Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਜੀ. ਆਰ. ਐਸ. ਪੋਰਟਲ 'ਤੇ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਾ. ਨਵਜੋਤ ਸ਼ਰਮਾ

ਪੀ. ਜੀ. ਆਰ. ਐਸ. ਪੋਰਟਲ 'ਤੇ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਾ. ਨਵਜੋਤ ਸ਼ਰਮਾ

ਪੀ. ਜੀ. ਆਰ. ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਾ. ਨਵਜੋਤ ਸ਼ਰਮਾ
– ਲੰਬਿਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕਰਨ ਦੇ ਨਿਰਦੇਸ਼, ਸ਼ਿਕਾਇਤ ਦੇ ਨਿਪਟਾਰੇ ‘ਚ ਹੋਈ ਦੇਰੀ ਲਈ ਸਬੰਧਤ ਅਧਿਕਾਰੀ ਹੋਵੇਗਾ ਜਵਾਬਦੇਹ
ਪਟਿਆਲਾ : ਸੂਬਾ ਵਾਸੀਆਂ ਨੂੰ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਵਾਉਣ ਦੇ ਨਾਲ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ.) ਦੀ ਵਰਤੋਂ ਕੀਤੀ ਜਾ ਰਹੀ ਹੈ, ਇਹ ਪ੍ਰਗਟਾਵਾਂ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਪੀ. ਜੀ. ਆਰ. ਆਰ. ਅਤੇ ਈ-ਸੇਵਾ ਪੋਰਟਲ ਰਾਹੀਂ ਵੱਖ ਵੱਖ ਵਿਭਾਗਾਂ ਨੂੰ ਆਈਆਂ ਸ਼ਿਕਾਇਤਾਂ ‘ਤੇ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਲੈਂਦਿਆਂ ਕੀਤਾ ।
ਮੁੱਖ ਮੰਤਰੀ ਫ਼ੀਲਡ ਅਫ਼ਸਰ ਨੇ ਕਿਹਾ ਕਿ ਪੀ. ਜੀ. ਆਰ. ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਸਮੂਹ ਵਿਭਾਗ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕੁਝ ਵਿਭਾਗਾਂ ਦੀਆਂ ਲੰਬਿਤ ਪਈਆਂ ਸ਼ਿਕਾਇਤਾਂ ਦਾ ਗੰਭੀਰ ਨੋੋਟਿਸ ਲੈਂਦਿਆਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਕੇ ਦੋ ਦਿਨਾਂ ਵਿੱਚ ਸਟੇਟਸ ਰਿਪੋਰਟ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਸ਼ਿਕਾਇਤ ਦੇ ਨਿਪਟਾਰੇ ਵਿੱਚ ਹੋਈ ਦੇਰੀ ਲਈ ਸਬੰਧਤ ਅਧਿਕਾਰੀ ਜਵਾਬਦੇਹ ਹੋਵੇਗਾ ।
ਡਾ. ਨਵਜੋਤ ਸ਼ਰਮਾ ਨੇ ਪੁਲਿਸ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ, ਕਰ ਤੇ ਆਬਕਾਰੀ, ਮਾਲ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੇਬਰ ਕਮਿਸ਼ਨ, ਵਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਰੇਨਜ਼ ਵਿਭਾਗ, ਸਹਿਕਾਰੀ ਸਭਾਵਾਂ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ, ਟਰਾਂਸਪੋਰਟ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਪੀ. ਜੀ. ਆਰ. ਐਸ. ਦੇ ਨੋਡਲ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ ਤੇ ਸ਼ਿਕਾਇਤਾਂ ਪਹਿਲਾਂ ਆਈਆਂ ਹੋਣ ਕਾਰਨ ਸਬੰਧਤ ਅਧਿਕਾਰੀਆਂ ਦੇ ਅਕਾਊਂਟ ‘ਚ ਹਨ, ਉਨ੍ਹਾਂ ਨੂੰ ਤੁਰੰਤ ਨਵੇਂ ਅਧਿਕਾਰੀ ਦੇ ਪੀ. ਜੀ. ਆਰ. ਐਸ. ਅਕਾਊਂਟ ਵਿੱਚ ਟਰਾਂਸਫਰ ਕਰਵਾਇਆ ਜਾਵੇ ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ ਜਲਦੀ ਹੋ ਸਕੇ । ਉਨ੍ਹਾਂ ਕਿਹਾ ਕਿ ਕੱਲ ਤੱਕ ਸਮੂਹ ਵਿਭਾਗ ਆਪਣੀਆਂ ਸਮਾਂ ਲੰਘ ਚੁੱਕੀਆਂ ਸ਼ਿਕਾਇਤਾਂ ਸਬੰਧੀ ਸਟੇਟਸ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣੀ ਯਕੀਨੀ ਬਣਾਉਣ ।
ਉਨ੍ਹਾਂ ਸਮੂਹ ਵਿਭਾਗਾਂ ਦੇ ਪੀ. ਜੀ. ਆਰ. ਐਸ. ਨੋਡਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਡਿਜੀਟਲ ਪਲੇਟਫ਼ਾਰਮ ‘ਤੇ ਆਈ ਹਰ ਸ਼ਿਕਾਇਤ ਸਟੇਟ ਪੱਧਰ ‘ਤੇ ਲਗਾਏ ਨੋਡਲ ਅਧਿਕਾਰੀ ਦੇ ਅਕਾਊਂਟ ਵਿੱਚ ਵੀ ਦਿਖਾਈ ਦਿੰਦੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਸਬੰਧੀ ਜ਼ਿਲ੍ਹੇ ਦੇ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਹੋਵੇਗੀ, ਇਸ ਲਈ ਰੋਜ਼ਾਨਾ ਇਸ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਨਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top