ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਨਿਰੀਖਣ

ਦੁਆਰਾ: Punjab Bani ਪ੍ਰਕਾਸ਼ਿਤ :Wednesday, 29 January, 2025, 03:59 PM

ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਨਿਰੀਖਣ
ਪਿੰਡ ਘਨੋਰ ਕਲਾਂ ਵਿਖੇ ਕੀਤੀ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸ਼ੇਰਪੁਰ/ ਧੂਰੀ/ ਸੰਗਰੂਰ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਸ. ਢਿੱਲੋਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਪਿੰਡ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਇਆ ਜਾਵੇ । ਉਹਨਾਂ ਨੇ ਇਹ ਹਦਾਇਤ ਵੀ ਕੀਤੀ ਕਿ ਪਿੰਡਾਂ ਵਿੱਚ ਪਾਰਕਾਂ, ਕਮਿਊਨਿਟੀ ਹਾਲ, ਜਿਮ, ਬਾਇਓ ਗੈਸ ਪਲਾਂਟ, ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ, ਪੰਚਾਇਤ ਘਰ ਆਦਿ ਸਬੰਧੀ ਲੋਕਾਂ ਦੀ ਹਰ ਇੱਕ ਲੋੜ ਦਾ ਜਾਇਜ਼ਾ ਲਿਆ ਜਾਵੇ ਅਤੇ ਬਕਾਇਆ ਵਿਕਾਸ ਕਾਰਜਾਂ ਦੇ ਵੇਰਵੇ ਸੌਂਪੇ ਜਾਣ ਤਾਂ ਜੋ ਸਰਕਾਰ ਨਾਲ ਤਾਲਮੇਲ ਕਰਕੇ ਲੋੜੀਂਦੇ ਫੰਡ ਉਪਲਬਧ ਕਰਵਾਏ ਜਾ ਸਕਣ । ਚੇਅਰਮੈਨ ਸ. ਢਿੱਲੋਂ ਨੇ ਪਿੰਡਾਂ ਦੇ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਕਾਰਜਕਾਰੀ ਏਜੰਸੀਆਂ ਵੱਲੋਂ ਕਰਵਾਏ ਜਾ ਰਹੇ ਨਿਰਮਾਣ ਕਾਰਜਾਂ ਦਾ ਸਮੇਂ-ਸਮੇਂ ਨਿਰੀਖਣ ਕਰਦੇ ਰਹਿਣ ਤਾਂ ਕਿ ਵਿਕਾਸ ਕੰਮ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਮੁਕੰਮਲ ਹੋ ਸਕਣ । ਇਸ ਦੌਰਾਨ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਪਿੰਡ ਘਨੌਰ ਕਲਾਂ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਵੀ ਕਰਵਾਈ ।