Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:58 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਪੰਚ ਪਿੰਡਾਂ ਵਿੱਚ ਮਨਰੇਗਾ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ : ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ

ਸਰਪੰਚ ਪਿੰਡਾਂ ਵਿੱਚ ਮਨਰੇਗਾ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ : ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ

ਸਰਪੰਚ ਪਿੰਡਾਂ ਵਿੱਚ ਮਨਰੇਗਾ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ :ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ
ਧਾਂਦਲੀਆਂ ਕਰਨ ਵਾਲਾ ਕੋਈ ਵੀ ਅਧਿਕਾਰੀ ਬਖਸ਼ਿਆ ਨਹੀਂ ਜਾਵੇਗਾ : ਵਿਧਾਇਕ ਪਠਾਣਮਾਜਰਾ
ਸਨੌਰ 29 ਜਨਵਰੀ : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਬਲਾਕ ਸਨੌਰ ਦੇ ਸਮੂਹ ਸਰਪੰਚਾਂ ਦੀ ਪਲੇਠੀ ਮੀਟਿੰਗ ਰੱਖੀ ਗਈ, ਜਿਸ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਸਮੂਹ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਜੋ ਵੀ ਨਵੀਆਂ ਪੰਚਾਇਤਾਂ ਚੁਣੀਆਂ ਗਈਆਂ ਹਨ ਉਹ ਪਾਰਟੀਬਾਜ਼ੀ, ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਨੂੰ ਅਹਮਿਯਤ ਦੇਣ ਅਤੇ ਬਦਲਾ ਖੋਰੀ ਦੀ ਭਾਵਨਾ ਨਾ ਰੱਖਣ ਅਤੇ ਪਿੰਡਾਂ ਵਿੱਚ ਹੋਣ ਵਾਲੇ ਕੰਮਾਂ ਦੀ ਸੂਚੀ ਤਿਆਰ ਕਰਨ ਤਾਂ ਜੋ ਜਲਦ ਤੋਂ ਜਲਦ ਇਨਾ ਕੰਮਾਂ ਨੂੰ ਨੇਪੜੇ ਚਾੜਿਆ ਜਾਵੇ । ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਕਿਹਾ ਹੈ ਕਿ ਪਿੰਡ ਦਾ ਸਰਪੰਚ ਲੋਕਾਂ ਦੀ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਦੀ ਜਲਦ ਤੋਂ ਜਲਦ ਸਮਸਿਆਵਾਂ ਦਾ ਹੱਲ ਕਰਨ । ਉਹਨਾਂ ਕਿਹਾ ਹੈ ਕਿ ਪਿੰਡਾਂ ਦੇ ਵਿੱਚ ਜਲਦ ਹੀ ਖੇਡ ਸਟੇਡੀਅਮ ਤਿਆਰ ਕੀਤੇ ਜਾਣਗੇ, ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਅਤੇ ਫਿਰਨੀਆਂ ਦੇ ਕੰਮਾਂ ਲਈ ਦਿੱਤਾ ਜਾਵੇਗਾ, ਜਿਨਾਂ ਦਾ ਜੰਗੀ ਪੱਧਰ ਤੇ ਕੰਮ ਸ਼ੁਰੂ ਹੋਣ ਜਾ ਰਿਹਾ ਹੈ । ਉਹਨਾਂ ਕਿਹਾ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਮੇਰੇ ਨਾਮ ਤੇ ਪੈਸੇ ਮੰਗਣ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਮੇਰੇ ਨਾਲ ਸੰਪਰਕ ਕਰਨ । ਉਹਨਾਂ ਕਿਹਾ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਸਰਪੰਚ ਕਿਸੇ ਵੀ ਤਰ੍ਹਾਂ ਦਾ ਧਾਂਦਲਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ । ਉਨਾਂ ਕਿਹਾ ਕਿ ਜੇ ਕਿਸੇ ਪਿੰਡ ਵਿੱਚ ਸਮੇਂ ਸਿਰ ਅਧਿਕਾਰੀ ਨੀ ਪਹੁੰਚਦਾ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਰਜਸ਼ਨ ਸਿੰਘ ਪਠਾਣਮਾਜਰਾ, ਸੁਖਵਿੰਦਰ ਸਿੰਘ, ਬਲਿਹਾਰ ਸਿੰਘ ਚੀਮਾਂ, ਅੰਨਦਜੋਤ ਸਿੰਘ , ਸਰਪੰਚ ਫਤਿਹ ਸਿੰਘ, ਸਰਪੰਚ ਬਲਜਿੰਦਰ ਸਿੰਘ ਸੰਘੇੜਾ,ਬਲਜੀਤ ਸਿੰਘ ਝੁੰਗੀਆਂ ਦਫਤਰ ਇੰਚਾਰਜ, ਸੁਖਵਿੰਦਰ ਸਿੰਘ, ਸਰਪੰਚ ਫਤਿਹ ਸਿੰਘ ਘਲੋੜੀ, ਹੈਰੀ ਤਾਜਲਪੁਰ, ਸਰਪੰਚ ਹਰਜੀਤ ਸਿੰਘ ਹਸਨਪੁਰ ਪਰਹੋਤਾਂ, ਸਰਪੰਚ ਮਨਜਿੰਦਰ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਰਜਿੰਦਰ ਸਿੰਘ, ਸਰਪੰਚ ਪਰਮਜੀਤ ਕੌਰ, ਸਰਪੰਚ ਦੀਦਾਰ ਸਿੰਘ, ਸਰਪੰਚ ਸੋਨੀ ਰਾਣੀ, ਬੋਸਰ ਕਲਾਂ, ਧਰਮਿੰਦਰ ਸਿੰਘ ਰਾਏਪੁਰ ਮੰਡਲਾਂ, ਗੁਰਪ੍ਰੀਤ ਸਿੰਘ ਸੁਨਿਆਰਹੇੜੀ ਸਰਪੰਚ ,ਗੁਰਪ੍ਰੀਤ ਕੌਰ ਜੋਗੀਪੁਰ,ਸਰਪੰਚ ਰਾਮੇਸ਼ਰ ਸਿੰਘ, ਸਰਪੰਚ ਬਲਵਿੰਦਰ ਸਿੰਘ ਅਕੌਤ, ਪਰਮਜੀਤ ਕੌਰ ਦੌਂਣਕਲਾਂ, ਗੁਰਵਿੰਦਰ ਸਿੰਘ ਦੌਣਕਲਾਂ ਖੁਰਦ, ਸਰਪੰਚ ਦਵਿੰਦਰ ਸਿੰਘ ਮਰਦਾਂਹੇੜੀ, ਸਰਪੰਚ ਤਰਸੇਮ ਸਿੰਘ ਚਮਾਰਹੇੜੀ, ਸਰਪੰਚ ਕੁਲਦੀਪ ਸਿੰਘ ਮਿੱਠੂ ਮਾਜਰਾ, ਸਰਪੰਚ ਕੁਲਦੀਪ ਸਿੰਘ ਗੁੱਜਰ, ਨਿਰਮਲ ਸਿੰਘ ਸਰਪੰਚ, ਸਰਪੰਚ ਗੁਰਪ੍ਰੀਤ ਸਿੰਘ ਲਾਡੀ ਪੱਤੀ ਝੁੰਗੀਆਂ, ਸਰਪੰਚ ਅਤੇ ਇਸ ਮੌਕੇ ਹੋਰ ਵੱਡੀ ਗਿਣਤੀ ਵਿੱਚ ਵੱਖ ਵੱਖ ਪਿੰਡਾਂ ਦੇ ਸਰਪੰਚ ਮੌਜੂਦ ਸਨ ।

Advertisement
Advertisement
Advertisement
Advertisement
Scroll to Top