਲ ਅਫਸਰ ਡਾ. ਰਗੀਨਾ ਮੈਣੀ ਅਤੇ ਚੀਫ ਸਕਿਉਰਟੀ ਅਫਸਰ ਕੈਪਟਨ ਗੁਰਤੇਜ ਸਿੰਘ ਵੱਲੋਂ ਕੀਤਾ ਗਿਆ । ਸਭ ਤੋਂ ਪਹਿਲਾਂ ਝੰਡਾ ਝੁਲਾਉਣ ਦੀ ਰਸਮ ਕੀਤੀ ਗਈ । ਇਸ ਉਪਰੰਤ ਖਿਡਾਰੀਆਂ ਨੇ ਸਹੁੰ ਚੁੱਕੀ ਅਤੇ ਡਾਇਰੈਕਟਰ ਸਪੋਰਟਸ ਡਾ. ਅਜੀਤਾ ਵੱਲੋਂ ਇਹ ਸਮਾਰੋਹ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ । ਰੰਗ–ਬਿਰੰਗੀਆਂ ਵਰਦੀਆਂ ਵਿੱਚ ਸਜੇ ਵਿਦਿਆਰਥੀਆਂ ਨੇ ਰਵਾਇਤੀ ਮਾਰਚ ਪਾਸਟ ਵਿੱਚ ਹਿੱਸਾ ਲਿਆ । ਇਸ ਤੋਂ ਬਾਅਦ ਮਾਰਚ ਪਾਸਟ ਅਤੇ ਪੀ. ਟੀ. ਦੀ ਯਾਦਗਾਰੀ ਪੇਸ਼ਕਾਰੀ ਕੀਤੀ ਗਈ। ਪਹਿਲੇ ਦਿਨ 36 ਟਰੈਕ ਅਤੇ ਫੀਲਡ ਈਵੈਂਟਸ ਕਰਵਾਏ ਗਏ, ਜਿਸ ਵਿੱਚ ਵੱਖ–ਵੱਖ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਪੀ.ਏ. ਟੂ ਰਜਿਸਟਰਾਰ ਸ. ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਪੀ. ਟੀ. ਏ. ਪ੍ਰਧਾਨ ਸ. ਕਸ਼ਮੀਰ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ।ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ।

Advertisement
Advertisement
Advertisement
Advertisement
Scroll to Top