Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:38 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸ਼ੇਰਪੁਰ/ ਧੂਰੀ, 6 ਫਰਵਰੀ : ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਵੇਂ ਕਾਰਜਾਂ ਦੀ ਸ਼ੁਰੂਆਤ ਕੀਤੀ । ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਬਲਾਕ ਸ਼ੇਰਪੁਰ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਅਨੇਕਾਂ ਪ੍ਰੋਜੈਕਟ ਇੰਨੀ ਦਿਨੀ ਪ੍ਰਗਤੀ ਅਧੀਨ ਹਨ ਜੋ ਕਿ ਛੇਤੀ ਹੀ ਮੁਕੰਮਲ ਹੋ ਜਾਣਗੇ । ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਪਿੰਡ ਸਲੇਮਪੁਰ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕਰਵਾਇਆ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਰਜਾਂ ਦੀ ਨਿਗਰਾਨੀ ਰੱਖਣ। ਉਹਨਾਂ ਨੇ ਲੋਕਾਂ ਦੀਆਂ ਹੋਰ ਜ਼ਰੂਰਤਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਦੱਸਿਆ ਕਿ ਹਰੇਕ ਪਿੰਡ ਵਿੱਚ ਪੰਜਾਬ ਸਰਕਾਰ ਵੱਲੋਂ ਸਰਵੋਤਮ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ।

Advertisement
Advertisement
Advertisement
Advertisement
Scroll to Top