Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਿੰਦਰਾ ਹਸਪਤਾਲ ’ਚ ਬੱਤੀ ਗੁੱਲ ਹੋਣ ਦਾ ਮਾਮਲਾ ਪਹੰੁਚਿਆ ਹਾਈਕੋਰਟ

ਰਾਜਿੰਦਰਾ ਹਸਪਤਾਲ ’ਚ ਬੱਤੀ ਗੁੱਲ ਹੋਣ ਦਾ ਮਾਮਲਾ ਪਹੰੁਚਿਆ ਹਾਈਕੋਰਟ

ਰਾਜਿੰਦਰਾ ਹਸਪਤਾਲ ’ਚ ਬੱਤੀ ਗੁੱਲ ਹੋਣ ਦਾ ਮਾਮਲਾ ਪਹੰੁਚਿਆ ਹਾਈਕੋਰਟ
ਪਟਿਆਲਾ : ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬੱਤੀ ਗੁੱਲ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ । ਇਸ ਮਾਮਲੇ ਵਿੱਚ ਇੱਕ ਜਨਹਿਤ ਪਟੀਸਨ ਦਾਇਰ ਕੀਤੀ ਗਈ ਹੈ । ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੂਬਾ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ । ਮਾਮਲੇ ਦੀ ਅਗਲੀ ਸੁਣਵਾਈ 6 ਫਰਵਰੀ ਲਈ ਤੈਅ ਕੀਤੀ ਗਈ ਹੈ । ਜਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਡਾਕਟਰ ਕੈਂਸਰ ਦੇ ਮਰੀਜ ਦਾ ਅਪਰੇਸਨ ਕਰ ਰਹੇ ਸਨ । ਇਸ ਦੌਰਾਨ ਲਾਈਟ ਚਲੀ ਗਈ ਸੀ । ਇਸ ਤੋਂ ਬਾਅਦ ਵੈਂਟੀਲੇਟਰ ਮਸੀਨ ਬੰਦ ਕਰ ਦਿੱਤੀ ਗਈ। ਨਾਰਾਜ ਡਾਕਟਰਾਂ ਨੇ ਇਸ ਦੀ ਵੀਡੀਓ ਬਣਾ ਲਈ ਸੀ । ਡੇਢ ਮਿੰਟ ਦੀ ਵੀਡੀਓ ਵਿੱਚ ਇੱਕ ਡਾਕਟਰ ਨੂੰ ਇਹ ਕਹਿੰਦੇ ਹੋਏ ਸੁਣਿਆ ਗਿਆ ਕਿ ਰਾਜਿੰਦਰਾ ਹਸਪਤਾਲ ਦੀ ਮੇਨ ਐਮਰਜੈਂਸੀ ਦੀ ਲਾਈਟ ਆ ਜਾ ਰਹੀ ਹੈ । ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਜਿਹੀ ਹਾਲਤ ਵਿੱਚ ਮਰੀਜ ਦੀ ਜਾਨ ਚਲੀ ਜਾਂਦੀ ਹੈ ਤਾਂ ਜ ਿੰਮੇਵਾਰ ਕੌਣ ਹੋਵੇਗਾ । ਇਸ ਮਾਮਲੇ ਨੇ ਸਿਆਸੀ ਰੰਗ ਲੈ ਲਿਆ ਹੈ । ਉਧਰ ਉਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਲਾਈਟਾਂ ਬੰਦ ਹੋਣ ਤੋਂ ਬਾਅਦ ਨੌਜਵਾਨ ਜੂਨੀਅਰ ਡਾਕਟਰ ਘਬਰਾ ਗਿਆ ਸੀ । ਮਰੀਜ ਦਾ ਆਪਰੇਸਨ ਨਾਰਮਲ ਹੋਇਆ ਹੈ ।

Advertisement
Advertisement
Advertisement
Advertisement
Scroll to Top